Friday, March 13, 2026

ਕਥਾਕਾਰ ਦੀਪ ਦੇਵਿੰਦਰ ਸਿੰਘ ਦੇ ਕਹਾਣੀ ਸੰਗ੍ਰਹਿ ਤਿਰਕਾਲ-ਸੰਧਿਆ ‘ਤੇ ਵਿਚਾਰ ਚਰਚਾ 15 ਨੂੰ

ਅੰਮ੍ਰਿਤਸਰ, 13 ਜਨਵਰੀ (ਦੀਪ ਦਵਿੰਦਰ ਸਿੰਘ) – ਅਜੋਕੀ ਪੰਜਾਬੀ ਕਹਾਣੀ ਵਿਚ ਨਿਵੇਕਲੀ ਪਛਾਣ ਵਾਲੇ ਕਥਾਕਾਰ ਦੀਪ ਦੇਵਿੰਦਰ ਸਿੰਘ ਦੇ ਨਵ-ਪ੍ਰਕਾਸ਼ਿਤ ਕਹਾਣੀ ਸੰਗ੍ਰਹਿ ਤਿਰਕਾਲ-ਸੰਧਿਆ ‘ਤੇ ਵਿਚਾਰ ਚਰਚਾ ਕਰਵਾਈ ਜਾਵੇਗੀ।ਕੇਂਦਰੀ ਪੰਜਾਬੀ ਲੇਖਕ ਸਭਾ ਅਤੇ ਜਨਵਾਦੀ ਲੇਖਕ ਸੰਘ ਵਲੋਂ ਕਰਵਾਈ ਜਾ ਰਹੀ ਇਸ ਵਿਚਾਰ ਚਰਚਾ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਡਾ. ਮੋਹਨ, ਹਰਜੀਤ ਸਿੰਘ ਸੰਧੁ, ਮਨਮੋਹਨ ਸਿੰਘ ਢਿੱਲੋਂ, ਸ਼ੈਲਿੰਦਰਜੀਤ ਰਾਜਨ ਅਤੇ ਮਨਮੋਹਨ ਸਿੰਘ ਬਾਸਰਕੇ ਨੇ ਦੱਸਿਆ ਕਿ ਸਥਾਨਕ ਆਤਮ ਪਬਲਿਕ ਸਕੂਲ ਇਸਲਾਮਾਬਾਦ ਵਿਖੇ 15 ਜਨਵਰੀ ਐਤਵਾਰ ਸਵੇਰੇ 11.00 ਵਜੇ ਹੋਣ ਵਾਲੇ ਇਸ ਸਮਾਗਮ ਵਿੱਚ ਪੰਜਾਬੀ ਵਿਦਵਾਨ ਪੁਸਤਕ ਉਪਰ ਵਿਚਾਰ ਚਰਚਾ ਕਰਨਗੇ ਅਤੇ ਪ੍ਰਮੁੱਖ ਸਾਹਿਤਕਾਰ ਇਸ ਅਦਬੀ ਸਮਾਗਮ ਦਾ ਹਿੱਸਾ ਬਣਨਗੇ।

Check Also

ਖਾਲਸਾ ਕਾਲਜ ਵਿਖੇ ‘ਟੌਪਰਾਂ ਦਾ ਅਸਲ ਰਾਜ਼’ ਵਿਸ਼ੇ ’ਤੇ ਸੈਮੀਨਾਰ

ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਣਜ ਅਤੇ ਵਪਾਰ ਪ੍ਰਸ਼ਾਸਨ ਵਿਭਾਗ ਵੱਲੋਂ …