Sunday, May 31, 2026

50 ਵਿਦਿਆਰਥੀ ਖੰਡੇ ਬਾਟੇ ਦੀ ਪਾਹੁਲ ਛਕ ਕੇ ਗੁਰੂ ਵਾਲੇ ਬਣੇ

ਸੰਗਰੂਰ, 13 ਫਰਵਰੀ (ਜਗਸੀਰ ਲੌਂਗੋਵਾਲ) – ਕਲਗੀਧਰ ਟਰੱਸਟ ਬੜੂ ਸਾਹਿਬ ਦੀ ਅਗਵਾਈ ਹੇਠ ਚੱਲ ਰਹੀ ਅਕਾਲ ਅਕੈਡਮੀ ਖੂਈਆਂ ਸਰਵਰ ਦੇ 50 ਵਿਦਿਆਰਥੀ ਖੰਡੇ ਬਾਟੇ ਦੀ ਪਾਹੁਲ ਛਕ ਕੇ ਗੁਰੂ ਵਾਲੇ ਬਣੇ।ਜਿਨ੍ਹਾਂ ਨੂੰ ਨਾਨਕਸਰ ਟੋਭਾ ਗੁਰਦੁਆਰਾ ਪ੍ਰਬੰਧਕ ਕਮੇਟੀ ਅਬੋਹਰ ਵਲੋਂ ਕਕਾਰ ਭੇਟਾ ਰਹਿਤ ਦਿੱਤੇ ਗਏ।ਅਕੈਡਮੀ ਦੇ ਪ੍ਰਿੰਸੀਪਲ ਸ਼੍ਰੀਮਤੀ ਅੰਮ੍ਰਿਤਾਪਾਲ ਕੌਰ ਸੰਧੂ ਨੇ ਅੰਮ੍ਰਿਤਧਾਰੀ ਬੱਚਿਆਂ ਦਾ ਅਕੈਡਮੀ ਪਹੁੰਚਣ ‘ਤੇ ਨਿੱਘਾ ਸੁਆਗਤ ਕੀਤਾ।ਅਬੋਹਰ ਦੇ ਉੱਘੇ ਸਮਾਜ ਸੇਵਕ ਸਚਿਨ ਸਿੰਘ ਨੇ ਬੱਚਿਆਂ ਨੂੰ ਇਨਾਮ ਭੇਟ ਕੀਤੇ ਅਤੇ ਬੱਚਿਆਂ ਨੂੰ ਗੁਰਬਾਣੀ ਵਿੱਚ ਦਰਸਾਏ ਮਾਰਗ ਉਪਰ ਚੱਲਣ ਅਤੇ ਦੀਨ ਦੁਖੀਆਂ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ।ਸ਼ਬਦ ਗਾਇਣ ਵੀ ਕੀਤਾ ਗਿਆ ਅਤੇ ਦੇਗ ਵਰਤਾਈ ਗਈ।
ਇਸ ਮੌਕੇ ਰਜਿੰਦਰ ਸਿੰਘ ਭੁੱਲਰ, ਹਰਚਰਨ ਸਿੰਘ ਪੱਪੂ, ਬੀਬੀ ਕੁਲਵੰਤ ਕੌਰ, ਬੀਬੀ ਦਵਿੰਦਰ ਕੌਰ, ਸਚਿਨਜੀਤ ਸਿੰਘ ਸੰਨ੍ਹੀ, ਗ੍ਰੰਥੀ ਗਗਨਦੀਪ ਸਿੰਘ, ਗੁਰਪ੍ਰੀਤ ਸਿੰਘ, ਬਲਜੀਤ ਸਿੰਘ, ਵਿਨੈਪ੍ਰਤਾਪ ਸਿੰਘ ਖਾਲਸਾ, ਤਜਿੰਦਰ ਸਿੰਘ ਸੁੱਖਾ ਕਥੂਰੀਆ ਆਦਿ ਪ੍ਰਬੰਧਕ ਹਾਜ਼ਰ ਸਨ।

Check Also

ਕਾਂਗਰਸ ਐਸ.ਸੀ ਬੋਰਡ ਦਾ ਵਾਈਸ ਚੇਅਰਮੈਨ ਬਣਨ ’ਤੇ ਜਸਵਿੰਦਰ ਸ਼ੇਰਗਿੱਲ ਦਾ ਦਿਨੇਸ਼ ਬੱਸੀ ਵੱਲੋਂ ਵਿਸ਼ੇਸ਼ ਸਨਮਾਨ

ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਸੀਨੀਅਰ ਕਾਂਗਰਸੀ ਆਗੂ ਅਤੇ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ …