Saturday, May 30, 2026

ਕੈਨੇਡਾ ਦੇ ਮੈਂਬਰ ਪਾਰਲੀਮੈਂਟ ਕੈਵਿਨ ਲੈਮਰੂਕਸ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕੀਤਾ ਸਨਮਾਨਿਤ

ਅੰਮ੍ਰਿਤਸਰ, 21 ਫਰਵਰੀ (ਜਗਦੀਪ ਸਿੰਘ ਸੱਗੂ) – ਕੈਨੇਡਾ ਦੇ ਮੈਂਬਰ ਪਾਰਲੀਮੈਂਟ ਕੈਵਿਨ ਲੈਮਰੂਕਸ ਅਤੇ ਉਨ੍ਹਾਂ ਦੀ ਸਪੁੱਤਰੀ ਵਿਧਾਇਕਾ ਸਿੰਧੀ ਲੈਮਰੂਕਸ ਬੀਤੇ ਕੱਲ੍ਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ।ਉਨ੍ਹਾਂ ਨਾਲ ਸ਼੍ਰੋਮਣੀ ਅਕਾਲੀ ਦਲ ਅਮਰੀਕਾ ਇਕਾਈ ਦੇ ਪ੍ਰਧਾਨ ਸਤਪਾਲ ਸਿੰਘ ਬਰਾੜ ਵੀ ਮੌਜ਼ੂਦ ਸਨ।ਉਨ੍ਹਾਂ ਨੇ ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕਰਕੇ ਸਿੱਖਾਂ ਦੇ ਵਿਸ਼ਵੀ ਸਰੋਕਾਰਾਂ ਬਾਰੇ ਵਿਚਾਰ-ਚਰਚਾ ਕੀਤੀ।ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੈਵਿਨ ਲੈਮਰੂਕਸ ਅਤੇ ਸਤਪਾਲ ਸਿੰਘ ਬਰਾੜ ਦਾ ਸਨਮਾਨ ਕੀਤਾ।ਕੈਵਿਨ ਲੈਮਰੂਕਸ ਨੇ ਕਿਹਾ ਕਿ ਸਿੱਖਾਂ ਦੇ ਧਾਰਮਿਕ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਉਨ੍ਹਾਂ ਨੂੰ ਬੇਹੱਦ ਖੁਸ਼ੀ ਪ੍ਰਾਪਤ ਹੋਈ ਹੈ।ਇਥੇ ਦਾ ਵਾਤਾਵਰਣ ਬੇਹੱਦ ਸ਼ਾਂਤੀ ਵਾਲਾ ਹੈ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਅੰਤ੍ਰਿੰਗ ਮੈਂਬਰ ਜਰਨੈਲ ਸਿੰਘ ਕਰਤਾਰਪੁਰ, ਮੈਂਬਰ ਭਾਈ ਰਾਮ ਸਿੰਘ, ਸਕੱਤਰ ਪ੍ਰਤਾਪ ਸਿੰਘ, ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ, ਫੈਡਰੇਸ਼ਨ ਆਗੂ ਦਿਲਬਾਗ ਸਿੰਘ ਵਿਰਕ, ਗੁਰਤੇਜ ਸਿੰਘ ਮੱਲ੍ਹੀ ਵਿਨੀਪੈਗ ਕੈਨੇਡਾ, ਸਰਬਜੀਤ ਸਿੰਘ ਗਿੱਲ, ਗੁਰਮੀਤ ਸਿੰਘ ਢਿੱਲੋਂ ਆਦਿ ਮੌਜ਼ੂਦ ਸਨ।

Check Also

ਵਧ ਰਹੀ ਗਰਮੀ ਦੇ ਮੱਦੇਨਜ਼ਰ ਥਾਣਾ ਸੁਲਤਾਨਵਿੰਡ ਵਲੋਂ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ

ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵਲੋਂ ਵਧ ਰਹੀ ਗਰਮੀ ਨੂੰ ਧਿਆਨ …