ਅੰਮ੍ਰਿਤਸਰ, 19 ਜਨਵਰੀ (ਸੁਖਬੀਰ ਸਿੰਘ) – ਹਲ਼ਕਾ ਦੱਖਣੀ ਦੀ ਵਾਰਡ ਨੰਬਰ 39 ਦੇ ਇਲਾਕੇ ਗਲੀ ਮੁਰੱਬੇ ਵਾਲੀ ਤਰਨ ਤਾਰਨ ਰੋਡ ਵਿਖੇ ਅਵਾਰਾ ਕੁੱਤਿਆਂ ਵਲੋ 6 ਸਾਲਾਂ ਬੱਚੇ ਦੀ ਲੱਤ ਉਪਰ ਵੱਢਣ ਦਾ ਮਾਮਲਾ ਸਾਹਮਣੇ ਆਇਆ ਹੈ।ਬੱਚੇ ਹਰਨੂਰ ਸਿੰਘ ਦੀ ਮਾਤਾ ਰਵਿੰਦਰ ਕੌਰ ਨੇ ਦੱਸਿਆ ਕਿ ਉਹ ਹਰਿਆਣਾ ਤੋਂ ਆਪਣੇ ਪੇਕੇ ਘਰ ਆਈ ਹੈ।ਅੱਜ ਗਲੀ ਵਿਚ 5-6 ਅਵਾਰਾ ਕੁੱਤੇ ਘੁੰਮ ਰਹੇ ਸਨ।ਜਿਨ੍ਹਾਂ ਵਿੱਚੋਂ ਇੱਕ ਅਵਾਰਾ ਕੁੱਤੇ ਨੇ ਗਲੀ ਵਿੱਚ ਖੇਡ ਰਹੇ ਉਸ ਦੇ ਬੱਚੇ ਹਰਨੂਰ ‘ਤੇ ਹਮਲਾ ਕਰ ਕੇ ਤਿੱਖੇ ਦੰਦਾਂ ਨਾਲ ਲੱਤ ’ਤੇ ਕੱਟ ਦਿੱਤਾ।ਰਵਿੰਦਰ ਕੌਰ ਨੇ ਦੋਸ਼ ਲਾਇਆ ਕਿ ਉਹ ਆਪਣੇ ਲੜਕੇ ਦਾ ਇਲਾਜ ਕਰਵਾਉਣ ਲਈ ਜਦ ਉਸ ਨੂੰ ਸਿਵਲ ਹਸਪਤਾਲ ਲੈ ਕੇ ਗਏ, ਤਾਂ ਉਥੇ ਮੌਜ਼ੂਦ ਸਟਾਫ ਨੇ ਲੜਕੇ ਦਾ ਇਲਾਜ ਕਰਨ ਤੋਂ ਨਾਂਹ ਕਰਦਿਆਂ ਕਿਹਾ ਕਿ ਇਸ ਵੇਲੇ ਹਸਪਤਾਲ਼ ਵਿੱਚ ਕੋਈ ਵੀ ਡਾਕਟਰ ਨਹੀਂ ਹੈ।ਬੱਚੇ ਦਾ ਇਲਾਜ ਕਰਵਾਉਣ ਲਈ ਸਵੇਰੇ 9.00 ਵਜੇ ਹਸਪਤਾਲ ਆਉਣ ਕਿਉਂਕਿ ਐਮਰਜੈਂਸੀ 24 ਘੰਟੇ ਖੁੱਲੀ ਰਹਿੰਦੀ ਹੈ। ਇਸੇ ਦੌਰਾਨ ਇਲਾਕਾ ਨਿਵਾਸੀ ਅਮਰਜੀਤ ਸਿੰਘ ਰਿੰਕੂ, ਜਸਵੰਤ ਸਿੰਘ, ਜਗੀਰ ਸਿੰਘ, ਗੁਰਪ੍ਰੀਤ ਕੌਰ, ਅਮਰਜੀਤ ਕੌਰ, ਸਰਬਜੀਤ ਕੌਰ, ਸਿਮਰਨਜੀਤ ਕੌਰ ਆਦਿ ਨੇ ਪ੍ਰਸਾਸ਼ਨ ਪਾਸੋ ਮੰਗ ਕੀਤੀ ਹੈ ਕਿ ਅਵਾਰਾ ਕੁੱਤਿਆਂ ਨੂੰ ਜਲਦ ਕਾਬੂ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਉਨਾਂ ਦੇ ਕਹਿਰ ਤੋਂ ਬਚਾਇਆ ਜਾ ਸਕੇ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …