ਅੰਮ੍ਰਿਤਸਰ, 21 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਗਰਲਜ ਹੋਸਟਲ ਵਿਖੇ ‘ਵਿਦਿਆਰਥੀ ਜੀਵਨ ‘ਚ ਸ਼ਖਸ਼ੀਅਤ ਉਸਾਰੀ : ਸਾਹਿਤ ਦੇ ਪ੍ਰਸੰਗ ‘ਚ’ ਵਿਸ਼ੇ ਬਾਰੇ ਲੈਕਚਰ ਕਰਵਾਇਆ ਗਿਆ, ਜਿਸ *ਚ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਮੁੱਖ ਬੁਲਾਰੇ ਵਜੋ ਸ਼ਿਰਕਤ ਕੀਤੀ।
ਡਾ. ਮਹਿਲ ਸਿੰਘ ਨੇ ਗੁਰਬਾਣੀ ਅਤੇ ਹੋਰ ਕਲਾਸਿਕ ਸਾਹਿਤ ਰਚਨਾਵਾਂ ਦਾ ਹਵਾਲਾ ਦਿੰਦਿਆਂ ਬੱਚਿਆਂ ਨੂੰ ਸੁਚੱਜੀ ਜੀਵਨ ਸ਼ੈਲੀ ਅਪਨਾਉਣ ਅਤੇ ਆਪਣੀ ਸ਼ਖਸ਼ੀਅਤ ਨੂੰ ਨਿਖਾਰਨ ਲਈ ਪ੍ਰੇਰਿਤ ਕੀਤਾ।ਉਨ੍ਹਾਂ ਨੇ ਵਿਦਿਆਰਥਣਾਂ ਨੂੰ ਕਿਹਾ ਕਿ ਪੁਸਤਕਾਂ ਤੋਂ ਵੱਡਾ ਕੋਈ ਮਿੱਤਰ ਨਹੀ ਹੈ ਅਤੇ ਬੱਚਿਆਂ ਨੂੰ ਪੜਾਈ ਤੋਂ ਇਲਾਵਾ ਹੋਰ ਗਤੀਵਿਧੀਆਂ ਵਿੱਚ ਵੀ ਭਾਗ ਲੇਣ ਲਈ ਕਿਹਾ।ਉਨ੍ਹਾਂ ਨੇ ਮਹਾਂਭਾਰਤ ਦਾ ਪ੍ਰਸੰਗ ਅਤੇ ਮਾਸਟਰ ਤਾਰਾ ਸਿੰਘ ਜਿਹੇ ਲੀਡਰਾਂ ਦੀਆਂ ਉਦਾਹਰਣਾਂ ਦੇ ਕੇ ਸੁਚੱਜੀ ਜੀਵਨ ਜਾਂਚ ਦਾ ਢੰਗ ਸਮਝਾਇਆ।ਪ੍ਰੋਗਰਾਮ ਦੇ ਅੰਤ ‘ਚ ਪ੍ਰੋ. ਸੁਪਨਿੰਦਰਜੀਤ ਕੌਰ ਨੇ ਆਏ ਹੋਏ ਡਾ. ਮਹਿਲ ਸਿੰਘ ਅਤੇ ਵਿਦਿਆਰਥਣਾਂ ਦਾ ਧੰਨਵਾਦ ਕੀਤਾ।
ਇਸ ਮੌਕੇ ਪ੍ਰੌ. ਸੁਪਨਿੰਦਰਜੀਤ ਕੌਰ ਅਤੇ ਹੋਸਟਲ ਦੇ ਸਟਾਫ ਮੈਂਬਰ ਹਾਜ਼ਰ ਸਨ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …