ਅੰਮ੍ਰਿਤਸਰ, 28 ਜਨਵਰੀ (ਜਗਦੀਪ ਸਿੰਘ ਸੱਗੂ) – ਐਡਵੋਕੇਟ ਧਾਮੀ ਨੇ ਡੇਰਾ ਸਿਰਸਾ ਮੁਖੀ ਰਾਮ ਰਹੀਮ ਵੱਲੋਂ ਲਗਾਤਾਰ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦੀ
ਕਰੜੀ ਆਲੋਚਨਾ ਕਰਦਿਆਂ ਇਸ ਨੂੰ ਤੁਰੰਤ ਜੇਲ੍ਹ ਭੇਜਣ ਦੀ ਮੰਗ ਕੀਤੀ।ਉਨ੍ਹਾਂ ਕਿਹਾ ਕਿ ਰਿਪੋਰਟਾਂ ਅਨੁਸਾਰ ਇਸ ਵੱਲੋਂ ਭਲਕੇ ਆਨਲਾਈਨ ਤਰੀਕੇ ਨਾਲ ਸਲਾਬਤਪੁਰੇ ਇਕੱਠ ਨੂੰ ਸੰਬੋਧਨ ਕੀਤਾ ਜਾਵੇਗਾ।ਇਹ ਪੰਜਾਬ ਦੇ ਸ਼ਾਂਤ ਮਾਹੌਲ ਨੂੰ ਖਰਾਬ ਕਰਨ ਵਾਲੀ ਕਾਰਵਾਈ ਹੈ।ਉਨ੍ਹਾਂ ਕਿਹਾ ਕਿ ਇਸ ’ਤੇ ਪੰਜਾਬ ਦੀ ਸਰਕਾਰ ਨੂੰ ਤੁਰੰਤ ਰੋਕ ਲਗਾਉਣੀ ਚਾਹੀਦੀ ਹੈ।
Check Also
ਖਾਲਸਾ ਕਾਲਜ ਦੇ 119ਵੇਂ ਕਨਵੋਕੇਸ਼ਨ ਦੌਰਾਨ 1430 ਵਿਦਿਆਰਥੀਆਂ ਨੂੰ ਵੰਡੀਆਂ ਡਿਗਰੀਆਂ
ਅੰਮ੍ਰਿਤਸਰ, 23 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਹਰੇਕ ਵਿਦਿਆਰਥੀ ਦੀ ਜ਼ਿੰਦਗੀ ’ਚ ਡਿਗਰੀ ਵੰਡ …
Punjab Post Daily Online Newspaper & Print Media