Sunday, June 29, 2025
Breaking News

ਪੰਜਾਬ-ਯੂ.ਟੀ ਮੁਲਾਜ਼ਮ ਤੇ ਸਾਂਝੇ ਫਰੰਟ ਨੇ ਡੀ.ਸੀ ਲੁਧਿਆਣਾ ਨੂੰ ਦਿੱਤਾ ਰੋਸ ਪੱਤਰ

19 ਫਰਵਰੀ ਨੂੰ ਚੰਡੀਗੜ੍ਹ ‘ਚ ਮਹਾਂ ਰੈਲੀ ਉਪਰੰਤ ਤਿੱਖੇ ਸੰਘਰਸ਼ ਦਾ ਹੋਵੇਗਾ ਐਲਾਨ – ਪ੍ਰੇਮ ਸਾਗਰ ਸ਼ਰਮਾ

ਸਮਰਾਲਾ, 15 ਫਰਵਰੀ (ਇੰਦਰਜੀਤ ਸਿੰਘ ਕੰਗ) – ਪੰਜਾਬ-ਯੂ.ਟੀ ਮੁਲਾਜ਼ਮ ਅਤੇ ਸਾਂਝੇ ਫਰੰਟ ਵਲੋਂ ਉਲੀਕੇ ਪ੍ਰੋਗਰਾਮ ਅਨੁਸਾਰ ਡਿਪਟੀ ਕਮਿਸ਼ਨਰ ਲੁਧਿਆਣਾ ਨੂੰ ਆਪਣੀਆਂ ਮੰਗਾਂ ਸਬੰਧੀ ਰੋਸ ਪੱਤਰ ਦਿੱਤਾ ਗਿਆ।ਸਾਂਝਾ ਫਰੰਟ ਦੇ ਕਨਵੀਨਰ ਪ੍ਰੇਮ ਸਾਗਰ ਸ਼ਰਮਾ ਨੇ ਸਮਰਾਲਾ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਨਾਲ ਫਰੰਟ ਦੀਆਂ ਤਿੰਨ ਅਤੇ ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਦੀਆਂ ਵੀ ਤਿੰਨ ਮੀਟਿੰਗਾਂ ਹੋ ਚੁੱਕੀਆਂ ਹਨ, ਪ੍ਰੰਤੂ ਨਤੀਜਾ ਨਦਾਰਦ ਰਿਹਾ।ਉਨ੍ਹਾਂ ਸਰਕਾਰ ਦੇ ਰੁੱਖੇ ਰਵੱਈਏ ਪ੍ਰਤੀ ਅਫਸੋਸ ਪ੍ਰਗਟ ਕਰਦੇ ਹੋਏ ਕਿਹਾ ਕਿ ਭਗਵੰਤ ਮਾਨ ਦੀ ਸਰਕਾਰ ਬਣਿਆਂ ਨੂੰ 10 ਮਹੀਨੇ ਬੀਤ ਚੁੱਕੇ ਹਨ, ਪ੍ਰੰਤੂ ਇਹ ਸਰਕਾਰ ਵੀ ਪਹਿਲੀਆਂ ਸਰਕਾਰਾਂ ਵਾਂਗ ਟਾਲ ਮਟੋਲ ਦੀ ਨੀਤੀ ਅਪਣਾ ਕੇ ਡੰਗ ਟਪਾ ਰਹੀ ਹੈ।ਜਿਸ ਕਾਰਨ ਪੰਜਾਬ ਭਰ ਦੇ ਪੈਨਸ਼ਨਰਾਂ ਵਿੱਚ ਗੁੱਸੇ ਅਤੇ ਰੋਸ ਦੀ ਲਹਿਰ ਭੜਕ ਹੈ।ਖਜਾਨਾ ਮੰਤਰੀ ਵਲੋਂ ਵੀ ਅਜੇ ਤੱਕ ਮੰਨੀਆਂ ਮੰਗਾਂ ਸਬੰਧੀ ਕੋਈ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ।ਪ੍ਰੇਮ ਸਾਗਰ ਸ਼ਰਮਾ ਨੇ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇ ਸਰਕਾਰ ਨੇ ਮੰਨੀਆਂ ਮੰਗਾਂ ਸਬੰਧੀ ਨੋਟੀਫਿਕੇਸ਼ਨ ਤੁਰੰਤ ਜਾਰੀ ਨਾ ਕੀਤੇ ਤਾਂ 19 ਫਰਵਰੀ ਨੂੰ ਚੰਡੀਗੜ੍ਹ ਦੇ ਸੈਕਟਰ 39 ਦੀ ਦਾਣਾ ਮੰਡੀ ਵਿਖੇ ਸਵੇਰੇ 11.00 ਵਜੇ ਇੱਕ ਮਹਾਂ ਰੋਸ ਰੈਲੀ ਕਰਕੇ ਸਰਕਾਰ ਦਾ ਪਿੱਟ ਸਿਆਪਾ ਕੀਤਾ ਜਾਵੇਗਾ।ਜੇਕਰ ਉਸ ਰੈਲੀ ਦੌਰਾਨ ਸਰਕਾਰ ਦੇ ਕੰਨ ਤੇ ਜੂੰ ਨਾ ਸਰਕੀ ਤਾਂ ਰੈਲੀ ਕਰਨ ਉਪਰੰਤ ਤਿੱਖੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ।

Check Also

ਅਣ ਅਧਿਕਾਰਤ ਪਾਣੀ ਅਤੇ ਸੀਵਰੇਜ਼ ਦੇ ਕਨੈਕਸ਼ਨਾਂ ਨੂੰ ਕੀਤਾ ਗਿਆ ਰੈਗੂਲਰ – ਕਮਿਸ਼ਨਰ ਨਗਰ ਨਿਗਮ

ਕਿਹਾ, ਬਿਨਾਂ ਵਿਆਜ ਜੁਰਮਾਨੇ ਦੀਆਂ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ ਅੰਮ੍ਰਿਤਸਰ, 28 ਜੂਨ (ਸੁਖਬੀਰ ਸਿੰਘ) …