Friday, November 22, 2024

ਪੰਜਾਬ ਨੂੰ ਹਰ ਪੱਖੋਂ ਦੇਸ਼ ਦਾ ਬਿਹਤਰੀਨ ਸੂਬਾ ਬਣਾਉਣਾ ਆਪ ਸਰਕਾਰ ਦਾ ਮੁੱਖ ਟੀਚਾ-ਈ.ਟੀ.ਓ

ਪਿੰਡਾਂ ਵਿੱਚ ਜਾ ਕੇ ਵੰਡੀਆਂ 31 ਲੱਖ ਤੋਂ ਵੱਧ ਦੀਆਂ ਗਰਾਂਟਾਂ

ਅੰਮ੍ਰਿਤਸਰ, 29 ਜਨਵਰੀ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸੁਵਿਧਾਵਾਂ, ਸਿੱਖਿਆ ਅਤੇ ਨੌਜਵਾਨ ਪੀੜ੍ਹੀ ਨੂੰ ਵੱਧ ਤੋ ਵੱਧ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਨਾਲ ਨਾਲ ਪੰਜਾਬ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਆਪਣੇ ਹਲਕੇ ਦੇ 6 ਪਿੰਡਾਂ ਵਿੱਚ ਕਰੀਬ 31.48 ਲੱਖ ਰੁਪਏ ਦੀਆਂ ਗਰਾਂਟ ਵੰਡਣ ਮੌਕੇ ਪਿੰਡ ਵਾਸੀਆਂ ਨਾਲ ਗੱਲਬਾਤ ਕਰਦੇ ਕੀਤਾ।
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।ਉਨ੍ਹਾਂ ਸਮੂਹ ਵਿਭਾਗੀ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਆਪਣੀਆਂ ਸੇਵਾਵਾਂ ਨਿਭਾਉਣ ਲਈ ਕਿਹਾ।ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਯੋਗ ਅਤੇ ਲੋੜਵੰਦ ਲੋਕਾਂ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ ਅਤੇ ਲੋਕਾਂ ਨੂੰ ਬਿਨਾਂ ਕਿਸੇ ਦਿੱਕਤ-ਪ੍ਰੇਸ਼ਾਨੀ ਤੋਂ ਪ੍ਰਸ਼ਾਸਨਿਕ ਸੇਵਾਵਾਂ ਦਾ ਲਾਭ ਮਿਲ ਸਕੇ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਟੀਚਾ ਸੂਬੇ ਨੂੰ ਸਿਹਤ ਅਤੇ ਸਿੱਖਿਆ ਵਰਗੇ ਬੁਨਿਆਦੀ ਖੇਤਰਾਂ ’ਚ ਦੇਸ਼ ਦਾ ਬਿਹਤਰੀਨ ਖਿੱਤਾ ਬਣਾਉਣਾ ਹੈ, ਜਿਸ ਲਈ ਸਕੂਲਾਂ ਅਤੇ ਹਸਪਤਾਲਾਂ ਦੀ ਦਸ਼ਾ ਸੁਧਾਰਨ ਲਈ ਵੱਡੇ ਪੱਧਰ ’ਤੇ ਕੰਮ ਕੀਤਾ ਜਾ ਰਿਹਾ ਹੈ।
ਉਨ੍ਹਾਂ ਇਸ ਮੌਕੇ ਪਿੰਡ ਨਿੱਜ਼ਰਪੁਰਾ, ਰਾਣਾ ਕਾਲਾ, ਮੱਲੀਆਂ, ਧਾਰੜ, ਖੇਲਾ, ਗਦਲੀ ਨੂੰ 31 ਲੱਖ ਤੋਂ ਵੱਧ ਰੁਪਏ ਦੀਆਂ ਗਰਾਂਟਾਂ ਦੀ ਵੰਡ ਕੀਤੀ ਅਤੇ ਪੰਚਾਇਤਾਂ ਨੂੰ ਇਸ ਪੈਸੇ ਦੀ ਨੇਕ ਵਰਤੋਂ ਕਰਨ ਦੀ ਹਦਾਇਤ ਕੀਤੀ।

Check Also

ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …