ਅੰਮ੍ਰਿਤਸਰ, 13 ਜਨਵਰੀ (ਸੁਖਬੀਰ ਸਿੰਘ) – ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਹੁਕਮਾਂ ਅਨੁਸਾਰ ਅਤੇ ਜ਼ਿਲ੍ਹਾ ਪ੍ਰੋਗਰਾਮ
ਅਫ਼ਸਰ ਅੰਮ੍ਰਿਤਸਰ ਮਨਜਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾ ਹੇਠ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਲੋਹੜੀ ਦਾ ਆਗਾਜ਼ ਕੀਤਾ ਗਿਆ।ਇਸ ਵਿੱਚ ਮੈਡਮ ਜੀਵਨਜੋਤ ਕੌਰ ਵਿਧਾਇਕਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।ਬੱਚਿਆਂ ਅਤੇ ਮਾਪਿਆਂ ਨਾਲ ਲੋਹੜੀ ਮਨਾਈ ਗਈ ਅਤੇ ਗਿਫ਼ਟ, ਮੁੰਗਫਲੀ, ਰਿਓੜੀਆਂ ਵੰਡੀਆਂ ਗਈਆਂ ਅਤੇ ਬੱਚਿਆਂ ਦੀ ਤੰਦਰੁਸਤੀ ਅਤੇ ਤਰੱਕੀ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।ਉਨ੍ਹਾਂ ਦੱਸਿਆ ਕਿ ਲੜਕੀਆਂ ਕਿਸੇ ਵੀ ਖੇਤਰ ਵਿੱਚ ਲੜਕਿਆਂ ਤੋਂ ਘੱਟ ਨਹੀਂ ਹਨ, ਬਸ਼ਰਤੇ ਉਹਨਾਂ ਨੂੰ ਮੌਕਾ ਦਿੱਤਾ ਜਾਵੇ।ਮਾਪਿਆਂ ਨੂੰ ਲੜਕੀਆਂ ਨੂੰ ਬੋਝ ਨਹੀਂ ਸਮਝਣਾ ਚਾਹੀਦਾ ਹੈ, ਸਗੋਂ ਪੜ੍ਹਨ-ਲਿਖਣ ਦੇ ਬਰਾਬਰ ਮੌਕੇ ਦੇਣੇ ਚਾਹੀਦੇ ਹਨ।
ਸੀ.ਡੀ.ਪੀ.ਓ ਵਲੋਂ ਕਿਹਾ ਗਿਆ ਕਿ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਅਤੇ ਸਿਹਤ ਵਿਭਾਗ ਦੇ ਸਾਂਝੇ ਯਤਨਾਂ ਸਦਕਾ ਪਹਿਲਾਂ ਦੇ ਮੁਕਾਬਲੇ ਲੜਕੀਆਂ ਦੀ ਅਨੁਪਾਤ ਵਿੱਚ ਵਾਧਾ ਹੋਇਆ ਹੈ।ਉਹਨਾਂ ਦੱਸਿਆ ਕਿ ਸਾਨੂੰ ਸਮਾਜ ਵਿਚੋਂ ਦਹੇਜ਼ ਵਰਗੀਆਂ ਕੁਰੀਤੀਆਂ ਨੂੰ ਖ਼ਤਮ ਕਰਨਾ ਚਾਹੀਦਾ ਹੈ।ਲੜਕਿਆਂ ਨੂੰ ਵੀ ਲੜਕੀਆਂ ਦੀ ਇੱਜ਼ਤ ਕਰਨ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ, ਤਾਂ ਜੋ ਇੱਕ ਚੰਗੇ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ।ਇਸ ਮੌਕੇ ਸੀ.ਡੀ.ਪੀ.ਓ ਅੰਮ੍ਰਿਤਸਰ ਸ਼੍ਰੀਮਤੀ ਮੀਨਾ ਦੇਵੀ, ਸੁਪਰਵਾਈਜਰ, ਆਂਗਣਵਾੜੀ ਵਰਕਰਾਂ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ।
Check Also
ਖਾਲਸਾ ਕਾਲਜ ਵਿਖੇ ‘ਟੌਪਰਾਂ ਦਾ ਅਸਲ ਰਾਜ਼’ ਵਿਸ਼ੇ ’ਤੇ ਸੈਮੀਨਾਰ
ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਣਜ ਅਤੇ ਵਪਾਰ ਪ੍ਰਸ਼ਾਸਨ ਵਿਭਾਗ ਵੱਲੋਂ …
Punjab Post Daily Online Newspaper & Print Media