Monday, May 26, 2025
Breaking News

ਕਿਸਾਨ ਖੇਤੀ ਵਿਭਿੰਨਤਾ ਅਪਨਾਉਣ ਤਾਂ ਸਰਕਾਰ ਹਰ ਤਰ੍ਹਾਂ ਨਾਲ ਮਦਦ ਕਰੇਗੀ – ਚੇਅਰਮੈਨ

ਕਣਕ ਝੋਨੇ ਦਾ ਬਦਲ ਲੱਭਣਾ ਸਮੇਂ ਦੀ ਮੁੱਖ ਮੰਗ- ਮਿਆਦੀਆਂ

ਅੰਮ੍ਰਿਤਸਰ, 18 ਜਨਵਰੀ (ਸੁਖਬੀਰ ਸਿੰਘ) – ਆਪ ਜਿਲ੍ਹਾ ਪ੍ਰਧਾਨ ਜਸਪ੍ਰੀਤ ਸਿੰਘ ਅਤੇ ਚੇਅਰਮੈਨ ਜਿਲ੍ਹਾ ਯੋਜਨਾ ਕਮੇਟੀ ਦੀ ਪਹਿਲਕਦਮੀ ਨਾਲ ਅੱਜ ਰਾਜਾਸਾਂਸੀ ਵਿਖੇ ਖੇਤੀਬਾੜੀ, ਬਾਗਬਾਨੀ ਅਤੇ ਸਹਿਕਾਰੀ ਬੈਂਕ ਦੇ ਮਾਹਿਰਾਂ ਵਲੋਂ ਲਗਾਏ ਗਏ ਜਾਗਰੂਤਾ ਕੈਂਪ ਵਿੱਚ ਇਲਾਕੇ ਦੇ ਕਿਸਾਨਾਂ ਅਤੇ ਪਿੰਡਾਂ ਦੇ ਮਜ਼ਦੂਰਾਂ ਨੇ ਬੜੇ ਉਤਸਾਹ ਨਾਲ ਹਿੱਸਾ ਲਿਆ।ਬਲਦੇਵ ਸਿੰਘ ਮਿਆਦੀਆਂ ਚੇਅਰਮੈਨ ਪਨਸੀਡ ਨੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਉਹ ਕਣਕ ਝੋਨੇ ਦੀ ਫਸਲਾਂ ਦਾ ਬਦਲ ਲੱਭਣ ਅਤੇ ਆਪਣੇ ਇਲਾਕੇ ਦੀ ਮੰਗ ਅਨੁਸਾਰ ਉਸ ਦੀ ਖੇਤੀ ਕਰਨ।ਉਨ੍ਹਾਂ ਕਿਹਾ ਕਿ ਮੁਨਾਫ਼ੇ ਦੀ ਖੇਤੀ ਅਤੇ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਬਚਾਉਣ ਲਈ ਇਹ ਬੇਹੱਦ ਜਰੂਰੀ ਹੈ।
ਚੇਅਰਮੈਨ ਜਸਪ੍ਰੀਤ ਸਿੰਘ ਨੇ ਕਿਸਾਨਾਂ ਨੂੰ ਉਤਸ਼ਾਹਿਤ ਕਰਦਿਆਂ ਕਿਹਾ ਕਿ ਉਹ ਵਪਾਰਕ ਖੇਤੀ ਵੱਲ ਆਉਣ ਤਾਂ ਸਰਕਾਰ ਦੀ ਤਰਫੋਂ ਅਸੀਂ ਹਰ ਸੰਭਵ ਮਦਦ ਕਰਾਂਗੇ।ਵਿਭਾਗ ਦੇ ਅਧਿਕਾਰੀਆਂ ਨੇ ਆਪਣੀਆਂ ਆਪਣੀਆਂ ਸਕੀਮਾਂ ਬਾਰੇ ਕਿਸਾਨਾਂ ਨੂੰ ਜਾਣੂ ਕਰਵਾਇਆ।
ਇਸ ਮੌਕੇ ਐਸ.ਐਸ ਇਕਬਾਲ ਸਿੰਘ ਭੁੱਲਰ ਲੋਕ ਸਭਾ ਇੰਚਾਰਜ਼ ਅੰਮ੍ਰਿਤਸਰ, ਸੀਮਾ ਸੋਢੀ ਮੀਤ ਪ੍ਰਧਾਨ ਇਸਤਰੀ ਵਿੰਗ ਨੇ ਵੀ ਕੈਂਪ ਵਿੱਚ ਸ਼ਿਰਕਤ ਕੀਤੀ।

Check Also

ਨਿਗਮ ਕਮਿਸ਼ਨਰ ਵਲੋਂ ਸ਼ਹਿਰ ਦੀਆਂ ਸੜਕਾਂ ਦੀ ਸਫਾਈ ਵਿਵਸਥਾ ਲਈ ਅਚਨਚੇਤ ਚੈਕਿੰਗ

ਅੰਮ੍ਰਿਤਸਰ, 24 ਮਈ (ਜਗਦੀਪ ਸਿੰਘ) – ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਸ਼ਹਿਰ ਦਾ ਦੌਰਾ ਕੀਤਾ …