Sunday, December 22, 2024

ਸ਼੍ਰੋਮਣੀ ਕਮੇਟੀ ਵਲੋਂ ਕਰਵਾਈ ਜਾਂਦੀ ਧਾਰਮਿਕ ਪ੍ਰੀਖਿਆ ‘ਚ ਅੱਵਲ ਰਹਿਣ ਵਾਲੇ ਵਿਦਿਆਰਥੀ ਸਨਮਾਨਿਤ

ਅੰਮ੍ਰਿਤਸਰ, 21 ਜਨਵਰੀ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਦੇ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਦੀ ਵਿਦਿਆਰਥਣ ਗੁਰਲੀਨ ਕੌਰ ਨੇ ਦੂਜੇ ਦਰਜੇ ਵਿੱਚ ਦਿੱਤੀ ਪ੍ਰੀਖਿਆ ਵਿੱਚੋਂ 2100/- ਰੁਪਿਆ ਅਤੇ ਗੁਰਤੇਜ ਸਿੰਘ ਤੇ ਕੰਵਰਦੀਪ ਦੀਪ ਸਿੰਘ ਦੋ ਵਿਦਿਆਰਥੀਆਂ ਨੇ ਗਿਆਰਾਂ ਗਿਆਰਾਂ ਸੌ ਰੁਪਿਆ ਨਗਦ ਇਨਾਮ ਪ੍ਰਾਪਤ ਕੀਤਾ ਹੈ।ਪ੍ਰੋ. ਹਰੀ ਸਿੰਘ ਚੇਅਰਮੈਨ ਧਰਮ ਪ੍ਰਚਾਰ ਕਮੇਟੀ ਅਤੇ ਮੈਂਬਰ ਇੰਚਾਰਜ ਸਕੂਲ ਅਤੇ ਰਬਿੰਦਰਬੀਰ ਸਿੰਘ ਭੱਲਾ ਮੈਂਬਰ ਇੰਚਾਰਜ ਸਕੂਲ ਨੇ ਵਿਦਿਆਰਥੀਆਂ ਨੂੰ ਇਸ ਪ੍ਰਾਪਤੀ ਲਈ ਸ਼ਾਬਾਸ਼ ਦਿੱਤੀ।ਪ੍ਰਿੰਸੀਪਲ ਸਕੂਲ ਡਾ: ਧਰਮਵੀਰ ਸਿੰਘ ਨੇ ਵਿਦਿਆਰਥੀਆਂ ਨੂੰ ਆਪਣੀਆਂ ਸਾਲਾਨਾ ਪ੍ਰੀਖਿਆਵਾਂ ਵਿੱਚ ਵੀ ਮੱਲਾਂ ਮਾਰਨ ਲਈ ਕਿਹਾ।ਸ਼੍ਰੋਮਣੀ ਕਮੇਟੀ ਦੇ ਪ੍ਰਚਾਰਕ ਭਾਈ ਖਜ਼ਾਨ ਸਿੰਘ ਅਤੇ ਭਾਈ ਜਸਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਨਕਦੀ ਰਾਸ਼ੀ ਨਾਲ ਸਨਮਾਨਿਤ ਕੀਤਾ।ਇਸ ਮੌਕੇ ਸਕੂਲ ਦੇ ਧਾਰਮਿਕ ਅਧਿਆਪਕ ਮੈਡਮ ਸੁਖਜੀਤ ਕੌਰ ਮੁਖੀ ਧਾਰਮਿਕ ਵਿਭਾਗ ਅਤੇ ਸਰਦਾਰ ਜਸਪਾਲ ਸਿੰਘ ਵੀ ਹਾਜ਼ਰ ਸਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …