Saturday, August 8, 2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ 120 ਯੂਨਿਟ ਖੂਨ ਕੀਤਾ ਦਾਨ

ਉਪ-ਕੁਲਪਤੀ ਪ੍ਰੋ. (ਡਾ.) ਜਸਪਾਲ ਸਿੰਘ ਸੰਧੂ ਨੇ ਵਿਦਿਆਰਥੀਆਂ ਨੂੰ ਦੱਸੀ ਖੂਨਦਾਨ ਦੀ ਮਹੱਤਤਾ
ਅੰਮ੍ਰਿਤਸਰ, 13 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦੇ ਉਪ-ਕੁਲਪਤੀ ਪ੍ਰੋਫੈਸਰ (ਡਾ.) ਜਸਪਾਲ ਸਿੰਘ ਸੰਧੂ ਜੀ ਨੇ ਖੂਨਦਾਨ ਨੂੰ ਮਹਾਨ ਦਾਨ ਦੱਸਦਿਆਂ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਹੈ ਕਿ ਉਹ ਸਮੇਂ-ਸਮੇਂ ਖੂਨਦਾਨ ਕਰਕੇ ਸਮਾਜ ਸੇਵਾ ਦੇ ਲਈ ਆਪਣੇ ਆਪ ਨੂੰ ਸਮਾਜ ਲਈ ਸਮਰਪਿਤ ਕਰਨ ਦੀ ਭਾਵਨਾ ਪੈਦਾ ਕਰਨ।
ਉਹ ਅੱਜ ਦਫਤਰ ਡੀਨ ਵਿਦਿਆਰਥੀ ਭਲਾਈ ਵੱਲੋਂ ਪਾਰਵਤੀ ਦੇਵੀ ਹਸਪਤਾਲ ਦੇ ਸਹਿਯੋਗ ਨਾਲ ਕਰਵਾਏ ਇਕ ਰੋਜਾ ਖੂਨਦਾਨ ਕੈਂਪ ਵਿਚ ਉਚੇਚੇ ਤੌਰ ਤੇ ਪੁੱਜੇ ਸਨ। ਉਨ੍ਹਾਂ ਨੇ ਇਸ ਸਮੇਂ ਵੱਖ-ਵੱਖ ਵਿਭਾਗਾਂ ਦੇ ਉਨ੍ਹਾਂ ਵਿਦਿਆਰਥੀਆਂ ਨਾਲ ਜਾਣ-ਪਹਿਚਾਨ ਵੀ ਕੀਤੀ ਜਿਨ੍ਹਾਂ ਵੱਲੋਂ ਇਸ ਸਮੇਂ ਖੂਨਦਾਨ ਕੀਤਾ ਜਾ ਰਿਹਾ ਸੀ। ਕੈਂਪ ਦੌਰਾਨ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਸੁਪਤਨੀ ਸ਼੍ਰੀਮਤੀ ਸੁਰਿੰਦਰਪਾਲ ਕੌਰ ਭੁੱਲਰ ਜੋ ਇਸ ਸਮੇਂ ਮੁੱਖ ਮਹਿਮਾਨ ਦੇ ਤੌਰ ਤੇ ਇਥੇ ਪੁੱਜੇ ਸਨ ਵੱਲੋਂ ਇਸ ਕੈਂਪ ਦਾ ਉਦਘਾਟਨ ਕੀਤਾ ਗਿਆ।ਉਨ੍ਹਾਂ ਦਾ ਯੂਨੀਵਰਸਿਟੀ ਵਿਚ ਆਉਣ ਤੇ ਨਿੱਘਾ ਸਵਾਗਤ ਕੀਤਾ ਗਿਆ ਅਤੇ ਯੂਨੀਵਰਸਿਟੀ ਵੱਲੋਂ ਪਿਛਲੇ ਸਾਲਾਂ ਵਿਚ ਕੀਤੀਆਂ ਗਈਆਂ ਜਿਕਰਯੋਗ ਪ੍ਰਾਪਤੀਆਂ ਤੋਂ ਜਾਣੂ ਕਰਵਾਇਆ।
ਸ਼੍ਰੀਮਤੀ ਸੁਰਿੰਦਰਪਾਲ ਕੌਰ ਭੁੱਲਰ ਨੇ ਆਪਣੇ ਸੰਬੋਧਨ ਵਿਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਫ-ਸੁਥਰੇ ਕੈਂਪਸ, ਵੱਖ-ਵੱਖ ਗਤੀਵਿਧਿਆਂ ਅਤੇ ਪ੍ਰਾਪਤੀਆਂ ਦਾ ਜਿਕਰ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੀ ਦੀ ਸਰਕਾਰ ਦਾ ਵੀ ਮੁੱਖ ਮਕਸਦ ਪੰਜਾਬ ਦੇ ਵਾਤਾਵਰਨ ਨੂੰ ਵਧੀਆ ਬਣਾਉਣਾ ਅਤੇ ਉਚੇਰੀ ਸਿੱਖਿਆ ਦੇ ਖੇਤਰ ਵਿਚ ਬੁਲੰਦੀਆਂ ਤੇ ਲੈ ਕੇ ਜਾਣਾ ਹੈ।ਉਨ੍ਹਾਂ ਨੇ ਕਿਹਾ ਕਿ ਯੂਨੀਵਰਸਿਟੀ ਨੇ ਉਚੇਰੀ ਸਿੱਖਿਆ ਦੇ ਖੇਤਰ ਵਿਚ ਜੋ ਪ੍ਰਾਪਤੀਆਂ ਕੀਤੀਆਂ ਹਨ, ਉਸ ‘ਤੇ ਸਾਰੇ ਪੰਜਾਬ ਨੂੰ ਮਾਣ ਮਹਿਸੂਸ ਹੋ ਰਿਹਾ ਹੈ।
ਯੂਨਵਿਰਸਿਟੀ ਦੇ ਸੈਨੇਟ ਮੈਂਬਰ ਅਤੇ ਵਿਧਾਇਕ ਸ਼੍ਰੀਮਤੀ ਜੀਵਨਜੋਤ ਕੌਰ, ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਅਸ਼ੋਕ ਤਲਵਾਰ, ਜਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਜਸਪ੍ਰੀਤ ਸਿੰਘ, ਯੂਨੀਵਰਸਿਟੀ ਦੇ ਸੈਨੇਟ ਮੈਂਬਰ ਸਤਪਾਲ ਸਿੰਘ ਸੋਖੀ, ਡੇਰਾ ਬਾਬਾ ਨਾਨਕ ਤੋਂ ਹਲਕਾ ਇੰਚਾਰਜ ਗੁਰਦੀਪ ਰੰਧਾਵਾ, ਆਲ ਕਾਲਜ ਪਰੈਜੀਡੈਂਟ ਅਰਸ਼ਦੀਪ ਸਿੰਘ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ ਪਰੈਜੀਡੈਂਟ ਗੁਰਸਾਹਿਲ ਸਿੰਘ ਵੀ ਮੌਜੂਦ ਸਨ।ਡੀਨ ਵਿਦਿਆਰਥੀ ਭਲਾਈ ਪ੍ਰੋਫੈਸਰ (ਡਾ.) ਪ੍ਰੀਤ ਮਹਿੰਦਰ ਸਿੰਘ ਬੇਦੀ ਵੱਲੋਂ ਖੂਨਦਾਨ ਕੈਂਪ ਵਿੱਚ ਉਚੇਚੇ ਤੌਰ ‘ਤੇ ਪੁੱਜੀਆਂ ਅਹਿਮ ਸ਼ਖਸ਼ੀਅਤਾਂ ਦਾ ਸਵਾਗਤ ਅਤੇ ਖੂਨਦਾਨ ਕਰਨ ਵਾਲੇ ਵਿਦਿਆਰਥੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਭਵਿੱਖ ਵਿਚ ਵੀ ਉਚੇਰੀ ਸਿੱਖਿਆ ਦੇ ਨਾਲ-ਨਾਲ ਵਿਦਿਆਰਥੀਆਂ ਵਿਚ ਸਮਾਜਕ ਸੱਭਿਆਚਾਰਕ ਗਤੀਵਿਧੀਆਂ ਨੁੰ ਉਤਸ਼ਾਹਿਤ ਕਰਨ ਲਈ ਆਪਣੀਆਂ ਸਰਗਰਮੀਆਂ ਇੰਝ ਹੀ ਜਾਰੀ ਰੱਖੇਗੀ।ਉਨ੍ਹਾਂ ਨੇ ਇਸ ਕੈਂਪ ਦੇ ਲਈ ਸਹਿਯੋਗ ਦੇਣ ਵਾਲੇ ਪਾਰਵਤੀ ਦੇਵੀ ਹਸਪਤਾਲ ਦੇ ਪ੍ਰਬੰਧਕਾਂ ਦਾ ਵੀ ਉਚੇਚੇ ਤੌਰ ਤੇ ਧੰਨਵਾਦ ਕੀਤਾ।ਉਨ੍ਹਾਂ ਨੇ ਇਸ ਸਮੇਂ ਡੀਨ ਵਿਦਿਆਰਥੀ ਭਲਾਈ ਦਫਤਰ ਵੱਲੋਂ ਸਮੇਂ-ਸਮੇਂ ਕੀਤੇ ਜਾਂਦੇ ਵੱਖ-ਵੱਖ ਪ੍ਰੋਗਰਾਮਾਂ ਤੋਂ ਵੀ ਜਾਣੂ ਕਰਵਾਇਆ।ਇਸ ਸਮੇਂ ਖੂਨਦਾਨ ਕਰਨ ਵਾਲੇ ਵਿਦਿਆਰਥੀਆਂ ਦੇ ਲਈ ਰਿਫਰੈਸ਼ਮੈਂਟ, ਸਰਟੀਫਿਕੇਟ ਅਤੇ ਮੈਡਲ ਵੀ ਪ੍ਰਦਾਨ ਕੀਤੇ ਗਏ।
ਇਸ ਮੌਕੇ ਸੁਰੱਖਿਆ ਅਫਸਰ ਅਮਰਬੀਰ ਸਿੰਘ ਚਾਹਲ ਹਾਜ਼ਰ ਸਨ।ਵਿਦਿਆਰਥੀ ਹਰਪ੍ਰੀਤ ਸਿੰਘ ਵੱਲੋਂ ਵਿਦਿਆਰਥੀਆਂ ‘ਚ ਖੂਨਦਾਨ ਪ੍ਰਤੀ ਜਾਗਰੂਕਤਾ ਵਧਾਉਣ ਦੀ ਲੋੜ ‘ਤੇ ਵੀ ਜ਼ੋਰ ਦਿੱਤਾ ਗਿਆ।

Check Also

Bbk Dav participates in Nasha Mukt Yuva for Viksit Bharat Sankalp Abhiyan inaugurated by Hon’ble PM Modi

Amritsar, August 7 (Punjab Post Bureau) – BBK DAV College for Women participated in Nasha …