Wednesday, March 11, 2026

ਆਮ ਆਦਮੀ ਕਲੀਨਿਕ ਲੋੜਵੰਦਾਂ ਲਈ ਸਾਬਿਤ ਹੋ ਰਹੇ ਹਨ ਵਰਦਾਨ – ਅਮਨ ਅਰੋੜਾ

ਸੁਨਾਮ ਵਿਖੇ ਨਵੇਂ ਬਣੇ ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤੇ ਸਮਰਪਿਤ

ਸੰਗਰੂਰ, 27 ਜਨਵਰੀ (ਜਗਸੀਰ ਲੌਂਗੋਵਾਲ) – ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵਲੋਂ ਸ਼ਹਿਰੀ ਤੇ ਦਿਹਾਤੀ ਖੇਤਰਾਂ ਵਿੱਚ ਘਰਾਂ ਦੇ ਨੇੜੇ ਹੀ ਆਮ ਆਦਮੀ ਕਲੀਨਿਕ ਸਥਾਪਤ ਕੀਤੇ ਗਏ ਹਨ ਤਾਂ ਜੋ ਲੋਕਾਂ ਨੂੰ ਇਲਾਜ ਕਰਵਾਉਣ ਲਈ ਸੰਕਟ ਦੀ ਘੜੀ ਵਿੱਚ ਆਰਥਿਕ ਸੋਸ਼ਣ ਦਾ ਸ਼ਿਕਾਰ ਨਾ ਹੋਣਾ ਪਵੇ।
ਇਹ ਪ੍ਰਗਟਾਵਾ ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ, ਸ਼ਹਿਰੀ ਵਿਕਾਸ ਤੇ ਮਕਾਨ ਉਸਾਰੀ ਤੇ ਪ੍ਰਿੰਟਿੰਗ ਅਤੇ ਸਟੇਸ਼ਨਰੀ ਮੰਤਰੀ ਅਮਨ ਅਰੋੜਾ ਨੇ ਸੁਨਾਮ ਸ਼ਹਿਰ ਦੇ ਵਾਰਡ ਨੰਬਰ 3 ਵਿਖੇ ਨਵੇਂ ਆਮ ਆਦਮੀ ਕਲੀਨਿਕ ਦਾ ਉਦਘਾਟਨ ਕਰਨ ਮੌਕੇ ਕੀਤਾ।ਸੁਨਾਮ ਵਾਸੀਆਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪਹਿਲਾਂ ਦਿੱਲੀ ਵਿਖੇ ਸਿਹਤ ਖੇਤਰ ਵਿੱਚ ਸ਼ਾਨਦਾਰ ਮਾਡਲ ਸਥਾਪਤ ਕੀਤੇ ਹਨ ਅਤੇ ਹੁਣ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਵੀ ਇਸ ਬੁਨਿਆਦੀ ਲੋੜ ਦੇ ਖੇਤਰ ‘ਚ ਇਨਕਲਾਬੀ ਤੇ ਅਗਾਂਹਵਧੂ ਉਪਰਾਲਿਆਂ ਨੂੰ ਪੜਾਅਵਾਰ ਸਫ਼ਲਤਾ ਨਾਲ ਲਾਗੂ ਕੀਤਾ ਜਾ ਰਿਹਾ ਹੈ।
ਕੈਬਨਿਟ ਮੰਤਰੀ ਅਰੋੜਾ ਨੇ ਕਿਹਾ ਕਿ ਪਿਛਲੇ 10 ਮਹੀਨਿਆਂ ਵਿੱਚ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਅਨੇਕਾਂ ਮਹੱਤਵਪੂਰਨ ਪ੍ਰੋਜੈਕਟਾਂ ਨੂੰ ਮੁਕੰਮਲ ਕਰਕੇ ਮੀਲ ਪੱਥਰ ਸਥਾਪਤ ਕਰ ਦਿਖਾਏ ਹਨ।ਅਮਨ ਅਰੋੜਾ ਨੇ ਕਿਹਾ ਕਿ ਬੀਤੇ ਵਰ੍ਹੇ 15 ਅਗਸਤ ਨੂੰ ਪੰਜਾਬ ਵਿੱਚ ਅਜਿਹੇ 100 ਆਮ ਆਦਮੀ ਪਾਰਟੀ ਕਲੀਨਿਕ ਖੋਲ੍ਹੇ ਗਏ ਸਨ, ਜਿਨ੍ਹਾਂ ਵਿੱਚ 10.15 ਲੱਖ ਤੋਂ ਵੀ ਵੱਧ ਲੋੜਵੰਦ ਲੋਕਾਂ ਵਲੋਂ ਮੁਫ਼ਤ ਇਲਾਜ ਸੁਵਿਧਾਵਾਂ ਹਾਸਲ ਕੀਤੀਆਂ ਜਾ ਚੁੱਕੀਆਂ ਹਨ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦਾ ਮੁੱਖ ਟੀਚਾ ਪੰਜਾਬ ਵਾਸੀਆਂ ਨੂੰ ਸਿਹਤਮੰਦ ਬਣਾਉਣਾ ਹੈ ਅਤੇ ਇਸ ਆਸ਼ੇ ਦੀ ਪੂਰਤੀ ਹਿੱਤ ਹੀ ਸਿਹਤ ਸੁਵਿਧਾਵਾਂ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਬਦਲਾਵ ਲਿਆਉਂਦੇ ਹੋਏ ਅੱਜ ਸੂਬੇ ਭਰ ਵਿੱਚ 400 ਹੋਰ ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ।ਇਨ੍ਹਾਂ ਕਲੀਨਿਕਾਂ ਵਿੱਚ ਮਰੀ਼ਜਾਂ ਨੂੰ ਬਿਨਾਂ ਕਿਸੇ ਫੀਸ ਤੋਂ ਸਾਰੀਆਂ ਲੋੜੀਂਦੀਆਂ ਜੀਵਨ ਰੱਖਿਅਕ ਦਵਾਈਆਂ ਅਤੇ 41 ਤੋਂ ਵੀ ਵੱਧ ਟੈਸਟਾਂ ਦੀ ਸੁਵਿਧਾ ਉਪਲੱਬਧ ਕਰਵਾਈ ਜਾ ਰਹੀ ਹੈ, ਜੋ ਕਿ ਪਹਿਲਾਂ ਹੀ ਪੰਜਾਬ ਵਾਸੀਆਂ ਲਈ ਵਰਦਾਨ ਸਾਬਤ ਹੋ ਰਹੇ ਹਨ।ਅੰਮ੍ਰਿਤਸਰ ਵਿਖੇ ਆਯੋਜਿਤ ਰਾਜ ਪੱਧਰੀ ਸਮਾਗਮ ਦਾ ਸਿੱਧਾ ਪ੍ਰਸਾਰਨ ਵੀ ਵੱਡੀਆਂ ਸਕਰੀਨਾਂ ਰਾਹੀਂ ਲੋਕਾਂ ਨੂੰ ਦਿਖਾਇਆ ਗਿਆ।
ਸਮਾਗਮ ਦੌਰਾਨ ਉਪ ਮੰਡਲ ਮੈਜਿਸਟਰੇਟ ਜਸਪ੍ਰੀਤ ਸਿੰਘ, ਜਤਿੰਦਰ ਜੈਨ, ਕੌਂਸਲਰ ਸੰਨੀ ਕਾਂਸਲ, ਆਸ਼ੂ ਗੋਇਲ, ਚਮਕੌਰ ਹਾਂਡਾ, ਗੁਰਤੇਜ਼ ਸਿੰਘ, ਬਲਜੀਤ ਸਿੰਘ, ਮੁਕੇਸ਼ ਜੁਨੇਜਾ, ਮਨੀ ਸਰਾਓ, ਭਾਨੂੰ ਪ੍ਰਤਾਪ, ਲਾਭ ਸਿੰਘ ਨੀਲੋਵਾਲ, ਯਾਦਵਿੰਦਰ ਸਿੰਘ ਰਾਜਾ, ਰਾਜਨ ਸਿੰਗਲਾ, ਸਾਹਿਬ ਸਿੰਘ, ਆਤਮਾ ਸੈਨੀ, ਹਰਮੀਤ ਵਿਰਕ, ਕਨ੍ਹਈਆ ਕੁਮਾਰ, ਸੰਦੀਪ ਜਿੰਦਲ, ਸੋਨੂੰ ਵਰਮਾ, ਯਸ਼ਪਾਲ, ਨਰਿੰਦਰ ਠੇਕੇਦਾਰ, ਵਿਸ਼ਾਲ ਕੌਸ਼ਲ ਆਦਿ ਵੀ ਹਾਜ਼ਰ ਸਨ।

 

 

Check Also

ਖ਼ਾਲਸਾ ਯੂਨੀਵਰਸਿਟੀ ਵੱਲੋਂ ਇਸਤਰੀ ਦਿਵਸ ’ਤੇ ਸੈਮੀਨਾਰ

ਅੰਮ੍ਰਿਤਸਰ, 10 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵੱਲੋਂ ‘ਇਸਤਰੀਆਂ …