ਜੰਡਿਆਲਾ ਗੁਰੂ, 14 ਜਨਵਰੀ (ਪੰਜਾਬ ਪੋਸਟ ਬਿਊਰੋ) – ਜੰਡਿਆਲਾ ਸ਼ਹਿਰ ਦੇ ਤਪ ਅਸਥਾਨ ਬਾਬਾ ਹੰਦਾਲ ਵਿਖੇ ਹਰ ਸਾਲ ਮਕਰ ਸੰਕ੍ਰਾਂਤੀ ਬੜੀ ਹੀ ਧੂਮ-ਧਾਮ
ਨਾਲ ਮਨਾਈ ਜਾਂਦੀ ਹੈ।ਸੰਤ ਬਾਬਾ ਸੰਤੋਖ ਮੁਨੀ ਵਲੋਂ 1946 ਤੋਂ ਆਰੰਭ ਕੀਤੇ ਅਖੰਡ ਪਾਠ ਸਾਹਿਬ ਦੇ 77ਵੇਂ ਸਾਲ ਵਿੱਚ ਪ੍ਰਵੇਸ਼ ਕਰਨ ਮੌਕੇ ਮੁੱਖ ਸੇਵਾਦਾਰ ਸੰਤ ਬਾਬਾ ਪਰਮਾਨੰਦ ਨੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਮਹਾਨ ਕੀਰਤਨ ਦਰਬਾਰ ਵਿੱਚ ਸੰਗਤਾਂ ਨੇ ਆਪਣੀ ਹਾਜ਼ਰੀ ਲਗਵਾਈ।ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਵੀ ਤਪ ਅਸਥਾਨ ਬਾਬਾ ਹੰਦਾਲ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।ਸੰਤ ਬਾਬਾ ਪਰਮਾਨੰਦ ਵਲੋਂ ਉਨ੍ਹਾਂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media