ਅੰਮ੍ਰਿਤਸਰ, 15 ਜਨਵਰੀ (ਜਗਦੀਪ ਸਿੰਘ ਸੱਗੂ) – ਲੋਹੜੀ ਦਾ ਤਿਉਹਾਰ ਅੱਜ ਇੰਡੀਅਨ ਅਕੈਡਮੀ ਆਫ ਫਾਈਨ ਆਰਟਸ ਅੰਮ੍ਰਿਤਸਰ ਵਿਖੇ ਮਨਾਇਆ ਗਿਆ।
ਆਰਟ ਗੈਲਰੀ ਵਿਖੇ ਲੋਹੜੀ ਬਾਲੀ ਗਈ ਅਤੇ ਇਕ ਸੰਗੀਤਕ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿੱਚ ਮਸ਼ਹੂਰ ਗਾਇਕ ਦਵਿੰਦਰ ਪੰਡਿਤ ਨੇ ਆਪਣੀ ਆਵਾਜ਼ ਨਾਲ ਆਏ ਹੋਏ ਸਾਰੇ ਮੈਂਬਰਾਂ ਅਤੇ ਸ਼ਹਿਰ ਦੇ ਪਤਵੰਤਿਆਂ ਦਾ ਮਨ ਮੋਹ ਲਿਆ।ਆਰਟ ਗੈਲਰੀ ਦੇ ਚੇਅਰਮੈਨ ਰਾਜਿੰਦਰ ਮੋਹਨ ਸਿੰਘ ਛੀਨਾ ਅਤੇ ਪ੍ਰਧਾਨ ਸ਼ਿਵਦੇਵ ਸਿੰਘ ਨੇ ਕਲਾਕਾਰਾਂ ਦੀ ਸ਼ਲਾਘਾ ਕੀਤੀ ਅਤੇ ਮੈਂਬਰਾਂ ਅਤੇ ਆਏ ਹੋਏ ਮਹਿਮਾਨਾਂ ਨੂੰ ਲੋਹੜੀ ਦੀਆਂ ਮੁਬਾਰਕਾਂ ਦਿੱਤੀਆਂ।
ਆਰਟ ਗੈਲਰੀ ਦੇ ਆਨਰੇਰੀ ਜਨਰਲ ਸੈਕਟਰੀ ਡਾ. ਏ.ਐਸ ਚਮਕ ਨੇ ਦੱਸਿਆ ਕਿ ਲੋਹੜੀ ਸ਼ਬਦ ਦਾ ਮੂਲ ‘ਤਿਲ+ਰੋੜੀ ਹੈ।ਜੋ ਸਮਾਂ ਪਾ ਕੇ ਤਿਲੋੜੀ ਤੇ ਫੇਰ ਲੋਹੜੀ ਬਣਿਆ।ਉਨ੍ਹਾਂ ਨੇ ਦੱਸਿਆ ਕਿ ਲੋਹੜੀ ਪੰਜਾਬੀਆਂ ਦਾ ਖੁਸ਼ੀਆਂ ਭਰਿਆ-ਤਿਉਹਾਰ ਹੈ।ਇਸ ਤਿਉਹਾਰ ਦੀ ਪਰੰਪਰਾ ਬਹੁਤ ਪੁਰਾਣੀ ਹੈ ਅਤੇ ਕਈ ਕਥਾਵਾਂ ਇਸ ਨਾਲ ਜੁੜੀਆਂ ਹੋਈਆਂ ਹਨ।ਇੱਕ ਲੋਕ-ਕਥਾ ਅਨੁਸਾਰ ਡਾਕੂ ਦੁੱਲੇ ਭੱਟੀ ਨੇ ਇੱਕ ਗਰੀਬ ਬ੍ਰਾਹਮਣ ਦੀਆਂ ਧੀਆਂ ਸੁੰਦਰੀ ਅਤੇ ਮੁੰਦਰੀ ਦਾ ਵਿਆਹ ਆਪਣੇ ਹੱਥੀਂ ਕਰਵਾ ਕੇ ਉਹਨਾਂ ਨੂੰ ਦੁਸ਼ਟ ਹਾਕਮ ਦੇ ਕਬਜ਼ੇ ਤੋਂ ਬਚਾਇਆ ਸੀ।
ਇਸ ਘਟਨਾ ਦੀ ਯਾਦ ਵਿੱਚ ਇਹ ਤਿਉਹਾਰ ਅੱਗ ਬਾਲ ਮਨਾਇਆ ਜਾਣ ਲੱਗਾ।ਅੱਜ ਵੀ ਬੱਚੇ ਲੋਹੜੀ ਮੰਗਦੇ ਹੋਏ ਇਹ ਗੀਤ ਗਾਉਂਦੇ ਹਨ “ਸੁੰਦਰ ਮੁੰਦਰੀਏ, ਤੇਰਾ ਕੌਣ ਵਿਚਾਰਾ, ਦੁੱਲਾ ਭੱਟੀ ਵਾਲਾ।ਇੱਕ ਕਥਾ ਇਹ ਵੀ ਹੈ ਕਿ ਇਸ ਦਿਨ ਲੋਹੜੀ ਦੇਵੀ ਨੇ ਅਤਿਆਚਾਰੀ ਰਾਕਸ਼ ਨੂੰ ਮਾਰਿਆ ਸੀ।
ਇਸ ਮੌਕੇ ਆਰਟ ਗੈਲਰੀ ਦੇ ਸੈਕਟਰੀ ਪ੍ਰਬੰਧਕ ਸ਼ੁਭਾਸ਼ ਚੰਦਰ, ਸੈਕਟਰੀ ਵਿਜ਼ੂਅਲ ਆਰਟ ਕੁਲਵੰਤ ਸਿੰਘ ਗਿੱਲ, ਨਰਿੰਦਰ ਸਿੰਘ ਬੁੱਤਤਰਾਸ਼, ਧਰਮਿੰਦਰ ਸ਼ਰਮਾ, ਨਰਿੰਦਰ ਸਿੰਘ ਗਾਬੜੀਆ ਅਤੇ ਹੋਰ ਮੈਂਬਰ ਤੇ ਕਲਾ ਪ੍ਰੇਮੀ ਮੌਜ਼ੂਦ ਰਹੇ।
Check Also
ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ
ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …
Punjab Post Daily Online Newspaper & Print Media