Tuesday, July 29, 2025
Breaking News

ਬਲਵੰਤ ਗਾਰਗੀ ਦਾ ਲਿਖਿਆ ਪ੍ਰਸਿੱਧ ਪੰਜਾਬੀ ਨਾਟਕ ‘ਲੋਹਾ ਕੁਟ’ ਦਾ ਹੋਇਆ ਮੰਚਣ

12ਵਾਂ ਰਾਸ਼ਟਰੀ ਰੰਗਮੰਚ ਉਸਤਵ 2014

PPN1412201413

ਅੰਮ੍ਰਿਤਸਰ, 14 ਦਸੰਬਰ (ਦੀਪ ਦਵਿੰਦਰ ਸਿੰਘ) – ਮੰਚ-ਰੰਗਮੰਚ ਅੰਮ੍ਰਿਤਸਰ ਵੱਲੋਂ ਕੇਵਲ ਧਾਲੀਵਾਲ ਦੀ ਅਗਵਾਈ ਹੇਠ ਚੱਲ ਰਹੇ 12ਵੇਂ ਰਾਸ਼ਟਰੀ ਰੰਗਮੰਚ ਉਤਸਵ ਦੇ ਦੌਰਾਨ ਬਲਵੰਤ ਗਾਰਗੀ ਦਾ 1944 ਵਿੱਚ ਲਿਖਿਆਂ ਪ੍ਰਸਿੱਧ ਪੰਜਾਬੀ ਨਾਟਕ ‘ਲੋਹਾ ਕੁੱਟ’ ਰੰਗਕਰਮੀ ਮੰਚ ਅੰਮ੍ਰਿਤਸਰ ਦੀ ਟੀਮ ਵੱਲੋਂ ਮੰਚਪ੍ਰੀਤ ਦੀ ਨਿਰਦੇਸ਼ਨਾ ਹੇਠ ਵਿਰਸਾ ਵਿਹਾਰ ਦੇ ਸ: ਕਰਤਾਰ ਸਿੰਘ ਦੁੱਗਲ ਆਡੀਟੋਰੀਅਮ ਵਿੱਚ ਸਫਲਤਾਪੂਰਵਕ ਪੇਸ਼ ਕੀਤਾ ਗਿਆ। ਨਾਟਕ ਵਿੱਚ ਮੰਚਪ੍ਰੀਤ, ਮਨਦੀਪ ਘਈ, ਰਛਪਾਲ ਰੰਧਾਵਾ, ਕਾਵੇਰੀ, ਸੰਨੀ, ਡੌਲੀ ਸੱਡਲ, ਸਰਕਾਰੀਆ ਆਦਿ ਕਲਾਕਾਰਾਂ ਨੇ ਸ਼ਾਨਦਾਰ ਕਿਰਦਾਰ ਨਿਭਾਏ। ਇਸ ਮੌਕੇ ਵਿਰਸਾ ਵਿਹਾਰ ਦੇ ਜਨਰਲ ਸਕੱਤਰ ਜਗਦੀਸ਼ ਸਚਦੇਵਾ, ਪ੍ਰਿੰ: ਸਵਿੰਦਰ ਸਿੰਘ ਚਾਹਲ, ਸੁਮੀਤ ਸਿੰਘ, ਅਮਰਜੀਤ ਸਿੰਘ ਬਾਈ, ਸੁਰਿੰਦਰ ਸਿੰਘ ਸੰਧੂ, ਭੂਪਿੰਦਰ ਸਿੰਘ ਸੰਧੂ, ਗੁਰਦੇਵ ਸਿੰਘ ਮਹਿਲਾਂਵਾਲਾ, ਪਵਨਦੀਪ, ਦੀਪ ਦਵਿੰਦਰ ਸਿੰਘ, ਗੁਰਤੇਜ ਮਾਨ, ਕਾਮਰੇਡ ਅਜੀਤ ਸਿੰਘ, ਲਖਬੀਰ ਸਿੰਘ ਨਿਜ਼ਾਮਪੁਰਾ, ਵਿਸ਼ੂ ਸ਼ਰਮਾ ਆਦਿ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

Check Also

ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …

Leave a Reply