Monday, April 13, 2026

ਇੰਟਰਨੈਸ਼ਨਲ ਕਿੱਕ ਬਾਕਸਿੰਗ ਚੈਂਪੀਅਨਸ਼ਿਪ ‘ਚ ਭੀਖੀ ਦੇ ਖਿਡਾਰੀ ਨੇ ਜਿੱਤਿਆ ਕਾਂਸੀ ਦਾ ਤਗਮਾ

ਭੀਖੀ, 16 ਜਨਵਰੀ (ਕਮਲ ਜ਼ਿੰਦਲ) – ਬੀਤੇ ਦਿਨੀ ਥਾਈਲੈਂਡ ਵਿਖੇ ਹੋਈ ਏਸ਼ੀਅਨ ਕਿੱਕ ਬਾਕਸਿੰਗ ਚੈਂਪੀਅਨਸ਼ਿਪ ਵਿੱਚ ਭੀਖੀ ਦੇ ਖਿਡਾਰੀ ਰਣਜੀਤ ਸਿੰਘ ਨੇ ਕਾਂਸਾ ਤਗਮਾ ਹਾਸਲ ਕਰਕੇ ਇਲਾਕੇ ਦਾ ਨਾਂ ਰੋਸ਼ਨ ਕੀਤਾ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਇਸ ਚੈਂਪੀਅਨਸ਼ਿਪ ਵਿੱਚ ਭੀਖੀ ਦੇ ਖਿਡਾਰੀ ਰਣਜੀਤ ਸਿੰਘ ਅਤੇ ਰਾਜਪਾਲ ਸਿੰਘ ਨੇ ਭਾਗ ਲਿਆ, ਜਿੰਨਾਂ ਵਿਚੋਂ ਖਿਡਾਰੀ ਰਣਜੀਤ ਸਿੰਘ ਨੇ +91 ਕਿਲੋ ਕੈਟਾਗਰੀ ਵਿਚੋਂ ਕਾਂਸਾ ਤਗਮਾ ਪ੍ਰਾਪਤ ਕੀਤਾ।ਉਨਾਂ ਦੀ ਇਸ ਪ੍ਰਾਪਤੀ ਤੋਂ ਬਾਅਦ ਮਾਨਸਾ ਪਹੁੰਚਣ ਤੇ ਵਿਧਾਇਕ ਡਾ. ਵਿਜੇ ਸਿੰਗਲਾ, ਭਾਜਪਾ ਆਗੂ ਜਗਦੀਪ ਸਿੰਘ ਨਕਈ ਨੇ ਉਨਾਂ ਨੂੰ ਵਿਸ਼ੇਸ਼ ਤੌਰ ‘ਤੇ ਵਧਾਈ ਦਿੱਤੀ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਖਿਡਾਰੀ ਰਣਜੀਤ ਸਿੰਘ ਨੇ ਇਸ ਸਫਲਤਾ ਦਾ ਸਿਹਰਾ ਆਪਣੇ ਕੋਚ ਰਵਿੰਦਰ ਸਿੰਘ ਨੂੰ ਦਿੱਤਾ ਜਿੰਨਾਂ ਦੀ ਸਿੱਖਿਆ ਸਦਕਾ ਉਨਾਂ ਇੰਟਰਨੈਸ਼ਨਲ ਪੱਧਰ ‘ਤੇ ਜਿੱਤ ਪ੍ਰਾਪਤ ਕੀਤੀ ਹੈ।

Check Also

ਸੂਬਾ ਸਰਕਾਰ ਵੱਲੋਂ 6000 ਖੇਡ ਸੇਟਡੀਅਮ ਹੋਰ ਬਣਾਏ ਜਾਣਗੇ – ਖ਼ਜ਼ਾਨਾ ਮੰਤਰੀ ਚੀਮਾ

ਅੰਮ੍ਰਿਤਸਰ, 12 ਅਪ੍ਰੈਲ (ਸੁਖਬੀਰ ਸਿੰਘ) – ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਐਲਾਨ …