Monday, May 25, 2026

ਵੇਰਕਾ ਵਿਖੇ ਲਗਾਇਆ ਇੱਕ ਦਿਨਾਂ ਦੁੱਧ ਖੱਪਤਕਾਰ ਕੈਂਪ

ਅੰਮਿਤਸਰ, 12 ਜਨਵਰੀ (ਸੁਖਬੀਰ ਸਿੰਘ) – ਸੂਬੇ ਦੇ ਟਰਾਂਸਪੋਰਟ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਜਿਲੇ ਦੇ ਡਿਪਟੀ ਡਾਇਰੈਕਟਰ ਡੇਅਰੀ ਵਰਿਆਮ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਪੰਜਾਬ ਡੇਅਰੀ ਵਿਕਾਸ ਬੋਰਡ ਵਲੋਂ ਵੇਰਕਾ ਵਿਖੇ ਦੁੱਧ ਖੱਪਤਕਾਰ ਜਾਗਰੂਕਤਾ ਕੈਂਪ ਲਗਾਇਆ ਗਿਆ।ਇਸ ਦੌਰਾਨ ਉਚੇਚੇ ਤੌਰ ‘ਤੇ ਪਹੁੰਚੀ ਵਿਭਾਗ ਦੀ ਟੀਮ ਵਲੋਂ ਹਾਜ਼ਰ ਲੋਕਾਂ ਨੂੰ ਦੁੱਧ ਖੱਪਤਕਾਰ ਜਾਗਰੂਕਤਾ ਮੁਹਿੰਮ ਦਾ ਮੰਤਵ ਦੱਸਿਆ।ਦੁੱਧ ਖੱਪਤਕਾਰਾਂ ਨੂੰ ਦੁੱਧ ਦੀ ਬਣਤਰ, ਮਨੁੱਖੀ ਸਿਹਤ ਲਈ ਇਸ ਦਾ ਮਹੱਤਵ ਤੇ ਇਸ ਵਿੱਚ ਸੰਭਾਵਿਤ ਮਿਲਾਵਟਾਂ ਦੀ ਜਾਣਕਾਰੀ ਦਿੰਦਿਆਂ ਲੋਕਾਂ ਨੂੰ ਚੰਗੀ ਕੁਆਲਟੀ ਦੇ ਦੁੱਧ ਵਰਤਣ ਲਈ ਪ੍ਰੇਰਿਤ ਕੀਤਾ ਤੇ ਡੇਅਰੀ ਵਿਭਾਗ ਦੀਆਂ ਗਤੀਵਿਧੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।ਟੀਮ ਵੱਲੋਂ ਦੱਸਿਆ ਗਿਆ ਕਿ ਅੱਜ ਦੇ ਇਸ ਕੈਪ ਦੌਰਾਨ ਆਮ ਘਰਾਂ ਵਿੱਚ ਵਰਤੋਂ ‘ਚ ਆਉਣ ਵਾਲੇ ਦੁੱਧ ਦੀ ਜਾਂਚ ਕੀਤੀ ਗਈ ਹੈ।
ਇਸ ਮੌਕੇ ਵਿਭਾਗੀ ਟੀਮ ਤੋਂ ਨਵਜੋਤ ਸਿੰਘ ਡੇਅਰੀ ਵਿਕਾਸ ਇੰਸਪੈਕਟਰ, ਰਜੀਵ ਕੁਮਾਰ ਡੇਅਰੀ ਵਿਕਾਸ ਇੰਸਪੈਕਟਰ, ਬਲਬੀਰ ਸਿੰਘ, ਕੁਲਵਿੰਦਰ ਸਿੰਘ ਵੇਰਕਾ ਵਾਰਡ ਤੋਂ ਰਣਜੀਤ ਸਿੰਘ ਕੇ.ਬੀ ਮਾਨ, ਜਗਵੰਤ ਸਿੰਘ ਹਾਜ਼ਰ ਸਨ ।

Check Also

ਖ਼ਾਲਸਾ ਕਾਲਜ ਨੇ ਬਾਇਓਟੈਕਨਾਲੋਜੀ ਦੇ ਖੇਤਰ ’ਚ ਪੇਟੈਂਟ ਪ੍ਰਾਪਤ ਕੀਤਾ

ਅੰਮ੍ਰਿਤਸਰ, 24 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਨੇ ਇੱਕ ਵਾਰ ਫ਼ਿਰ ਵਿਗਿਆਨਕ ਡੇਟਾ …