Thursday, June 12, 2025
Breaking News

ਰੱਸਾਕਸ਼ੀ ‘ਚੋਂ ਸਰਕਾਰੀ ਪ੍ਰਾਇਮਰੀ ਸਕੂਲ ਸ਼ੇਰੋਂ ਤੀਜੇ ਸਥਾਨ ‘ਤੇ

ਸੰਗਰੂਰ, 9 ਫਰਵਰੀ (ਜਗਸੀਰ ਲੌਂਗੋਵਾਲ) – ਸਰਕਾਰੀ ਪ੍ਰਾਇਮਰੀ ਸਕੂਲ ਸ਼ੇਰੋਂ ਦੇ ਖਿਡਾਰੀਆਂ ਨੇ ‘ਖੇਡਾਂ ਹਲਕਾ ਸੁਨਾਮ ਦੀਆਂ’ ਵਿੱਚ ਸ਼ਾਨਦਾਰ ਪ੍ਰਦਰਸ਼਼ਨ ਕਰਦਿਆਂ ਰੱਸਾਕਸ਼ੀ ਸਬ ਜੂਨੀਅਰ ਗਰੁੱਪ ‘ਚ ਤੀਜ਼ਾ ਸਥਾਨ ਪ੍ਰਾਪਤ ਕੀਤਾ ਹੈ।ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਸਤਪਾਲ ਸਿੰਘ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਸਕੂਲ ਪਹੁੰਚਣ ‘ਤੇ ਖਿਡਾਰੀਆਂ ਅਤੇ ਟੀਮ ਇੰਚਾਰਜ ਦਾ ਸਵਾਗਤ ਤੇ ਸਨਮਾਨ ਕੀਤਾ ਗਿਆ।ਮੁੱਖ ਅਧਿਆਪਕ ਗੁਰਭੇਜ ਸਿੰਘ ਨੇ ਦੱਸਿਆ ਕਿ ਟੀਮ ਇੰਚਾਰਜ ਕੰਵਲਜੀਤ ਸਿੰਘ ਅਤੇ ਜਗਤਾਰ ਸਿੰਘ ਦੀ ਅਣਥੱਕ ਮਿਹਨਤ ਸਦਕਾ ਖਿਡਾਰੀਆਂ ਅਰਮਾਨ ਸਿੰਘ, ਮਨਪ੍ਰੀਤ ਸਿੰਘ, ਕਰਨਪ੍ਰੀਤ ਸਿੰਘ, ਗੁਰਜਾਪ ਸਿੰਘ, ਦਿਲਬਾਗ ਸਿੰਘ, ਅਰਸ਼ਦੀਪ ਸਿੰਘ, ਜਸਪ੍ਰੀਤ ਸਿੰਘ, ਰਮਨਪ੍ਰੀਤ ਸਿੰਘ ਅਤੇ ਮਨੀ ਸਿੰਘ ਤੇ ਅਧਾਰਿਤ ਟੀਮ ਦੇ ਸ਼ਾਨਦਾਰ ਪ੍ਰਦਰਸ਼ਨ ਸਦਕਾ ਸ਼ੇਰੋਂ ਦੇ ਖਿਡਾਰੀ ਤੀਜ਼ਾ ਸਥਾਨ ਪ੍ਰਾਪਤ ਕਰਕੇ ਟਰਾਫ਼ੀ, ਪ੍ਰਮਾਣ ਪੱਤਰ ਅਤੇ ਨਗਦ ਰਾਸ਼ੀ ਦੇ ਹੱਕਦਾਰ ਬਣੇ।

Check Also

ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਵੱਲੋਂ “ਕੁਦਰਤੀ ਆਫ਼ਤਾਂ ਪ੍ਰਬੰਧਨ ਤੇ ਪੰਜਾਬੀਆਂ ਦੀ ਭੂਮਿਕਾ” ਕਿਤਾਬ ਰਿਲੀਜ਼

ਅੰਮ੍ਰਿਤਸਰ, 12 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਵੱਲੋਂ …