ਅੰਮ੍ਰਿਤਸਰ, 21 ਜਨਵਰੀ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਪੁਲੀਸ ਅੰਮ੍ਰਿਤਸਰ ਸ਼ਹਿਰ ਪਰਮਿੰਦਰ ਸਿੰਘ ਭੰਡਾਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ
ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਆਪਣੇ ਅਧਿਕਾਰ ਖੇਤਰ ਵਿੱਚ ਪੈਂਦੇ ਥਾਣਿਆਂ ਐਮਰਜੈਂਸੀ ਹਾਲਾਤਾਂ ਨੂੰ ਛੱਡ ਕੇ ਧਾਰਮਿਕ ਅਦਾਰਿਆਂ, ਵਿਆਹਾਂ ‘ਤੇ ਮੌਕੇ ਉਚੀ ਅਵਾਜ਼ ਵਿੱਚ ਡੀ.ਜੇ ਚਲਾਉਣ ਅਤੇੇ ਕਿਸੇ ਵੀ ਕਿਸਮ ਦਾ ਸ਼ੋਰ, ਸੰਗੀਤ ਤੇ ਉੱਚੀ ਅਵਾਜ਼ ਕਰਨ ਵਾਲਾ ਕੋਈ ਵੀ ਯੰਤਰ ਵਜਾਉਣ ‘ਤੇ ਰੋਕ ਲਗਾਈ ਹੈ।ਪੁਲੀਸ ਅਧਿਕਾਰੀ ਨੇ ਦੱਸਿਆ ਕਿ ਇਹ ਪਾਬੰਦੀ ਰਾਤ 10.00 ਵਜੇ ਤੋਂ ਸਵੇਰੇ 6.00 ਵਜੇ ਤੱਕ ਹੋਵੇਗੀ।ਜੇਕਰ ਉਚੀ ਆਵਾਜ਼ ਵਿੱਚ ਲਾਊਡ ਸਪੀਕਰ/ਡੀ.ਜੇ ਚੱਲਣ ਦਾ ਪ੍ਰੋਗਰਾਮ ਹੋਵੇ ਤਾਂ ਸਬੰਧਤ ਵਿਭਾਗ ਪਾਸੋਂ ਆਗਿਆ ਲੈਣੀ ਜਰੂਰੀ ਹੈ।ਇੱਕ ਤਰਫਾ ਪਾਸ ਕੀਤਾ ਇਹ ਹੁਕਮ 20 ਮਾਰਚ 2023 ਤੱਕ ਲਾਗੂ ਰਹੇਗਾ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media