Sunday, June 29, 2025
Breaking News

ਸਟੱਡੀ ਸਰਕਲ ਵਲੋਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ਼ਬਦ ਗੁਰੂ ਸਮਾਗਮ

ਸੰਗਰੂਰ, 9 ਫਰਵਰੀ (ਜਗਸੀਰ ਲੌਂਗੋਵਾਲ) – ਸ਼੍ਰੋਮਣੀ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਸ਼ਬਦ ਗੁਰੂ ਸਮਾਗਮ ਸਥਾਨਿਕ ਮਹਾਰਾਜਾ ਰਣਜੀਤ ਸਿੰਘ ਕਲੋਨੀ ਵਿਖੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਸੰਗਰੂਰ ਜ਼਼ਨ ਵਲੋਂ ਲਾਭ ਸਿੰਘ, ਸੁਰਿੰਦਰ ਪਾਲ ਸਿੰਘ ਸਿਦਕੀ, ਗੁਰਨਾਮ ਸਿੰਘ, ਹਰਕੀਰਤ ਕੌਰ ਦੀ ਦੇਖ-ਰੇਖ ਹੇਠ ਕੀਤਾ ਗਿਆ।ਸਮਾਗਮ ਦੀ ਸ਼ੁਰੂਆਤ ਸ੍ਰੀ ਸੁਖਮਨੀ ਸਾਹਿਬ ਦੇ ਸੰਗਤੀ ਪਾਠ ਨਾਲ ਕੀਤੀ ਗਈ।ਸੁਖਮੀਤ ਸਿੰਘ ਤੇ ਅਮਨਦੀਪ ਕੌਰ ਨੇ ਆਪਣੇ ਪੁੱਤਰ ਜੈਕਾਰ ਸਿੰਘ ਦੇ ਜਨਮ ਦਿਨ ਦੀ ਖੁਸ਼ੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਹਿਜ ਪਾਠ ਦੇ ਭੋਗ ਪਾਏ।ਉਪਰੰਤ ਪ੍ਰੋ: ਹਰਵਿੰਦਰ ਕੌਰ ਸਕੱਤਰ ਜ਼ੋਨਲ ਇਸਤਰੀ ਕੌਂਸਲ ਨੇ ਭਗਤ ਰਵਿਦਾਸ ਜੀ ਦੇ ਜੀਵਨ ਇਤਿਹਾਸ ‘ਤੇ ਵਿਚਾਰ ਕਰਦਿਆਂ ਉਨ੍ਹਾਂ ਨਾਲ ਸਬੰਧਤ ਸਾਖੀਆਂ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ਼ ਗੁਰਬਾਣੀ ਦੀ ਰੌਸ਼ਨੀ ਵਿਚੋਂ ਮਿਲਦੀਆਂ ਪ੍ਰੇਰਨਾਵਾਂ ਦਾ ਜਿਕਰ ਕੀਤਾ।ਹਰਕੀਰਤ ਕੌਰ ਅਤੇ ਸੁਰਿੰਦਰ ਪਾਲ ਸਿੰਘ ਸਿਦਕੀ ਦੇ ਜਥਿਆਂ ਨੇ ਰਸਭਿੰਨਾ ਕੀਰਤਨ ਕੀਤਾ।
ਬਾਬਾ ਪਿਆਰਾ ਸਿੰਘ ਦੀ ਅਗਵਾਈ ‘ਚ ਸ੍ਰੀ ਸੁਖਮਨੀ ਸਾਹਿਬ ਦੇ ਸੰਗਤੀ ਪਾਠ ਉਪਰੰਤ ਪ੍ਰੋ: ਹਰਵਿੰਦਰ ਕੌਰ ਨੇ ਕਥਾ ਵਿਚਾਰ ਕੀਤੀ।ਭਾਈ ਹਰਫੂਲ ਸਿੰਘ, ਸੁਰਿੰਦਰ ਪਾਲ ਸਿੰਘ ਸਿਦਕੀ, ਮਨਦੀਪ ਸਿੰਘ ਦੇ ਜਥਿਆਂ ਨੇ ਰਸਭਿੰਨਾ ਕੀਰਤਨ ਕੀਤਾ।ਹਰਭਜਨ ਸਿੰਘ ਭੱਟੀ, ਪ੍ਰੋ: ਨਰਿੰਦਰ ਸਿੰਘ, ਹਰਵਿੰਦਰ ਸਿੰਘ ਪੱਪੂ, ਅਮਨਦੀਪ ਕੌਰ, ਨਿਰਮਲ ਕੌਰ ਨੇ ਵਿਸ਼ੇਸ਼ ਸਹਿਯੋਗ ਦਿੱਤਾ।ਕੁਲਦੀਪ ਸਿੰਘ ਬਾਗੀ ਨੇ ਸਟੱਡੀ ਸਰਕਲ ਦੇ ਉਪਰਾਲਿਆਂ ਦੀ ਸ਼ਲਾਘਾ ਕੀਤੀ ਅਤੇ ਸੰਗਤਾਂ ਦਾ ਧੰਨਵਾਦ ਕੀਤਾ।ਦੋਨਾਂ ਸਮਾਗਮਾਂ ਦੇ ਸਹਿਯੋਗੀਆਂ ਨੂੰ ਸਨਮਾਨਿਤ ਕੀਤਾ ਗਿਆ।ਹਰਜੀਤ ਸਿੰਘ ਢੀਂਗਰਾ, ਪ੍ਰੋ; ਨਰਿੰਦਰ ਸਿੰਘ, ਅਮਨਦੀਪ ਕੌਰ, ਅਮਰਜੀਤ ਸਿੰਘ, ਰਣਜੀਤ ਸਿੰਘ, ਗੁਰਨਾਮ ਸਿੰਘ, ਜਗਮੀਤ ਸਿੰਘ, ਤਰਨਜੀਤ ਸਿੰਘ, ਲਾਲ ਸਿੰਘ ਆਦਿ ਨੇ ਵੱਖ-ਵੱਖ ਸੇਵਾਵਾਂ ਨਿਭਾਈਆਂ।ਸਮਾਗਮ ਵਿੱਚ ਕਰਮਜੀਤ ਸਿੰਘ, ਪਰਵਿੰਦਰ ਸਿੰਘ, ਰਣਜੀਤ ਸਿੰਘ, ਮੇਜਰ ਸਿੰਘ, ਗੁਰਨਾਮ ਸਿੰਘ ਬਿੱਟੂ, ਹਰਪਾਲ ਸਿੰਘ ਬਰਾੜ, ਰਾਵਿੰਦਰ ਸਿੰਘ ਨੋਨੀ, ਜਗਜੀਤ ਸਿੰਘ ਸਮੇਤ ਸ਼ਹਿਰ ਨਿਵਾਸੀਆਂ ਮਨਜੀਤ ਸਿੰਘ, ਯਾਦਵਿੰਦਰ ਸਿੰਘ, ਰਘਬੀਰ ਸਿੰਘ, ਸੰਜੇ ਕੁਮਾਰ ਤੇ ਕਲੋਨੀ ਨਿਵਾਸੀਆਂ ਨੇ ਸ਼ਮੂਲੀਅਤ ਕੀਤੀ।
ਇਸੇ ਲੜੀ ਤਹਿਤ ਸਥਾਨਿਕ ਪ੍ਰੇਮ ਬਸਤੀ ਵਿਖੇ ਗੁਰਜੰਟ ਸਿੰਘ ਰਾਹੀ, ਕੁਲਵੰਤ ਸਿੰਘ ਨਾਗਰੀ, ਹਰਜੀਤ ਸਿੰਘ, ਜਸਪ੍ਰੀਤ ਸਿੰਘ, ਪਰਮਜੀਤ ਕੌਰ, ਸੁਖਜੀਤ ਕੌਰ, ਸੰਦੀਪ ਕੌਰ ਦੀ ਦੇਖ-ਰੇਖ ਹੇਠ ਸਮਾਗਮ ਹੋਇਆ।

Check Also

ਅਣ ਅਧਿਕਾਰਤ ਪਾਣੀ ਅਤੇ ਸੀਵਰੇਜ਼ ਦੇ ਕਨੈਕਸ਼ਨਾਂ ਨੂੰ ਕੀਤਾ ਗਿਆ ਰੈਗੂਲਰ – ਕਮਿਸ਼ਨਰ ਨਗਰ ਨਿਗਮ

ਕਿਹਾ, ਬਿਨਾਂ ਵਿਆਜ ਜੁਰਮਾਨੇ ਦੀਆਂ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ ਅੰਮ੍ਰਿਤਸਰ, 28 ਜੂਨ (ਸੁਖਬੀਰ ਸਿੰਘ) …