Tuesday, August 4, 2026

ਮਾੜੀ ਕੰਬੋਕੇ ਤੋਂ ਜੋਧਪੁਰ ਲਈ ਜਥਾ ਰਵਾਨਾ

PPN1312201417

ਭਿੱਖੀਵਿੰਡ, 13 ਦਸੰਬਰ (ਕੁਲਵਿੰਦਰ ਸਿੰਘ ਕੰਬੋਕੇ / ਲਖਵਿੰਦਰ ਸਿੰਘ ਗੋਲਣ)  ਅੱਡਾ ਭਿੱਖੀਵਿੰਡ ਤੋਂ ਥੋੜੀ ਦੂਰ ਪੈਂਦੇ ਪਿੰਡ ਮਾੜੀ ਕੰਬੋਕੇ ਤੋਂ ਗੁਰਦੁਆਰਾ ਸ਼ਹੀਦਾਂ ਬਾਬਾ ਸੁੱਖਾ ਸਿੰਘ ਜੀ ਦੇ ਸਥਾਨ ਤੋਂ ਜੋਧਪੁਰ ਲਈ ਜਥਾ ਰਵਾਨਾ ਕੀਤਾ ਗਿਆ।ਗੁਰਦੁਆਰਾ ਜੋਧਪੁਰ (ਤਰਨ ਤਾਰਨ) ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਅਗਨ ਭੇਟ ਕੀਤੇ ਜਾਣ ਦੀ ਵਾਪਰੀ ਮੰਦਭਾਗੀ ਘਟਨਾ ਸਬੰਧੀ ਜੋ ਇਕੱਠ ਅੱਜ ਹੋ ਰਿਹਾ ਹੈ, ਵਿੱਚ ਵਧ ਚੜ੍ਹ ਕੇ ਹਾਜ਼ਰੀ ਭਰਨ ਲਈ ਮਾੜੀ ਕੰਬੋਕੇ ਦੇ ਗੁਰਦੁਆਰਾ ਸਾਹਿਬ ਦੇ ਹੈਡ ਗ੍ਰੰਥੀ ਅਤੇ ਪਿੰਡ ਦੇ ਪੰਤਵੰਤਿਆਂ ਵੱਲੋਂ ਸੰਗਤਾਂ ਨੂੰ ਪ੍ਰੇਰਿਤ ਕੀਤਾ ਗਿਆ। ਪਿੰਡ ਤੋਂ ਰਵਾਨਾ ਕੀਤੇ ਗਏ ਇਸ ਜਥੇ ਵਿੱਚ ਜਥੇਦਾਰ ਸੰਤੋਖ ਸਿੰਘ, ਪ੍ਰਗਟ ਸਿੰਘ, ਨਿਰਮਲ ਸਿੰਘ, ਸ਼ਿੰਦਰ ਸਿੰਘ, ਸੁਖਵੰਤ ਸਿੰਘ, ਕੁਲਦੀਪ ਸਿੰਘ, ਗੁਰਮੁੱਖ ਸਿੰਘ, ਪ੍ਰਤਾਪ ਸਿੰਘ ਆਦਿ ਸੰਗਤਾਂ ਹਾਜ਼ਰ ਸਨ।

Check Also

40 ਕਰੋੜ ਦਾ ਵਿਸ਼ੇਸ਼ ਫੰਡ ਮਨਜ਼ੂਰ ਕਰਨ ‘ਤੇ ਅਨਿਲ ਠਾਕੁਰ ਵੱਲੋਂ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦਾ ਧੰਨਵਾਦ

ਅੰਮਿਤਸਰ, 3 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਪਾਰਕ ਬਾਜ਼ਾਰਾਂ ਦੇ ਬੁਨਿਆਦੀ …

Leave a Reply