ਅੰਮ੍ਰਿਤਸਰ, 16 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਪਹਿਲਾਂ ਨੈਟ ਤੇ ਅਪਲੋਡ ਕੀਤੀਆਂ ਡੇਟ-ਸ਼ੀਟਾਂ ਵਿਚੋਂ ਮਿਤੀ: 18-1-2023 (ਬੁੱਧਵਾਰ) ਨੂੰ ਹੋਣ ਵਾਲੀਆਂ ਸਾਰੀਆਂ ਸਾਲਾਨਾ ਅਤੇ ਸਿਮੈਸਟਰ (ਥਿਊਰੀ) ਦੀਆਂ ਪ੍ਰੀਖਿਆਵਾਂ ਮੁਲਤਵੀ ਕੀਤੀਆਂ ਜਾਂਦੀਆਂ ਹਨ।
ਪ੍ਰੋ. ਡਾ. ਪਲਵਿੰਦਰ ਸਿੰਘ, ਪ੍ਰੋ. ਇੰਚਾਰਜ਼ (ਪ੍ਰੀਖਿਆਵਾਂ) ਨੇ ਦੱਸਿਆ ਕਿ ਮਿਤੀ 18-1-2023 ਦੀਆਂ ਮੁਲਤਵੀ ਕੀਤੀਆਂ ਸਾਰੀਆਂ (ਥਿਊਰੀ) ਪ੍ਰੀਖਿਆਵਾਂ ਹੁਣ ਮਿਤੀ 22-1-2023 (ਐਤਵਾਰ) ਨੂੰ ਪਹਿਲਾਂ ਨਿਰਧਾਰਤ ਸਮੇਂ ਅਤੇ ਪ੍ਰੀਖਿਆ ਕੇਂਦਰਾਂ ਅਨੁਸਾਰ ਹੋਣਗੀਆਂ।
ਇਹ ਸੂਚਨਾ ਯੂਨੀਵਰਸਿਟੀ ਦੀ ਵੈਬਸਾਈਟ gndu.ac.in <http://gndu.ac.in/>-Examination-date sheet-Notification `ਤੇ ਉਪਲਬਧ ਹੋਵੇਗੀ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …