ਅੰਮ੍ਰਿਤਸਰ, 31 ਜਨਵਰੀ (ਸੁਖਬੀਰ ਸਿੰਘ) – ਪੰਜਾਬ ਵਿਚ ਬੇਰੁਜ਼ਗਾਰੀ ਨੂੰ ਘਟਾਉਣ ਲਈ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ, ਪੰਜਾਬ
ਵਲੋਂ ਵੱਖ-ਵੱਖ ਸਕੀਮਾਂ ਅਧੀਨ ਗਰੀਬ ਪਰਿਵਾਰਾਂ ਦੇ ਨੋਜਵਾਨਾਂ ਨੂੰ ਮੁਫ਼ਤ ‘ਚ ਕਿੱਤਾ ਮੁਖੀ ਕੋਰਸ ਕਰਵਾਏ ਜਾਂਦੇ ਹਨ।ਵਧੀਕ ਡਿਪਟੀ ਕਮਿਸ਼ਨਰ (ਜ) ਸੁਰਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਅਤੇ ਮੈਸਰਸ ਸੰਨ ਫਾਊਂਡੇਸ਼ਨ ਵਲੋਂ ਹੋਮ ਹੈਲਥ ਏਡ, ਫੂਡ ਐਂਡ ਬਿਵਰੇਜ਼ ਸਟੀਵਾਰਡ, ਕਸਟਮਰ ਕੇਅਰ ਐਗਜੀਕਿਊਟਿਵ-ਰਿਲੇਸ਼ਨਸ਼ਿਪ ਸੈਂਟਰ, ਫੀਲਡ ਸੇਲਜ਼ ਐਗਜੀਕਿਊਟਿਵ, ਫਿਟਰ-ਮਕੈਨੀਕਲ ਅਸੈਂਬਲੀ, ਡੋਮੈਸਟਿਕ ਡਾਟਾ ਐਂਟਰੀ ਓਪਰੇਟਰ, ਅਸਿਸਟੈਂਟ ਇਲੈਕਟ੍ਰੀਸ਼ੀਅਨ ਆਦਿ ਕੋਰਸਾਂ ਦੀ ਟਰੇਨਿੰਗ (10ਵੀਂ- 12ਵੀਂ ਪਾਸ) ਮੁਫਤ ਕਰਵਾਈ ਜਾਵੇਗੀ।ਇਸ ਪ੍ਰੋਗਰਾਮ ਅਧੀਨ 18-35 ਸਾਲ ਦੇ ਘੱਟੋ-ਘੱਟ 10ਵੀਂ ਪਾਸ ਨੋਜਵਾਨ ਟਰੇਨਿੰਗ ਪ੍ਰਾਪਤ ਕਰ ਸਕਦੇ ਹਨ।ਉਹਨਾਂ ਦੱਸਿਆ ਕਿ ਇਹ ਟਰੇਨਿੰਗ ਸਿਰਫ ਸ਼ਹਿਰੀ ਖੇਤਰ ਵਿੱਚ ਰਹਿਣ ਵਾਲੇ ਨੋਜਵਾਨ ਹੀ ਪ੍ਰਾਪਤ ਕਰ ਸਕਦੇ ਹਨ।ਉਹਨਾਂ ਦੱਸਿਆ ਕਿ ਇਸ ਦੋਰਾਨ ਕੋਰਸ ਕਰਨ ਤੋਂ ਬਾਅਦ ਉਮੀਦਵਾਰਾਂ ਨੂੰ ਪ੍ਰਾਈਵੇਟ ਨੋਕਰੀ ਮੁਹੱਈਆ ਕਰਵਾਈ ਜਾਵੇਗੀ ਅਤੇ ਕੋਰਸ ਦੋਰਾਨ ਉਮੀਦਵਾਰਾਂ ਨੂੰ ਮੁਫਤ ਟਰੇਨਿੰਗ ਦੇਣ ਦੇ ਨਾਲ-ਨਾਲ ਵਰਦੀ, ਕਿਤਾਬਾਂ ਵੀ ਦਿੱਤੀਆਂ ਜਾਣਗੀਆਂ।
ਉਹਨਾਂ ਕਿਹਾ ਕਿ ਹੋਰ ਜਾਣਕਾਰੀ ਲਈ ਜਿਲਾ ਅਧਿਕਾਰੀ ਪੀ.ਐਸ.ਡੀ.ਐਮ ਰਾਜੇਸ਼ ਬਾਹਰੀ (7526997777), ਸੁਰਿੰਦਰ ਸਿੰਘ (8146998662), ਸਵਰਾਜ ਸਿੰਘ (9888394664), ਮੋਬਲਾਈਜੇਸ਼ਨ ਮੈਨੇਜਰ ਸੰਨ ਫਾਊਂਡੇਸ਼ਨ ਸੁਨੀਲ ਕੁਮਾਰ (7589075577) ਨਾਲ ਸੰਪਰਕ ਕਰ ਸਕਦੇ ਹਨ।
Check Also
ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਡੀ.ਐਲ.ਐੱਸ.ਏ ਅੰਮ੍ਰਿਤਸਰ ਵੱਲੋਂ ਕੇਂਦਰੀ ਜੇਲ੍ਹ ਦਾ ਅਚਨਚੇਤੀ ਦੌਰਾ
ਅੰਮ੍ਰਿਤਸਰ, 1 ਅਗਸਤ (ਜਗਦੀਪ ਸਿੰਘ) – ਸ੍ਰੀਮਤੀ ਜਤਿੰਦਰ ਕੌਰ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਅੰਮ੍ਰਿਤਸਰ-ਕਮ-ਚੇਅਰਪਰਸਨ, …
Punjab Post Daily Online Newspaper & Print Media