Sunday, May 25, 2025
Breaking News

17 ਜਨਵਰੀ ਤੱਕ ਮਨਾਇਆ ਜਾਵੇਗਾ ਸੜ੍ਹਕ ਸੁਰੱਖਿਆ ਸਪਤਾਹ

ਸਰੂਪ ਰਾਣੀ ਕਾਲਜ ਵਿਖੇ ਮਨਾਇਆ ਗਿਆ ਸੜਕ ਸੁਰੱਖਿਆ ਹਫਤਾ

ਅੰਮ੍ਰਿਤਸਰ, 15 ਜਨਵਰੀ (ਸੁਖਬੀਰ ਸਿੰਘ) – ਵਧੀਕ ਡਾਇਰੈਕਟਰ ਜਨਰਲ ਪੁਲਿਸ ਕਮਿਊਨਿਟੀ ਅਫੇਅਰਜ਼ ਡਵੀਜ਼ਨ ਪੰਜਾਬ ਸ਼੍ਰੀਮਤੀ ਗੁਰਪ੍ਰੀਤ ਕੌਰ ਦਿਓ ਆਈ.ਪੀ.ਐਸ, ਕਮਿਸ਼ਨਰ ਪੁਲਿਸ ਅੰਮ੍ਰਿਤਸਰ ਜਸਕਰਨ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ ਪੁਲਿਸ ਟਰੈਫਿਕ ਅੰਮਿ੍ਰਤਸਰ ਸ਼ਹਿਰ ਸ਼੍ਰੀਮਤੀ ਅਮਨਦੀਪ ਕੌਰ, ਸਹਾਇਕ ਕਮਿਸ਼ਨਰ ਪੁਲਿਸ ਟ੍ਰੈਫਿਕ ਅੰਮਿ੍ਰਤਸਰ ਰਾਜੇਸ਼ ਕੱਕੜ ਅਤੇ ਜਿਲ੍ਹਾ ਕਮਿਊਨਿਟੀ ਪੁਲਿਸ ਅਫਸਰ ਕਮਿਸ਼ਨਰੇਟ ਅੰਮ੍ਰਿਤਸਰ ਸ਼੍ਰੀਮਤੀ ਤ੍ਰਿਪਤਾ ਸੂਦ ਪੀ.ਪੀ.ਐਸ ਦੀ ਯੋਗ ਅਗਵਾਈ ਅਤੇ ਪ੍ਰਿੰਸੀਪਲ ਪ੍ਰੋਫੈਸਰ ਡਾ: ਦਲਜੀਤ ਕੌਰ, ਵਾਈਸ ਪ੍ਰਿੰਸੀਪਲ ਡਾ: ਸੁਰਿੰਦਰ ਕੌਰ ਦੇ ਸਹਿਯੋਗ ਨਾਲ ਭਾਰਤ ਵਿੱਚ 11 ਜਨਵਰੀ ਤੋਂ 17 ਜਨਵਰੀ 2023 ਤੱਕ ਮਨਾਏ ਜਾਣ ਵਾਲੇ ਸੜਕ ਸੁਰੱਖਿਆ ਹਫਤੇ ਦੀ ਸ਼ੁਰੂਆਤ ਹੋ ਚੁੱਕੀ ਹੈ।
ਇੰਸਪੈਕਟਰ ਪਰਮਜੀਤ ਸਿੰਘ ਇੰਚਾਰਜ਼ ਜਿਲ੍ਹਾ ਸਾਂਝ ਕੇਂਦਰ ਕਮਿਸ਼ਨਰੇਟ ਅੰਮ੍ਰਿਤਸਰ ਵਲੋਂ ਵਿਦਿਆਰਥੀਆਂ ਨੂੰ ਮੋਟਰ ਵਹੀਕਲ ਐਕਟ 2018 ਬਾਰੇ ਜਾਣਕਾਰੀ ਦਿੱਤੀ ਗਈ।ਸੜਕ ’ਤੇ ਚੱਲਣ ਦੇ ਨਿਯਮਾਂ, ਸੜਕ ਹਾਦਸਿਆਂ ਤੋਂ ਬਚਾਅ ਅਤੇ ਸੜਕ ਹਾਦਸਾ ਪੀੜਤਾਂ ਦੀ ਮਦਦ ਕਰਨ ਸਬੰਧੀ ਸਬੰਧੀ ਸੁਝਾਵਾਂ ਬਾਰੇ ਵੀ ਦੱਸਿਆ ਗਿਆ।ਵਿਦਿਆਰਥੀਆਂ ਨੂੰ ਓਵਰ ਸਪੀਡਿੰਗ ਨਾ ਕਰਨ, ਸੀਟ ਬੈਲਟ ਲਗਾਉਣ, ਹੈਲਮਟ ਪਹਿਨਣ, ਡਰਾਈਵਿੰਗ ਦੌਰਾਨ ਮੋਬਾਇਲ ਫੋਨ ਦੀ ਵਰਤੋਂ ਨਾ ਕਰਨ, ਰੈਡ ਲਾਈਟ ਜੰਪ ਨਾ ਕਰਨ ਆਦਿ ਬਾਰੇ ਜਾਗਰੂਕ ਕੀਤਾ ਗਿਆ।
ਪ੍ਰੋਗਰਾਮ ਵਿੱਚ ਰੋਡ ਸੇਫਟੀ ਸੈਲ ਵਲੋਂ ਡਾ: ਵੰਦਨਾ, ਮਿਸ ਮਨਜੀਤ ਕੌਰ ਮਿਨਹਾਸ, ਮਿਸ ਮਾਨਸੀ ਅਤੇ ਟਰੈਫਿਕ ਐਜੂਕੇਸ਼ਨ ਸੈਲ, ਪੁਲਿਸ ਕਮਿਸ਼ਨਰੇਟ ਅੰਮਿ੍ਰਤਸਰ ਵਲੋਂ ਵੀ ਸ਼ਿਰਕਤ ਕੀਤੀ ਗਈ।ਐਚ.ਸੀ ਸਲਵੰਤ ਸਿੰਘ ਨੇ ਟਰੈਫਿਕ ਚਿੰਨ੍ਹਾਂ ਦੀ ਮਹੱਤਤਾ ਅਤੇ ਸੰਕੇਤਾਂ ਦੇ ਮਤਲਬ ਬਾਰੇ ਵਿਸਥਾਰ ਨਾਲ ਸਮਝਾਇਆ।

Check Also

ਨਿਗਮ ਕਮਿਸ਼ਨਰ ਵਲੋਂ ਸ਼ਹਿਰ ਦੀਆਂ ਸੜਕਾਂ ਦੀ ਸਫਾਈ ਵਿਵਸਥਾ ਲਈ ਅਚਨਚੇਤ ਚੈਕਿੰਗ

ਅੰਮ੍ਰਿਤਸਰ, 24 ਮਈ (ਜਗਦੀਪ ਸਿੰਘ) – ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਸ਼ਹਿਰ ਦਾ ਦੌਰਾ ਕੀਤਾ …