ਸੰਗਰੂਰ, 30 ਜਨਵਰੀ (ਜਗਸੀਰ ਲੌਂਗੋਵਾਲ) – ਸ਼਼੍ਰੋਮਣੀ ਅਕਾਲੀ ਦਲ (ਅ) ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ
ਅਨੁਸਾਰ ਸ਼਼੍ਰੋਮਣੀ ਅਕਾਲੀ ਦਲ (ਅ) ਸੋਸ਼ਲ ਵੈਲਫੇਅਰ ਸਕੀਮਾਂ ਦੇ ਇੰਚਾਰਜ ਮਨਜੀਤ ਸਿੰਘ ਕੁੱਕੂ ਤੇ ਗੁਰਚਰਨ ਸਿੰਘ ਵਿਰਦੀ ਵਲੋਂ ਸੁਨਾਮ ਦੀ ਇੰਦਰਾ ਬਸਤੀ ਵਿਖੇ ਲੋਕ ਭਲਾਈ ਸਕੀਮਾਂ ਦਾ ਲਾਭ ਲੋੜਵੰਦਾਂ ਨੂੰ ਦਿਵਾਉਣ ਦੇ ਉਦੇਸ਼ ਨਾਲ ਕੈਂਪ ਲਾਇਆ ਗਿਆ।ਕੈਂਪ ਵਿੱਚ ਮੈਂਬਰ ਪਾਰਲੀਮੈਂਟ ਅਧੀਨ ਆਉਣ ਵਾਲੀਆਂ ਕੇਂਦਰ ਸਰਕਾਰ ਦੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਦੇ ਫਾਰਮ ਭਰੇ ਗਏ, ਤਾਂ ਜੋ ਕੋਈ ਵੀ ਲੋੜਵੰਦ ਪਰਿਵਾਰ ਸਰਕਾਰੀ ਲੋਕ ਭਲਾਈ ਸਕੀਮਾਂ ਦਾ ਲਾਭ ਲੈਣ ਤੋਂ ਵਾਂਝਾ ਨਾ ਰਹਿ ਸਕੇ।ਕੁੱਕੂ ਨੇ ਕਿਹਾ ਕਿ ਲੋੜਵੰਦਾਂ ਦੀ ਸਹਾਇਤਾ ਲਈ ਕੇਂਦਰ ਸਰਕਾਰ ਵੱਲੋਂ ਅਨੇਕਾਂ ਸਕੀਮਾਂ ਚਲਾਈਆਂ ਜਾਂਦੀਆਂ ਹਨ, ਪਰ ਹਰ ਸਕੀਮ ਦੀ ਜਾਣਕਾਰੀ ਹਰ ਲੋੜਵੰਦ ਤੱਕ ਨਹੀਂ ਪਹੁੰਚ ਪਾਉਂਦੀ, ਜਿਸ ਕਾਰਨ ਅਨੇਕਾਂ ਲੋੜਵੰਦ ਪਰਿਵਾਰ ਸਰਕਾਰੀ ਸਕੀਮਾਂ ਦਾ ਲਾਭ ਲੈਣ ਤੋਂ ਵਾਂਝੇ ਰਹਿ ਜਾਂਦੇ ਹਨ।ਇਸ ਲਈ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੇ ਆਦੇਸ਼ਾਂ ਅਨੁਸਾਰ ਹੁਣ ਪਿੰਡਾਂ ਅਤੇ ਸ਼ਹਿਰਾਂ ਵਿੱਚ ਕੈਂਪ ਲਗਾ ਕੇ ਸਰਕਾਰੀ ਲੋਕ ਭਲਾਈ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਜਾਂਦਾ ਹੈ ਅਤੇ ਲੋੜਵੰਦਾਂ ਦੇ ਮੌਕੇ `ਤੇ ਹੀ ਫਾਰਮ ਭਰ ਕੇ ਕਾਰਵਾਈ ਹਿੱਤ ਅੱਗੇ ਭੇਜ ਦਿੱਤੀ ਜਾਂਦੀ ਹੈ।ਉਨ੍ਹਾਂ ਕਿਹਾ ਕਿ ਸ਼਼੍ਰੋਮਣੀ ਅਕਾਲੀ ਦਲ (ਅ) ਲੋਕਾਂ ਦੀ ਆਪਣੀ ਪਾਰਟੀ ਹੈ, ਜਿਸ ਦਾ ਮਕਸਦ ਸਿਰਫ ਤੇ ਸਿਰਫ ਪੰਜਾਬ ਦੀ ਤਰੱਕੀ ਤੇ ਖੁਸ਼ਹਾਲੀ ਹੈ।
Check Also
ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ ਬੇਅਦਬੀ ਕਰਨ ਦੀ ਕੋਸ਼ਿਸ਼ ਦਾ ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ
ਅੰਮ੍ਰਿਤਸਰ, 11 ਜਨ (ਜਗਦੀਪ ਸਿੰਘ) – ਸੱਚਖੰਡ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਅੰਦਰ ਸਥਿਤ ਗੁਰਦੁਆਰਾ ਸ਼ਹੀਦ …
Punjab Post Daily Online Newspaper & Print Media