ਅੰਮ੍ਰਿਤਸਰ, 11 ਜਨਵਰੀ (ਸੁਖਬੀਰ ਸਿੰਘ) – ਰੈਡ ਕਰਾਸ ਸੁਸਾਇਟੀ ਜਿਸ ਦੇ ਪ੍ਰਧਾਨ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਹਨ, ਦੇ ਦਿਸ਼ਾ ਨਿਰਦੇਸ਼ਾਂ ਤਹਿਤ ਹਰ
ਮਹੀਨੇ ਲੋੜਵੰਦ ਲੋਕਾਂ ਦੀ ਮਦਦ ਲਈ ਰਾਸ਼ਨ ਅਤੇ ਦਵਾਈਆਂ ਵੰਡ ਕੀਤੀ ਜਾਂਦੀ ਹੈ।ਇਸੇ ਹੀ ਲੜੀ ਤਹਿਤ ਅੱਜ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਦੇ ਦਿਸ਼ਾਂ ਨਿਰਦੇਸ਼ਾਂ ਤਹਿਤ 11 ਟੀ.ਬੀ ਮਰੀਜ਼ਾਂ ਨੂੰ ਰਾਸ਼ਨ ਦੀ ਵੰਡ ਕੀਤੀ ਗਈ।ਇਹ ਸਾਰਾ ਰਾਸ਼ਨ ਮੋਹਿਤ ਮਹਾਜਨ ਵਲੋਂ ਰੈਡ ਕਰਾਸ ਨੂੰ ਦਿੱਤਾ ਗਿਆ ਸੀ ਅਤੇ ਹਰ ਮਹੀਨੇ ਸ਼ਹਿਰ ਦੇ ਦਾਨੀ ਸੱਜਣਾਂ ਵਲੋਂ ਜੋ ਵੀ ਰਾਸ਼ੀ ਤੇ ਜਰੂਰੀ ਵਸਤਾਂ ਰੈਡ ਕਰਾਸ ਨੂੰ ਦਾਨ ਕੀਤੀਆਂ ਜਾਂਦੀਆਂ ਹਨ, ਉਹ ਸਾਰੀਆਂ ਲੋੜਵੰਦ ਲੋਕਾਂ ਵਿੱਚ ਵੰਡੀਆਂ ਜਾਂਦੀਆਂ ਹਨ।
ਡਿਪਟੀ ਕਮਿਸ਼ਨਰ ਨੇ ਦਾਨੀ ਸੱਜਣਾਂ ਨੂੰ ਅਪੀਲ ਕੀਤੀ ਕਿ ਉਹ ਰੈਡ ਕਰਾਸ ਦੀ ਵੱਧ ਤੋਂ ਵੱਧ ਸਹਾਇਤਾ ਕਰਨ ਤਾਂ ਜੋ ਲੋੜਵੰਦ ਲੋਕਾਂ ਦੀ ਮਦਦ ਕੀਤੀ ਜਾ ਸਕੇ।
ਇਸ ਮੌਕੇ ਕਾਰਜ਼ਕਾਰੀ ਸਕੱਤਰ ਅਸੀਸ ਇੰਦਰ ਸਿੰਘ ਵੀ ਹਾਜ਼ਰ ਸਨ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਨੇ ਫੈਂਸਿੰਗ ਚੈਂਪੀਅਨਸ਼ਿਪ ’ਚ ਮੈਡਲ ਪ੍ਰਾਪਤ ਕੀਤੇ
ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ …
Punjab Post Daily Online Newspaper & Print Media