ਅੰਮ੍ਰਿਤਸਰ, 23 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵਨਿਊ ਵਿਖੇ ਨੰਨ੍ਹੇ-ਮੁੰਨੇ ਬੱਚਿਆਂ ਦੀ ਪ੍ਰਤਿੱਭਾ ਨਿਖਾਰਨ, ਆਤਮ-ਵਿਸ਼ਵਾਸ ਪੈਦਾ ਕਰਨ ਅਤੇ ਕਲਾਤਮਿਕ ਕਲਾਵਾਂ ਨੂੰ ਉੋਤਸਾਹਿਤ ਕਰਨ ਦੇ ਮੰਤਵ ਤਹਿਤ ਨਰਸਰੀ ਜਮਾਤ ਦਾ ‘ਕਲਾਸ ਪ੍ਰੈਜ਼ੈਨਟੇਸ਼ਨ ਪ੍ਰੋਗਰਾਮ’ ਕਰਵਾਇਆ ਗਿਆ।ਇਸ ਪ੍ਰੋਗਰਾਮ ’ਚ ਵੱਖ-ਵੱਖ ਫੈਂਸੀ ਡਰੈਸ, ਰੈਂਪਵਾਕ, ਡਾਂਸ, ਕੋਰੀਓਗਰਾਫੀ ਆਦਿ ਗਤੀਵਿਧੀਆਂ ਨੂੰ ਸ਼ਾਮਿਲ ਕੀਤਾ ਗਿਆ।
ਰੰਗ-ਬਿਰੰਗੀਆਂ ਪੁਸ਼ਾਕਾਂ ਪਾ ਕੇ ਫੁੱਲਾਂ ਵਾਂਗ ਮਹਿਕ ਰਹੇ ਬੱਚਿਆਂ ਨੇ ਪੂਰਨ ਆਤਮ-ਵਿਸ਼ਵਾਸ ਨਾਲ ਆਪਣੀਆਂ ਪੇਸ਼ਕਾਰੀਆਂ ਦਿਤੀਆਂ।ਅਕਾਦਮਿਕ ਖੇਤਰ ’ਚ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਨੇ ਮਾਪਿਆਂ ਦਾ ਵਿਸ਼ੇਸ਼ ਸਵਾਗਤ ਕਰਦਿਆਂ ਕਿਹਾ ਕਿ ਆਧੁਨਿਕਤਾ ਦੇ ਇਸ ਦੌਰ ’ਚ ਉਹੀ ਵਿਅਕਤੀ ਜੀਵਨ ’ਚ ਸਫ਼ਲਤਾ ਦੀ ਪੌੜੀ ਚੜ੍ਹ ਸਕਦਾ ਹੈ, ਜੋ ਆਪਣੇ ਅੰਦਰ ਛੁਪੀਆਂ ਕਲਾਵਾਂ ਦੀ ਪਹਿਚਾਣ ਕਰਕੇ ਭਵਿੱਖ ਦੀਆਂ ਯੋਜਨਾਵਾਂ ਨੂੰ ਨਿਰਧਾਰਿਤ ਕਰੇ।ਉਨ੍ਹਾਂ ਕਿਹਾ ਕਿ ਵਿਦਿਆਰਥੀ ਜੀਵਨ ’ਚ ਜੋ ਆਤਮ-ਵਿਸ਼ਵਾਸ ਅਸੀਂ ਗ੍ਰਹਿਣ ਕਰ ਲੈਂਦੇ ਹਾਂ, ਉਹ ਜੀਵਨ ਦੇ ਹਰ ਪੜਾਅ ’ਚ ਸਾਡੇ ਨਾਲ ਚੱਲਦਾ ਹੈ।ਉਨ੍ਹਾਂ ਨੂੰ ਖੁਸ਼ੀ ਹੈ ਕਿ ਉਹ ਮਿਥੇ ਮਨੋਰਥ ਨੂ ਪੂਰਾ ਕਰਨ ’ਚ ਕਾਮਯਾਬ ਹੋਏ।ਪ੍ਰਿੰਸੀਪਲ ਸ੍ਰੀਮਤੀ ਗਿੱਲ ਨੇ ਮਾਪਿਆਂ ਅਤੇ ਪ੍ਰਾਇਮਰੀ ਵਿੰਗ ਦੇ ਅਧਿਆਪਕਾਂ ਦਾ ਵੀ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …