Sunday, June 29, 2025
Breaking News

ਨੈਸ਼ਨਲ ਲੋਕ ਅਦਾਲਤ ’ਚ ਹੋਇਆ 6787 ਕੇਸਾਂ ਦਾ ਨਿਪਟਾਰਾ

ਅੰਮ੍ਰਿਤਸਰ, 11 ਫਰਵਰੀ (ਸੁਖਬੀਰ ਸਿੰਘ) – ਨੈਸ਼ਨਲ ਲੀਗਲ ਸਰਵਿਸ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਮੋਹਾਲੀ ਅਤੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਸ਼੍ਰੀਮਤੀ ਹਰਪ੍ਰੀਤ ਕੌਰ ਰੰਧਾਵਾ, ਮਾਨਯੋਗ ਜਿਲ੍ਹਾ ਅਤੇ ਸੇਸ਼ਨਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਦੀ ਰਹਿਨੁਮਾਈ ਹੇਠ ਅੱਜ ਨੈਸ਼ਨਲ ਲੋਕ ਅਦਾਲਤ ਆਯੋਜਨ ਕੀਤਾ ਗਿਆ।ਇਹ ਨੈਸ਼ਨਲ ਲੋਕ ਅਦਾਲਤ ਜ਼ਿਲ੍ਹਾ ਕਚਹਿਰੀਆਂ ਅੰਮ੍ਰਿਤਸਰ ਅਤੇ ਇਸ ਦੇ ਨਾਲ ਤਹਿਸੀਲਾਂ ਅਜਨਾਲਾ ਅਤੇ ਬਾਬਾ ਬਕਾਲਾ ਸਾਹਿਬ ਵਿਖੇ ਵੀ ਲਗਾਈ ਗਈ।ਨੈਸ਼ਨਲ ਲੋਕ ਅਦਾਲਤ ਵਿੱਚ ਚੈਕ, ਬੈਂਕਾਂ, ਜ਼ਮੀਨੀ ਵਿਵਾਦਾਂ, ਘਰੇਲੂ ਝਗੜੀਆਂ ਅਤੇ ਹੋਰ ਤਕਰੀਬਨ ਸਾਰੇ ਕਿਸਮਾਂ ਦੇ ਕੇਸਾਂ ਦਾ ਨਿਪਟਾਰਾ ਕੀਤਾ ਗਿਆ।ਇਸ ਨੈਸ਼ਨਲ ਲੋਕ ਅਦਾਲਤ ਦੀ ਵੱਧ ਤੋਂ ਵੱਧ ਸਫਲਤਾ ਲਈ ਜ਼ਿਲ੍ਹਾ ਕਚਹਿਰੀਆਂ ਅੰਮਿ੍ਰਤਸਰ ਅਤੇ ਤਹਿਸੀਲਾਂ ਅਜਨਾਲਾ ਅਤੇ ਬਾਬਾ ਬਕਾਲਾ ਸਾਹਿਬ ‘ਚ ਕੁੱਲ 34 ਬੈਂਚ ਬਣਾਏ ਗਏ ਸਨ।ਜਿਸ ਵਿਚੋਂ 24 ਬੈਂਚ ਅੰਮ੍ਰਿਤਸਰ ਅਦਾਲਤ, 1 ਬੈਂਚ ਸਥਾਈ ਲੋਕ ਅਦਾਲਤ, 1 ਬੈਂਚ ਲੈਬਰ ਕੋਰਟ, 1 ਬੈਂਚ ਉਪਭੋਕਤਾ ਅਦਾਲਤ ਅਤੇ 4 ਬੈਂਚ ਅਜਨਾਲਾ ਅਤੇ 2 ਬੈਂਚ ਬਾਬਾ ਬਕਾਲਾ ਸਾਹਿਬ ਤਹਿਸੀਲਾਂ ਅਤੇ ਇਸ ਦੇ ਨਾਲ ਰੇਵਿਨਿਊ ਅਦਾਲਤਾਂ ਵਲੋਂ ਵੀ ਬੈਂਚ ਲਗਾਏ ਗਏ।
ਇਸ ਨੈਸ਼ਨਲ ਲੋਕ ਅਦਾਲਤ ਦੇ ਸਾਰੇ ਬੈਂਚਾਂ ਵਲੋਂ ਕੁੱਲ 21048 ਕੇਸ ਸੁਣਵਾਈ ਵਾਸਤੇ ਰੱਖੇੇ ਗਏ ਸਨ, ਜਿਹਨਾਂ ਵਿਚੋਂ 6787 ਕੇਸਾਂ ਦਾ ਆਪਸੀ ਰਾਜੀਨਾਮੇ ਨਾਲ ਨਿਪਟਾਰਾ ਕੀਤਾ ਗਿਆ।
ਇਸ ਦੌਰਾਨ ਮਾਣਯੋਗ ਜਿਲ੍ਹਾ ਅਤੇ ਸੈਸ਼ਨਜ਼ ਜੱਜ ਅੰਮ੍ਰਿਤਸਰ ਵਲੋਂ ਲੋਕਾਂ ਨੂੰ ਲੋਕ ਅਦਾਲਤ ਦੇ ਮਹਤਵ ਤੋਂ ਜਾਣੂ ਕਰਵਾਇਆ ਗਿਆ।ਉਨਾਂ ਦੱਸਿਆ ਕਿ ਲੋਕ ਅਦਾਲਤ ਵਿੱਚ ਦੋਵਾਂ ਧਿਰਾਂ ਦਾ ਰਾਜ਼ੀਨਾਮੇ ਤਹਿਤ ਫੈਸਲਾ ਕਰਵਾਇਆ ਜਾਂਦਾ ਹੈ।ਲੋਕ ਅਦਾਲਤਾਂ ਰਾਹੀਂ ਸੱਸਤਾ ਤੇ ਛੇਤੀ ਇਨਸਾਫ ਮਿਲਦਾ ਹੈ।ਲੋਕ ਅਦਾਲਤਾਂ ਦੇ ਫੈਸਲੇ ਦੀ ਕੋਈ ਅਪੀਲ ਨਹੀ ਹੁੰਦੀ।ਦੋਹਾਂ ਧਿਰਾਂ ਵਿੱਚ ਪਿਆਰ ਵਧਦਾ ਹੈ।

Check Also

ਅਣ ਅਧਿਕਾਰਤ ਪਾਣੀ ਅਤੇ ਸੀਵਰੇਜ਼ ਦੇ ਕਨੈਕਸ਼ਨਾਂ ਨੂੰ ਕੀਤਾ ਗਿਆ ਰੈਗੂਲਰ – ਕਮਿਸ਼ਨਰ ਨਗਰ ਨਿਗਮ

ਕਿਹਾ, ਬਿਨਾਂ ਵਿਆਜ ਜੁਰਮਾਨੇ ਦੀਆਂ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ ਅੰਮ੍ਰਿਤਸਰ, 28 ਜੂਨ (ਸੁਖਬੀਰ ਸਿੰਘ) …