ਅੰਮ੍ਰਿਤਸਰ, 21 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ
ਐਨ.ਸੀ.ਸੀ 01 ਬਟਾਲੀਅਨ ਪੰਜਾਬ ਅਤੇ ਐਨਸੀ.ਸੀ 24 ਬਟਾਲੀਅਨ ਅੰਮ੍ਰਿਤਸਰ ਪੰਜਾਬ ਦੇ ਕੈਡਿਟਾਂ ਲਈ ਨਸ਼ਾ ਮੁਕਤ ਆਨਲਾਇਨ ਵੈਬੀਨਾਰ ਕਰਵਾਇਆ ਗਿਆ।ਆਨਲਾਇਨ ਵੈਬੀਨਾਰ ਕਰਨਲ ਅਲੋਕ ਧੰਮੀ, ਪੀ.ਐਲ ਸਟਾਫ਼ ਕੁਲਦੀਪ ਸਿੰਘ ਦੁਆਰਾ ਆਯੋਜਿਤ ਕੀਤਾ ਗਿਆ।
ਸਕੂਲ ਪਿ੍ਰੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਕੈਡਿਟਾਂ ਨੂੰ ਨਸ਼ੇ ਦੇ ਮਾਰੂ ਪ੍ਰਭਾਵਾਂ ਤੋਂ ਜਾਣੂ ਕਰਵਾਇਆ ਤੇ ਪੰਜਾਬ ਨੂੰ ਇਸ ਮਾਰੂ ਕੁਰੀਤੀ ਤੋਂ ਬਚਾਉਣ ਲਈ ਲੋਕਾਂ ਨੂੰ ਜਾਗਰੂਕ ਹੋਣ ਲਈ ਪ੍ਰੇਰਿਤ ਕੀਤਾ।ਉਨ੍ਹਾਂ ਕਿਹਾ ਕਿ ਨਸ਼ਿਆਂ ਕਾਰਨ ਪੰਜਾਬ ਦੀ ਜਵਾਨੀ ਗਰਕ ਹੋ ਰਹੀ ਹੈ।ਮਾਪੇ ਬੱਚਿਆਂ ਨੂੰ ਇਨ੍ਹਾਂ ਤੋਂ ਬਚਾਉਣ ਲਈ ਵਿਦੇਸ਼ਾਂ ‘ਚ ਭੇਜ ਰਹੇ ਹਨ।ਜਿਸ ਕਾਰਨ ਪੰਜਾਬ ਤਰੱਕੀ ਦੀ ਰਾਹ ਤੋਂ ਭਟਕਦਾ ਜਾ ਰਿਹਾ ਹੈ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media