Tuesday, July 7, 2026

ਸਮਾਜ ਸੇਵੀ ਇੰਦਰਜੀਤ ਸਿੰਘ ਕੈਨੇਡਾ ਦਾ ਬਾਬਾ ਸਾਹਿਬ ਸਿੰਘ ਬੇਦੀ ਸੰਸਥਾ ਬਰਮਾਲੀਪੁਰ ਪਹੁੰਚਣ ‘ਤੇ ਸਨਮਾਨ

ਅੰਮ੍ਰਿਤਸਰ, 4 ਫਰਵਰੀ (ਸੁਖਬੀਰ ਸਿੰਘ) – ਸਮਾਜ ਸੇਵੀ ਇੰਦਰਜੀਤ ਸਿੰਘ ਕੈਨੇਡਾ ਦਾ ਬਾਬਾ ਸਾਹਿਬ ਸਿੰਘ ਬੇਦੀ ਸੰਸਥਾ ਬਰਮਾਲੀਪੁਰ ਵਿਖੇ ਪਹੁੰਚਣ ‘ਤੇ ਮੈਨੇਜਿੰਗ ਡਾਇਰੈਕਟਰ ਮਨਪ੍ਰੀਤ ਸਿੰਘ, ਸੀਨੀਅਰ ਮੀਤ ਪ੍ਰਧਾਨ ਲੱਖਾ ਸਿੰਘ, ਮੈਡਮ ਰਾਜਵਿੰਦਰ ਕੌਰ ਰਣਦਿਓ ਅਤੇ ਮੈਂਬਰ ਨਿਰਮਲ ਸਿੰਘ ਵਲੋਂ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨ ਕੀਤਾ ਗਿਆ।ਲੱਖਾ ਸਿੰਘ ਨੇ ਇਸ ਸਮੇਂ ਕਿਹਾ ਕਿ ਇੰਦਰਜੀਤ ਸਿੰਘ ਕੈਨੇਡਾ ਵਿਖੇ ਵਿਦਿਆਰਥੀਆਂ ਨੂੰ ਰੋਜ਼ਗਾਰ ਦਿਵਾਉਣ ਵਿੱਚ ਮਦਦ ਕਰਦੇ ਹਨ ਅਤੇ ਸਮੇਂ ਸਮੇਂ ‘ਤੇ ਆਪਣੇ ਪਿੰਡ ਵਿੱਚ ਖੇਡਾਂ ਕਰਵਾਉਣ ਅਤੇ ਵਾਤਾਵਰਨ ਨੂੰ ਸਾਫ ਰੱਖਣ ਲਈ ਬੂਟੇ ਲਗਾਉਣ ਵਿੱਚ ਵੀ ਸਹਿਯੋਗ ਦਿੰਦੇ ਹਨ।

Check Also

ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ ਸਬਸਿਡੀ – ਚੇਅਰਮੈਨ ਬਰਾੜ

ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ …