ਸੰਗਰੂਰ, 28 ਜਨਵਰੀ (ਜਗਸੀਰ ਲੌਂਗੋਵਾਲ) – ਅਕੇਡੀਆ ਵਰਲਡ ਸਕੂਲ ਵਿਖੇ ਗਣਤੰਤਰ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ ਅਤੇ ਸਭਿਅਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ।ਸਕੂਲ ਚੇਅਰਮੈਨ ਐਡਵੋਕੇਟ ਗਗਨਦੀਪ ਸਿੰਘ ਅਤੇ ਪ੍ਰਿੰਸੀਪਲ ਮੈਡਮ ਸ੍ਰੀਮਤੀ ਰਣਜੀਤ ਕੌਰ ਨੇ ਸਮੂਹ ਸਟਾਫ਼ ਸਮੇਤ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ।ਬੱਚਿਆਂ ਨੇ ਭਾਸ਼ਣ, ਦੇਸ਼ ਭਗਤੀ ਦੇ ਗੀਤ, ਕਵਿਤਾਵਾਂ ਰਾਹੀਂ ਗਣਤੰਤਰ ਦਿਵਸ ਬਾਰੇ ਜਾਣਕਾਰੀ ਦਿੱਤੀ।ਵਿਦਿਆਰਥੀਆਂ ਦੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ।ਸਕੂਲ ਪ੍ਰਿੰਸੀਪਲ ਸ੍ਰੀਮਤੀ ਰਣਜੀਤ ਕੌਰ ਨੇ ਕਿਹਾ ਕਿ ਇਹ ਭਾਰਤ ਦਾ ਰਾਸ਼ਟਰੀ ਤਿਉਹਾਰ ਹੈ।ਇਹ ਦਿਨ ਇਸ ਲਈ ਖਾਸ ਹੈ ਕਿਉਂਕਿ ਅਜ਼ਾਦੀ ਤੋਂ ਬਾਅਦ ਇਸ ਦਿਨ ਭਾਰਤ ਇੱਕ ਗਣਤੰਤਰ ਰਾਜ ਬਣਿਆ ਸੀ ਤੇ ਦੇਸ਼ ਦਾ ਸੰਵਿਧਾਨ ਲਾਗੂ ਹੋਇਆ ਸੀ।ਚੇਅਰਮੈਨ ਗਗਨਦੀਪ ਸਿੰਘ ਨੇ ਸਾਰਿਆਂ ਨੂੰ ਗਣਤੰਤਰ ਦਿਵਸ ‘ਤੇ ਸ਼ੱਭਕਾਮਨਾਵਾਂ ਦਿੱਤੀਆਂ ਅਤੇ ਮਿਲ਼ ਜੁਲ ਕੇ ਰਹਿਣ ਤੇ ਕਾਨੂੰਨਾਂ ਦੀ ਪਾਲਣਾ ਕਰਨ ਦਾ ਸੰਦੇਸ਼ ਦਿੱਤਾ।ਇਸ ਮੌਕੇ ਸਕੂਲ ਦੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ।
Check Also
ਖਾਲਸਾ ਕਾਲਜ ਵਿਖੇ ‘ਕਰੀਅਰ ਪੇ ਚਰਚਾ’ ਵਿਸ਼ੇ ’ਤੇ ਵਰਕਸ਼ਾਪ-ਕਮ-ਸਿਖਲਾਈ ਪ੍ਰੋਗਰਾਮ ਕਰਵਾਇਆ
ਅੰਮ੍ਰਿਤਸਰ, 28 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਵਣਜ ਅਤੇ ਵਪਾਰ ਪ੍ਰਸ਼ਾਸਨ ਵਿਭਾਗ …