ਅੰਮ੍ਰਿਤਸਰ, 24 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਵਿਖੇ ਵਿਦਿਆਰਥੀਆਂ ਨੂੰ
ਮਿਆਰੀ ਸਿੱਖਿਆ ਪ੍ਰਦਾਨ ਕਰਨ ਦੇ ਨਾਲ-ਨਾਲ ਭਵਿੱਖ ਲਈ ਟੀਚੇ ਨਿਰਧਾਰਿਤ ਕਰਨ ਸਬੰਧੀ ਕੈਰੀਅਰ ਕਾਊਂਸਲਿੰਗ ਪ੍ਰੋਗਰਾਮ ਆਯੋਜਿਤ ਕੀਤਾ ਗਿਆ।
ਇਸ ਪ੍ਰੋਗਰਾਮ ’ਚ ‘ਬਾਈਜੂਸ’ ਦੇ ਪ੍ਰਮੁੱਖ ਟ੍ਰੇਨਰਾਂ ਨੇ ਰਿਸੋਰਸ ਪਰਸਨ ਮੈਡਮ ਸ਼੍ਰਿਸ਼ਟੀ ਦੀ ਅਗਵਾਈ ਹੇਠ ਵਿਦਿਆਰਥੀਆਂ ਨੂੰ 10ਵੀਂ ਅਤੇ 12ਵੀਂ ਤੋਂ ਬਾਅਦ ਰੁਚੀ ਅਨੁਸਾਰ ਕੋਰਸ ਚੁਣਨ ਅਤੇ ਨੈਸ਼ਨਲ ਪੱਧਰ ਦੀਆਂ ਪ੍ਰੀਖਿਆਵਾਂ ਐਨ.ਡੀ.ਏ, ਪੀ.ਸੀ.ਐਸ, ਆਈ.ਪੀ.ਐਸ ਆਦਿ ਦੀਆਂ ਮੁੱਢਲੀਆਂ ਯੋਗਤਾਵਾਂ, ਨਿਯਮਾਂ, ਸਿਲੇਬਸ ਆਦਿ ਸਬੰਧੀ ਜਾਣਕਾਰੀ ਦਿੱਤੀ ਗਈ, ਜਿਸ ਨਾਲ ਵਿਦਿਆਰਥੀ ਉਚਿੱਤ ਢੰਗ ਨਾਲ ਤਿਆਰੀ ਕਰਕੇ ਆਪਣੇ ਭਵਿੱਖ ਨੂੰ ਸੰਵਾਰ ਸਕਦੇ ਹਨ।ਵਿਦਿਆਰਥੀਆਂ ਨੇ ਵੱਖ-ਵੱਖ ਪ੍ਰੀਖਿਆਵਾਂ ਸਬੰਧੀ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਮੈਡਮ ਸ੍ਰਿਸ਼ਟੀ ਕੋਲੋਂ ਪ੍ਰਸ਼ਨ ਪੁੱਛੇ ਜਿਨ੍ਹਾਂ ਦੇ ਉਨ੍ਹਾਂ ਨੇ ਤਸੱਲੀਪੂਰਵਕ ਜਵਾਬ ਦਿੱਤੇ।
ਸਕੂਲ ਪ੍ਰਿੰਸੀਪਲ ਸ਼੍ਰੀਮਤੀ ਨਿਰਮਲਜੀਤ ਕੌਰ ਗਿੱਲ ਨੇ ਮੈਡਮ ਸ੍ਰਿਸ਼ਟੀ ਵਲੋਂ ਕੀਤੇ ਗਏ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਵਿਦਿਆਰਥੀਆਂ ਨੂੰ ਆਪਣੇ ਟੀਚਿਆਂ ਦੀ ਪ੍ਰਾਪਤੀ ਲਈ ਮਿਹਨਤ ਲਈ ਪ੍ਰੇਰਿਤ ਕੀਤਾ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media