Wednesday, February 25, 2026

ਘਰ-ਘਰ ਦੀਵੇ ਤੇ ਮੋਮਬੱਤੀਆਂ ਬਾਲ ਕੇ ਮਨਾਇਆ ਜਾਵੇ ਭਗਤ ਰਵੀਦਾਸ ਜੀ ਦਾ ਜਨਮ ਦਿਹਾੜਾ – ਮਾਨ

ਸੰਗਰੂਰ, 4 ਫਰਵਰੀ (ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ (ਅਮ੍ਰਿੰਤਸਰ) ਦੇ ਪ੍ਰਧਾਨ ਅਤੇ ਲੋਕ ਸਭਾ ਹਲਕਾ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਨੇ ਅੱਜ ਬਿਆਨ ਜਾਰੀ ਕਰਦਿਆਂ ਪਾਰਟੀ ਅਹੁੱਦੇਦਾਰਾਂ ਤੇ ਵਰਕਰਾਂ ਸਮੇਤ ਸਮੂਹ ਸਿੱਖ ਸੰਗਤ ਨੂੰ ਅਪੀਲ ਕੀਤੀ ਹੈ ਕਿ 5 ਫਰਵਰੀ ਨੂੰ ਭਗਤ ਰਵੀਦਾਸ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਵੇ।
ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਭਗਤ ਰਵੀਦਾਸ ਜੀ ਨੇ ਲੋਕਾਂ ਨੂੰ ਜਾਤ-ਪਾਤ ਦੇ ਚੱਕਰਾਂ `ਚੋਂ ਕੱਢ ਕੇ ਉਨਾਂ ਨੂੰ ਆਪਣੀ ਬਾਣੀ ਨਾਲ ਵਾਹਿਗੁਰੂ ਦੇ ਰੰਗਾਂ ਵਿੱਚ ਰੰਗਿਆ।ਜਦੋਂ ਤੋਂ ਉਨ੍ਹਾਂ ਦੀ ਬਾਣੀ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ਼ ਕੀਤੀ ਗਈ ਹੈ, ਅਸੀਂ ਉਨ੍ਹਾਂ ਦੀ ਬਾਣੀ ਨੂੰ ਗੁਰੂਆਂ ਦੀ ਬਾਣੀ ਦੀ ਤਰ੍ਹਾਂ ਹੀ ਸਮਝਦੇ ਹਾਂ।ਉਨਾਂ ਸਮੁੱਚੀ ਸਿੱਖ ਕੌਮ ਨੂੰ ਅਪੀਲ ਕੀਤੀ ਕਿ 5 ਫਰਵਰੀ ਨੂੰ ਭਗਤ ਰਵੀਦਾਸ ਜੀ ਦੇ ਜਨਮ ਦਿਹਾੜੇ ਨੂੰ ਮੁੱਖ ਰੱਖਦਿਆਂ ਘਰ-ਘਰ ਦੀਵੇ ਅਤੇ ਮੋਮਬੱਤੀਆਂ ਜਗਾਈਆਂ ਜਾਣ।

Check Also

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਵਲੋਂ ਵਾਰਡ ਨੰਬਰ 46 ‘ਚ ਇੰਡੋਰ ਜਿਮ ਦੇ ਨਿਰਮਾਣ ਕਾਰਜ਼ ਦੀ ਸ਼ੁਰੂਆਤ

ਅੰਮ੍ਰਿਤਸਰ, 23 ਫਰਵਰੀ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ. ਇੰਦਰਬੀਰ …