ਅੰਮ੍ਰਿਤਸਰ, 25 ਜਨਵਰੀ (ਸੁਖਬੀਰ ਸਿੰਘ) – ਪੰਜਾਬ ਹੁਨਰ ਵਿਕਾਸ ਮਿਸ਼ਨ ਅਤੇ ਡੀ.ਸੀ.ਟੀ ਸਕਿੱਲ ਸਕੂਲ ਵਲੋਂ ਵਡਾਲੀ ਰੋਡ ਛੇਹਰਟਾ ਵਿਖੇ ਮੋਬਲਾਈਜੇਸ਼ਨ
ਕੈਂਪ ਲਗਾਇਆ ਗਿਆ।ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਡੀ.ਪੀ.ਐਮ.ਯੂ ਅਧਿਕਾਰੀ ਰਾਜੇਸ਼ ਬਾਹਰੀ ਅਤੇ ਸੁਰਿੰਦਰ ਸਿੰਘ ਨੇ ਮੋਬਲਾਈਜੇਸ਼ਨ ਕੈਂਪ ਵਿਚ ਵੱਖ-ਵੱਖ ਕਿੱਤਾ ਮੁਖੀ ਕੋਰਸਾਂ ਦੀ ਜਾਣਕਾਰੀ ਦਿੰਦਿਆ ਕਿਹਾ ਕਿ ਸ਼ਹਿਰ ਦੇ ਬੇਰੁਜ਼ਗਾਰ ਨੋਜਵਾਨ ਲੜਕੇ/ ਲੜਕੀਆਂ ਲਈ ਸਰਕਾਰੀ ਦੁਆਰਾ ਮੁਫ਼ਤ ਕੀਤਾ ਮੁੱਖੀ ਵੱਖ-ਵੱਖ ਕੋਰਸ ਕਰਵਾਏ ਜਾਂਦੇ ਹਨ, ਜਿਸ ਵਿਚ ਉਮੀਦਵਾਰਾਂ ਨੂੰ ਮੁਫਤ ਟਰੇਨਿੰਗ ਦੇ ਨਾਲ-ਨਾਲ ਕਿਤਾਬਾਂ, ਵਰਦੀਆਂ ਆਦਿ ਵੀ ਮੁਫ਼ਤ ਦਿੱਤੀਆਂ ਜਾਂਦੀਆਂ ਹਨ। ਇਸ ਮੋਬਲਾਈਜੇਸ਼ਨ ਕੈਂਪ ਵਿੱਚ ਵੱਖ-ਵੱਖ ਵਾਰਡਾਂ ਤੋਂ ਆਏ ਉਮੀਦਵਾਰਾਂ ਦੇ ਕੋਰਸਸ ਵਿਚ ਭਾਗ ਲੈਣ ਲਈ ਫਾਰਮ ਭਰੇ ਗਏ ਅਤੇ ਕੋਰਸ ਦੀ ਜਾਣਕਾਰੀ ਦਿੱਤੀ ਗਈ।
ਸੈਂਟਰ ਮੈਨੇਜਰ ਕੁਲਦੀਪ ਕੋਰ ਨੇ ਦਸਿਆ ਕਿ ਡੀ.ਸੀ.ਟੀ ਸਕਿੱਲ ਸਕੂਲ ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਸਹਿਯੋਗ ਨਾਲ ਸਕੀਮ ਚਲਾ ਰਹੇ ਹਨ।ਉਹਨਾਂ ਨੇ ਦੱਸਿਆ ਕਿ ਇਹਨਾਂ ਸਿਖਿਆਰਥੀਆਂ ਨੂੰ ਐਨਰੋਲ ਕੀਤਾ ਜਾਵੇਗਾ ਅਤੇ ਸਰਟੀਫਾਇਡ ਹੋਣ ਤੋਂ ਬਾਅਦ ਵੱਖ-ਵੱਖ ਪ੍ਰਾਈਵੇਟ ਕੰਪਨੀਆਂ ਵਿਚ ਨੋਕਰੀ ‘ਤੇ ਵੀ ਲਗਾਇਆ ਜਾਵੇਗਾ।ਉਹਨਾਂ ਨੇ ਦੱਸਿਆ ਕਿ ਸਰਕਾਰ ਦੇ ਇਸ ਉਪਾਰਾਲੇ ਦਾ ਉਮੀਦਵਾਰਾਂ ਨੂੰ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ।
ਇਸ ਮੋਕੇ ਅਮਿਤੇਸ਼ ਸਿੰਘ ਤੇ ਦਿਲਬਾਗ ਸਿੰਘ ਆਦਿ ਵੀ ਮੋਜ਼ੂਦ ਸਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media