ਅੰਮ੍ਰਿਤਸਰ, 13 ਦਸੰਬਰ (ਸੁਖਬੀਰ ਸਿੰਘ) – ਵਧੀਕ ਡਿਪਟੀ ਕਮਿਸ਼ਨਰ (ਜ) ਸz. ਭੁਪਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਸੜਕ ਸੁਰੱਖਿਆ ਸਬੰਧੀ ਸਿੱਖਿਆ ਅਧਿਕਾਰੀਆਂ ਨਾਲ ਬਚਤ ਭਵਨ ਵਿਖੇ ਮੀਟਿੰਗ ਕੀਤੀ ਗਈ, ਜਿਸ ਵਿਚ ਸਿੱਖਿਆ ਵਿਭਾਗ ਨਾਲ ਸਬੰਧਿਤ ਸਕੂਲ ਮੁਖੀ ਹਾਜ਼ਰ ਹੋਏ।ਵਧੀਕ ਡਿਪਟੀ ਕਮਿਸ਼ਨਰ ਸ੍ਰੀ ਭੁਪਿੰਦਰ ਸਿੰਘ ਨੇ ਕਿਹਾ ਕਿ ਮਾਨਯੋਗ ਹਾਈਕੋਰਟ ਦੀਆਂ ਹਦਾਇਤਾਂ ਅਨੁਸਾਰ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਜ਼ਿਲ੍ਹੇ ਦੇ ਸਾਰੇ ਸਕੂਲਾਂ ਕੋਲ ਵਿਦਿਆਰਥੀਆਂ ਦੀ ਆਵਜਾਈ ਲਈ ਢੁਕਵੇਂ ਪ੍ਰਬੰਧ ਹੋਣ।ਉਨਾਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਾਰੇ ਸਕੂਲੀ ਵਾਹਨਾਂ ਦੀ ਜਾਂਚ ਕਰਨ।ਉਨ੍ਹਾਂ ਕਿਹਾ ਕਿ ਸਕੂਲੀ ਵਾਹਨ ਵਿੱਚ ਓਵਰਲੋਡਿਡ ਬੱਚੇ ਨਾ ਬਿਠਾਏ ਜਾਣ।ਉਨ੍ਹਾਂ ਕਿਹਾ ਕਿ ਹਰ ਸਕੂਲੀ ਵਾਹਨ ਨਾਲ ਕੰਡਕਟਰ ਜਰੂਰ ਹੋਣਾ ਚਾਹੀਦਾ ਹੈ।ਉਨਾਂ ਮੀਟਿਗ ਵਿਚ ਹਾਜਰ ਸਮੂਹ ਸਰਕਾਰੀ ਤੇ ਪ੍ਰਾਈਵੇਟ ਸਕੂਲ ਮੁਖੀਆਂ ਨੂੰ ਹਦਾਇਤ ਕੀਤੀ ਕਿ ਉਹ ਟਰਾਂਸਪੋਰਟ ਕਮੇਟੀਆਂ ਦਾ ਗਠਨ ਕਰਨ।ਹਰੇਕ ਸਕੂਲ ਦੇ ਬੱਸ ਡਰਾਈਵਰ ਕੋਲ ਲਾਇਸੰਸ ਲਾਜ਼ਮੀ ਹੋਣ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸ੍ਰੀਮਤੀ ਲਵਜੀਤ ਕੌਰ ਕਲਸੀ ਜ਼ਿਲ੍ਹਾ ਟਰਾਂਸਪੋਰਟ ਅਧਿਕਾਰੀ ਅੰਮ੍ਰਿਤਸਰ, ਸ੍ਰੀ ਰੋਹਿਤ ਗੁਪਤਾ ਐੇਸ.ਡੀ.ਐਮ ਅੰਮ੍ਰਿਤਸਰ-1 ,ਸ੍ਰੀ ਸਤਿੰਦਰਬੀਰ ਸਿੰਘ ਜਿਲਾ ਸਿੱਖਿਆ ਅਫਸਰ (ਸ) ਆਦਿ ਹਾਜ਼ਰ ਸਨ।
Check Also
ਛੇਵੇਂ ਪਾਤਸ਼ਾਹ ਵੱਲੋਂ ਪਹਿਲੀ ਜੰਗ ਫ਼ਤਹਿ ਕਰਨ ਦੀ ਯਾਦ ’ਚ ਸਜਾਇਆ ਨਗਰ ਕੀਰਤਨ
ਅੰਮ੍ਰਿਤਸਰ, 13 ਜੂਨ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਮੁਗਲ …