Saturday, May 30, 2026

ਪੁਲਿਸ ਬੀ.ਕੇ.ਯੂ (ਲੱਖੋਵਾਲ) ਦੇ ਬਲਾਕ ਪ੍ਰਧਾਨ ਵਿਰੁੱਧ ਝੂਠਾ ਪਰਚਾ ਰੱਦ ਕਰੇ – ਯੂਨੀਅਨ

ਪੁਲਿਸ ਨੇ ਝੂਠੇ ਪਰਚੇ ਦਰਜ਼ ਕਰਨੇ ਬੰਦ ਨਾ ਕੀਤੇ ਤਾਂ ਯੂਨੀਅਨ ਲਵੇਗੀ ਸਖਤ ਸਟੈਂਡ – ਪ੍ਰਧਾਨ ਢੀਂਡਸਾ

ਸਮਰਾਲਾ, 12 ਜਨਵਰੀ (ਇੰਦਰਜੀਤ ਸਿੰਘ ਕੰਗ) – ਪਿੰਡਾਂ ਵਿ1ਚ ਅਸਰ ਰਸੂਖ ਰੱਖਣ ਵਾਲੇ ਬੰਦੇ ਜਦੋਂ ਆਮ ਲੋਕਾਂ ‘ਤੇ ਸਰਕਾਰੀ ਤੰਤਰ ਦਾ ਸਹਾਰਾ ਲੈ ਕੇ ਆਪਣਾ ਜੁਲਮ ਕਰਨ ਲੱਗ ਜਾਣ ਤਾਂ ਉਨ੍ਹਾਂ ਵਿਰੁੱਧ ਆਮ ਲੋਕਾਂ ਅਤੇ ਕਿਸਾਨਾਂ ਲਈ ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਨੂੰ ਲਾਮਬੰਦ ਹੋਣਾ ਹੀ ਪੈਂਦਾ ਹੈ।ਮਸਲਾ ਉਦੋਂ ਜਿਆਦਾ ਗੰਭੀਰ ਹੋ ਜਾਂਦਾ ਹੈ ਕਿ ਜਦੋਂ ਪਿੰਡ ਦੇ ਸਾਂਝੇ ਕੰਮਾਂ ਵਿੱਚ ਕੁੱਝ ਵਿਅਕਤੀ ਆਪਣਾ ਰੌਹਬ ਦਿਖਾਉਣ ਲਈ ਪੁਲਿਸ ਨਾਲ ਮਿਲੀਭੁਗਤ ਕਰਕੇ ਝੂਠਾ ਪਰਚਾ ਦਰਜ ਕਰਵਾ ਦਿੰਦੇ ਹਨ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਮਨਜੀਤ ਸਿੰਘ ਸਰਪੰਚ ਢੀਂਡਸਾ ਨੇ ਪ੍ਰੈਸ ਦੇ ਨਾਂ ਬਿਆਨ ਜਾਰੀ ਕਰਦੇ ਹੋਏ ਕੀਤਾ।ਉਨ੍ਹਾਂ ਦੱਸਿਆ ਕਿ ਅਜਿਹਾ ਹੀ ਮਾਮਲਾ ਪਿੰਡ ਜਟਾਣਾ ਵਿਖੇ ਯੂਨੀਅਨ ਦੇ ਬਲਾਕ ਦੋਰਾਹਾ ਦੇ ਪ੍ਰਧਾਨ ਗੁਰਦੀਪ ਸਿੰਘ ਮਿੱਠੂ ਖਿਲਾਫ ਪਿੰਡ ਦੇ ਕੁੱਝ ਬੰਦਿਆਂ ਨੇ ਪਿੰਡ ਦੀ ਗਰਾਮ ਪੰਚਾਇਤ ਅਤੇ ਉਨ੍ਹਾਂ ਦੀ ਪੰਚ ਪਤਨੀ ਖਿਲਾਫ ਝੂਠਾ ਪਰਚਾ ਦਰਜ ਕਰਵਾ ਕੇ ਪਿੰਡ ਦੇ ਵਿਕਾਸ ਕੰਮਾਂ ਨੂੰ ਰੋਕਿਆ ਹੈ।
ਅਵਤਾਰ ਸਿੰਘ ਮੇਹਲੋਂ ਸੀਨੀ: ਵਾਈਸ ਪ੍ਰਧਾਨ ਪੰਜਾਬ ਅਤੇ ਪਰਮਿੰਦਰ ਸਿੰਘ ਪਾਲਮਾਜਰਾ ਜਨਰਲ ਸਕੱਤਰ ਪੰਜਾਬ ਨੇ ਪ੍ਰਸਾਸ਼ਨ ਨੂੰ ਗੁਰਦੀਪ ਸਿੰਘ ਮਿੱਠੂ ਖਿਲਾਫ ਦਰਜ਼ ਕੀਤਾ ਝੂਠਾ ਪਰਚਾ ਖਾਰਜ਼ ਕਰਨ ਦੀ ਅਪੀਲ ਕੀਤੀ, ਜੇਕਰ ਪ੍ਰਸਾਸ਼ਨ ਨੇ ਆਪਣਾ ਅੜੀਅਲ ਵਤੀਰਾ ਇਸੇ ਤਰ੍ਹਾਂ ਜਾਰੀ ਰੱਖਿਆ ਤਾਂ ਮਜਬੂਰਨ ਯੂਨੀਅਨ ਨੂੰ ਸੰਘਰਸ਼ ਦਾ ਰਾਹ ਅਖਤਿਆਰ ਕਰਨਾ ਪਵੇਗਾ।ਜਿਸ ਦੀ ਸਾਰੀ ਜਿੰਮੇਵਾਰੀ ਪ੍ਰਸਾਸ਼ਨ ਦੀ ਹੋਵੇਗੀ।
ਇਸ ਮੌਕੇ ਉਪਰੋਕਤ ਤੋਂ ਇਲਾਵਾ ਗੁਰਸੇਵਕ ਸਿੰਘ ਬਲਾਕ ਪ੍ਰਧਾਨ ਸਮਰਾਲਾ, ਅੰਮ੍ਰਿਤ ਸਿੰਘ ਰਾਜੇਵਾਲ ਬਲਾਕ ਪ੍ਰਧਾਨ ਖੰਨਾ, ਗਿਆਨ ਸਿੰਘ ਬਲਾਕ ਪ੍ਰਧਾਨ ਲੁਧਿਆਣਾ ਤੋਂ ਇਲਾਵਾ ਵੱਖ-ਵੱਖ ਬਲਾਕਾਂ ਦੇ ਨੁਮਾਇੰਦੇ ਹਾਜ਼ਰ ਸਨ।

Check Also

ਵਧ ਰਹੀ ਗਰਮੀ ਦੇ ਮੱਦੇਨਜ਼ਰ ਥਾਣਾ ਸੁਲਤਾਨਵਿੰਡ ਵਲੋਂ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ

ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵਲੋਂ ਵਧ ਰਹੀ ਗਰਮੀ ਨੂੰ ਧਿਆਨ …