Saturday, September 12, 2026

ਭਾਈ ਜੀਵਨ ਸਿੰਘ ਦਾ ਸ਼ਹੀਦੀ ਦਿਹਾੜਾ ਮਾਨਾਂਵਾਲਾ ਵਿਖੇ 21 ਦਸੰਬਰ ਨੂੰ – ਰਣੀਕੇ

ਰਾਜ ਪੱਧਰੀ ਸਮਾਗਮ ਦੇ ਪ੍ਰਬੰਧਾਂ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ

PPN1612201411

ਅੰਮ੍ਰਿਤਸਰ, 15 ਦਸੰਬਰ (ਸੁਖਬੀਰ ਸਿੰਘ) – ਸ਼ਹੀਦ ਭਾਈ ਜੀਵਨ ਸਿੰਘ, ਜੋ ਹਿੰਦ ਦੀ ਚਾਦਰ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸੀਸ ਲੈ ਕੇ ਚਾਂਦਨੀ ਚੌਕ ਤੋਂ ਆਏ ਸਨ, ਦੇ ਸ਼ਹੀਦੀ ਦਿਹਾੜੇ ਸਬੰਧੀ ਰਾਜ ਪੱਧਰੀ ਸਮਾਗਮ 21 ਦਸੰਬਰ ਦਿਨ ਐਤਵਾਰ ਨੂੰ ਬਿਸ਼ੰਭਰਪੁਰਾ, ਨੇੜੇ ਮਾਨਾਂਵਾਲਾ ਵਿਖੇ ਮਨਾਇਆ ਜਾਵੇਗਾ। ਉਕਤ ਜਾਣਕਾਰੀ ਸ. ਗੁਲਜ਼ਾਰ ਸਿੰਘ ਰਣੀਕੇ ਕੈਬਨਿਟ ਵਜ਼ੀਰ ਨੇ ਅੱਜ ਸਥਾਨਕ ਬੱਚਤ ਭਵਨ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਦਿੱਤੀ। ਇਸ ਮੌਕੇ ਸ੍ਰੀ ਰਵੀ ਭਗਤ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵੀ ਮੌਜੂਦ ਸਨ।

ਸ. ਰਣੀਕੇ ਨੇ ਦੱਸਿਆ ਕਿ 21 ਦਸੰਬਰ 2014 ਨੂੰ ਹੋ ਰਹੇ ਰਾਜ ਪੱਧਰੀ ਸਮਾਗਮ ਵਿਚ ਦੇਸ਼-ਵਿਦੇਸ਼ ਤੋਂ ਆਉਣ ਵਾਲੀ ਲੱਖਾਂ ਦੀ ਗਿਣਤੀ ਵਿਚ ਸੰਗਤ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾ ਰਹੇ ਹਨ। 100 ਏਕੜ ਤੋਂ ਵੱਧ ਰਕਬਾ ਇਸ ਸਮਾਗਮ ਲਈ ਰੱਖਿਆ ਗਿਆ ਹੈ, ਤਾਂ ਜੋ ਸੰਗਤਾਂ ਨੂੰ ਕੋਈ ਮੁਸ਼ਿਕਲ ਨਾ ਆਵੇ। ਸਮਾਗਮ ਵਿਤ ਘਰਾਮਿਕ , ਸਮਾਜਿਕ ਤੇ ਰਾਜਨੀਤਿਕ ਹਸਤੀਆਂ ਵੱਡੀ ਗਿਣਤੀ ਵਿਚ ਸ਼ਿਰਕਤ ਕਰਨਗੀਆਂ। ਉਨਾਂ ਕਿਹਾ ਕਿ ਇਹ ਸਮਾਗਮ ਸ਼ਹਿਰ ਤੋਂ ਬਾਹਰ ਕਰਨ ਦਾ ਮਕਸਦ ਵੀ ਇਹੀ ਹੈ ਕਿ ਸਮਾਗਮ ਵਿਚ ਆਉਣ ਵਾਲੀ ਸੰਗਤ ਨੂੰ ਕੋਈ ਮੁਸ਼ਿਕਲ ਨਾ ਆਵੇ ਅਤੇ ਨਾ ਹੀ ਸ਼ਹਿਰ ਦੀ ਆਵਾਜਾਈ ਸੰਗਤ ਦੇ ਆਉਣ ਨਾਲ ਪ੍ਰਭਾਵਿਤ ਹੋਵੇ। ਸ. ਰਣੀਕੇ ਨੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਸ ਮਹਾਨ ਸਮਾਗਮ ਦੇ ਪ੍ਰਬੰਧਾਂ ਵਿਚ ਕਿਸੇ ਪ੍ਰਕਾਰ ਦੀ ਕੋਈ ਢਿੱਲਮੱਠ ਨਾ ਵਰਤਣ ਅਤੇ ਪੂਰੀ ਮਿਹਨਤ ਨਾਲ ਇਸ ਸਮਾਗਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਣ ਵਿਚ ਕੋਈ ਕਸਰ ਨਾ ਛੱਡਣ।

ਇਸ ਮੌਕੇ ਹੋਰਨਾਂ ਤੋ ਇਲਾਵਾ ਜਸਬੀਰ ਸਿੰਘ ਅਡਿਸ਼ਨਲ ਕਮਿਸ਼ਨਰ ਨਗਰ ਨਿਗਮ, ਰਾਜੇਸ਼ ਸ਼ਰਮਾ ਐਸ.ਡੀ.ਐਮ ਅੰਮ੍ਰਿਤਸਰ-2, ਰੋਹਿਤ ਗੁਪਤਾ ਐਸ.ਡੀ.ਐਮ ਅੰਮ੍ਰਿਤਸਰ-1, ਵਿਮਲ ਸੇਤੀਆ ਐਸ.ਡੀ.ਐਮ ਬਾਬਾ ਬਕਾਲਾ, ਸੁਰਿੰਦਰ ਸਿੰਘ ਐਸ.ਡੀ.ਐਮ ਅਜਨਾਲਾ, ਸ੍ਰੀਮਤੀ ਲਵਜੀਤ ਕੌਰ ਕਲਸੀ ਡੀ.ਟੀ.ਓ, ਸ੍ਰੀਮਤੀ ਦਲਜੀਤ ਕੌਰ ਡਿਪਟੀ ਡਾਇਰੈਕਟਰ ਸਥਾਨਕ ਸਰਕਾਰਾਂ, ਮੈਡਮ ਪੂਨਮ ਸਹਾਇਕ ਕਮਿਸ਼ਨਰ ਡਿਪਟੀ ਕਮਿਸ਼ਨਰ, ਐਸ.ਪੀ ਆਂਗਰਾ ਡੀ.ਡੀ.ਪੀ.ਓ, ਗੁਲਸ਼ਨ ਕੁਮਾਰ ਸਮਾਲ ਸੇਵਿੰਗ ਅਫ਼ਸਰ, ਬਲਬੀਰ ਸਿੰਘ ਐਸ.ਪੀ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਆਦਿ ਹਾਜ਼ਰ ਸਨ।

Check Also

ਪੰਜਾਬ ਸਰਕਾਰ ਵੱਲੋਂ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਲਈ 181.23 ਕਰੋੜ ਜਾਰੀ – ਵਿਧਾਇਕ ਡਾ. ਜਸਬੀਰ ਸਿੰਘ

 ਅੰਮ੍ਰਿਤਸਰ, 10 ਸਤੰਬਰ  (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ …

Leave a Reply