Saturday, May 30, 2026

ਪੰਜਾਬ ਹੋਮ ਗਾਰਡ ਦੇ ਜਵਾਨ ਵਿਨੇ ਕੁਮਾਰ ਦੀ ਸੇਵਾਮੁਕਤੀ ‘ਤੇ ਦਿੱਤੀ ਵਿਦਾਇਗੀ ਪਾਰਟੀ

ਅੰਮ੍ਰਿਤਸਰ 14 ਫਰਵਰੀ (ਸੁਖਬੀਰ ਸਿੰਘ) – ਪੁਲਿਸ ਚੌਕੀ ਫੈਜ਼ਪੁਰਾ ਅੰਮ੍ਰਿਤਸਰ ਵਿਖੇ ਡਿਊਟੀ ‘ਤੇ ਪੰਜਾਬ ਹੋਮ ਗਾਰਡ ਦੇ ਜਵਾਨ ਵਿਨੇ ਕੁਮਾਰ ਤਾਇਨਾਤ ਹਨ।ਮਹਿਕਮਾ ਪੰਜਾਬ ਹੋਮ ਗਾਰਡ ਵਿੱਚ 30 ਸਾਲ ਦੀ ਸੇਵਾ ਕਰਨ ਉਪਰੰਤ ਅੱਜ ਨੌਕਰੀ ਤੋਂ ਸੇਵਾਮੁਕਤ ਹੋਣ ‘ਤੇ ਸਬ-ਇੰਸਪੈਕਟਰ ਰਵੀ ਕੁਮਾਰ ਮੁੱਖ ਅਫ਼ਸਰ ਥਾਣਾ ਮਜੀਠਾ ਰੋਡ (ਆਰਜ਼ੀ ਚਾਰਜ) ਅਤੇ ਏ.ਐਸ.ਆਈ ਗੁਰਜੀਤ ਸਿੰਘ ਇੰਚਾਰਜ ਪੁਲਿਸ ਚੌਕੀ ਫੈਜ਼ਪੁਰਾ ਅੰਮ੍ਰਿਤਸਰ ਸਮੇਤ ਸਟਾਫ਼ ਵਲੋਂ ਵਿਦਾਇਗੀ ਪਾਰਟੀ ਦਿੱਤੀ ਗਈ ਅਤੇ ਮੋਮੈਂਟੋ ਨਾਲ ਸਨਮਾਨਿਤ ਕਰਕੇ ਚੰਗੀ ਸਿਹਤ ਲਈ ਸ਼ੁੱਭਕਾਮਨਾਵਾਂ ਵੀ ਦਿੱਤੀਆਂ ਗਈਆਂ।ਇਸ ਮੌਕੇ ਰਿਟਾਇਰ ਹੋਏ ਵਿਨੇ ਕੁਮਾਰ ਦੇ ਪਰਿਵਾਰਕ ਮੈਂਬਰ ਵੀ ਹਾਜ਼ਰ ਸਨ।

Check Also

ਵਧ ਰਹੀ ਗਰਮੀ ਦੇ ਮੱਦੇਨਜ਼ਰ ਥਾਣਾ ਸੁਲਤਾਨਵਿੰਡ ਵਲੋਂ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ

ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵਲੋਂ ਵਧ ਰਹੀ ਗਰਮੀ ਨੂੰ ਧਿਆਨ …