Sunday, April 19, 2026

ਸਰਕਾਰੀ ਹਾਈ ਸਕੂਲ ਵਿਖੇ ਬੱਚਿਆਂ ਨੂੰ ਵਰਦੀਆਂ ਵੰਡੀਆਂ

PPN1312201416

ਭਿੱਖੀਵਿੰਡ, 13 ਦਸੰਬਰ (ਕੁਲਵਿੰਦਰ ਸਿੰਘ ਕੰਬੋਕੇਫ਼ਲਖਵਿੰਦਰ ਸਿੰਘ ਗੋਲਣ)  ਅੱਡਾ ਭਿੱਖੀਵਿੰਡ ਤੋਂ ਥੋੜੀ ਦੂਰ ਪੈਂਦੇ ਪਿੰਡ ਮਾੜੀ ਕੰਬੋਕੇ ਵਿਖੇ ਸਰਕਾਰੀ ਹਾਈ ਸਕੂਲ ਵਿਖੇ ਬੱਚਿਆਂ ਨੂੰ ਪਸਵਕ ਕਮੇਟੀ ਦੇ ਚੈਅਰਮੈਨ ਪੰਜਾਬ ਸਿੰਘ ਕੰਬੋਕੇ ਅਤੇ ਪ੍ਰਿੰਸੀਕਲ ਰੁਪਿੰਦਰਜੀਤ ਸਿੰਘ ਦੀ ਅਗਵਾਈ ਹੇਠ ਵਰਦੀਆਂ ਵੰਡੀਆਂ ਗਈਆਂ।ਇਸ ਸਮੇਂ ਪੰਜਾਬ ਸਿੰਘ ਕੰਬੋਕੇ ਨੇ ਬੱਚਿਆਂ ਨੂੰ ਮਨ ਲਗਾਕੇ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਜੇਕਰ ਸਰਕਾਰ ਇਸੇ ਤਰਾਂ ਹੀ ਬੱਚਿਆਂ ਦੀ ਪੜ੍ਹਾਈ ਵੱਲ ਧਿਆਨ ਦਿੰਦੀ ਰਹੇ ਤਾਂ ਉਹ ਦਿਨ ਦੂਰ ਨਹੀਂ ਹਨ ਜਦੋਂ ਅਨਪੜ੍ਹਤਾ ਖਤਮ ਹੋ ਜਾਵੇਗੀ।ਸਕੂਲ ਪ੍ਰਿੰਸੀਪਲ ਵੱਲੋਂ ਬੱਚਿਆਂ ਨੂੰ ਮਿਹਨਤ ਕਰਕੇ ਇਮਤਿਹਾਨਾਂ ਚੋਂ ਚੰਗੇ ਨੰਬਰ ਲੈਣ ਲਈ ਪ੍ਰੇਰਿਤ ਕੀਤਾ ਗਿਆ।ਇਸ ਮੌਕੇ ਸਰਪੰਚ ਪਲਵਿੰਦਰ ਸਿੰਘ ਕੰਬੋਕੇ ਨੇ ਬੱਚੀਆਂ ਨੂੰ ਵੱਧ ਤੋਂ ਵੱਧ ਸਕੂਲ ‘ਚ ਹਾਜ਼ਰੀ ਭਰਨ ਲਈ ਕਿਹਾ ਅਤੇ ਸਕੂਲ ਨੂੰ ਸੁਚੱਜੇ ਢੰਗ ਨਾਲ ਚਲਾਉਣ ਲਈ ਸਕੂਲ ਸਟਾਫ ਦਾ ਧੰਨਵਾਦ ਕੀਤਾ।

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਚਨਬੱਧ – ਪ੍ਰੋ. ਕਰਮਜੀਤ ਸਿੰਘ

ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …

Leave a Reply