ਕਿਹਾ ਕੈਂਪ ਦਾ ਮੁੱਖ ਉਦੇਸ਼ ਦੇਸ਼ ਦੀ ਰਾਸ਼ਟਰੀ ਏਕਤਾ ਅਤੇ ਅਖੰਡਤਾ ਨੂੰ ਮਜ਼ਬੂਤ ਕਰਨਾ

ਅੰਮ੍ਰਿਤਸਰ, 13 ਦਸੰਬਰ (ਸੁਖਬੀਰ ਸਿੰਘ) – ਸ੍ਰੀ ਰਵੀ ਭਗਤ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਦੱਸਿਆ ਕਿ ਨਹਿਰੂ ਯੁਵਾ ਕਂੇਦਰ ਅੰਮ੍ਰਿਤਸਰ ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਵੱਲੋਂ ਜ਼ਿਲਾ ਪ੍ਰਸ਼ਾਸਨ ਦੇ ਸਹਿਯੋਗ ਰਾਜ ਪੱਧਰੀ ਰਾਸ਼ਟਰੀ ਏਕਤਾ ਕੈਂਪ ਵਿਰਸਾ ਵਿਹਾਰ ਅੰਮ੍ਰਿਤਸਰ ਵਿਖੇ 17 ਦਸੰਬਰ ਤੋਂ 21 ਦਸੰਬਰ 2014 ਕਰਵਾਇਆ ਜਾ ਰਿਹਾ ਹੈ।ਇਸ ਕੈਂਪ ਵਿੱਚ ਭਾਰਤ ਦੇ ਵੱਖ-ਵੱਖ ਰਾਜਾਂ ਜਿਵੇਂ ਕਿ ਰਾਜਸਥਾਨ, ਮਨੀਪੁਰ, ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼, ਹਰਿਆਣਾ, ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਛੱਤੀਸਗੜ੍ਹ ਅਤੇ ਪੰਜਾਬ ਵੱਖ-ਵੱਖ ਜ਼ਿਲਿਆਂ ਤੋਂ 250 ਨੌਜਵਾਨ ਭਾਗ ਲੈ ਰਹੇ ਹਨ।
ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਦੱਸਿਆ ਕਿ ਇਸ ਕੈਂਪ ਦਾ ਮੁੱਖ ਉਦੇਸ਼ ਦੇਸ਼ ਦੀ ਰਾਸ਼ਟਰੀ ਏਕਤਾ ਅਤੇ ਅਖੰਡਤਾ ਨੂੰ ਮਜ਼ਬੂਤ ਕਰਨਾ ਹੈ ਕਿਉਂਕਿ ਭਾਰਤ ਦੁਨੀਆ ਦਾ ਇੱਕ ਉਹ ਮੁਲਕ ਹੈ ਜਿਸ ਵਿੱਚ 28 ਰਾਜ, 638588 ਪਿੰਡ, 3000 ਜਾਤੀਆਂ ਤੇ ਜਨ-ਜਾਤੀਆਂ, 398 ਬੋਲੀਆਂ, 22 ਸੰਵਿਧਾਨਿਕ ਭਾਸ਼ਾਵਾਂ ਹਨ।ਇਸ ਦੇ ਨਾਲ ਹੀ ਸੱਭਿਆਚਾਰਕ ਅਤੇ ਖਾਣ-ਪੀਣ ਦੀ ਵੀ ਵਿਭਿੰਨਤਾ ਹੈ।ਇਸ ਲਈ ਭਾਰਤ ਨੂੰ ਬਿਨ੍ਹਾਂ ਕਿਸੇ ਭੇਦ-ਭਾਵ ਦੇ ਇੱਕ ਅਖੰਡ ਭਾਰਤ ਦੇ ਰੂਪ ਵਿੱਚ ਇੱਕ ਵਿਸ਼ਵ ਵਿੱਚ ਆਪਣੀ ਏਕਤਾ, ਅਖੰਡਤਾ, ਆਪਸੀ ਭਾਈਚਾਰਕ ਸਾਂਝ ਲਈ ਇੱਕ ਰੋਲ ਮਾਡਲ ਬਨਣਾ ਹੈ ਕਿਉਂਕਿ ਭਾਰਤ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਦਾ ਮਾਣ ਰੱਖਦਾ ਹੈ।ਇਸੇ ਹੀ ੇਦੇਸ਼ ਦੇ ਨਾਲ ਭਾਰਤ ਦੇ ਨੌਜਵਾਨ ਵਰਗ ਵਿੱਚ ਰਾਸ਼ਟਰੀ ਏਕਤਾ, ਆਪਸੀ ਸਦਭਾਵ, ਸੱਭਿਆਚਾਰਕ ਸਾਂਝ ਅਤੇ
ਅਮੀਰ ਵਿਰਸੇ ਆਦਿ ਦੇ ਬਾਰੇ ਜਾਣਕਾਰੀ ਪ੍ਰਦਾਨ ਕਰਕੇ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਮਜ਼ਬੂਤ ਕਰਨਾ ਹੈ।
ਇਸ ਕੈਂਪ ਦੇ ਮੁੱਖ ਆਯੋਜਕ ਸ੍ਰੀ ਸੈਮਸਨ ਮਸੀਹ ਜ਼ਿਲਾ ਯੂਥ ਕੋਆਰਡੀਨੇਟਰ ਅੰਮ੍ਰਿਤਸਰ ਨੇ ਦੱਸਿਆ ਕਿ ਇਸ ਕੈਂਪ ਵਿੱਚ ਵੱਖ-ਵੱਖ ਰਾਜਾਂ ਦੇ ਲੋਕ-ਨਾਚਾਂ, ਲੋਕ-ਗੀਤਾਂ ਅਤੇ ਹੋਰ ਸੱਭਿਆਚਾਰਕ ਵੰਨਗੀਆਂ ਪੇਸ਼ ਕੀਤੀਆਂ ਜਾਣਗੀਆਂ ਅਤੇ ਆਪਸੀ ਭਾਈਚਾਰਕ ਸਾਂਝ ਤੇ ਅਧਾਰਿਤ ਸੈਮੀਨਾਰ,ਵਿਚਾਰ ਗੋਸ਼ਟੀਆ ਸ਼ਾਂਤੀ ਯਾਤਰਾ ਆਦਿ ਦਾ ਆਯੋਜਨ ਕੀਤਾ ਜਾਵੇਗਾ।ਇਸ ਦੇ ਨਾਲ ਹੋਰ ਵਿਸ਼ਿਆਂ ਜਿਵੇਂ ਕਿ ਭਰੂਣ ਹੱਤਿਆ, ਨਸ਼ਿਆਂ, ਏਡਜ਼, ਵਾਤਾਵਰਣ ਆਦਿ ਉੱਤੇ ਚਰਚਾ ਕੀਤੀ ਜਾਵੇਗੀ।
Punjab Post Daily Online Newspaper & Print Media