Friday, October 18, 2024

ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਮੌਕੇ ਆਸ਼ੀਰਵਾਦ ਡੇ ਬੋਰਡਿੰਗ ਸਕੂਲ ‘ਚ ਕਵਿਤਾ, ਭਾਸ਼ਣ ਤੇ ਚਾਰਟ ਮੁਕਾਬਲੇ

ਸੰਗਰੂਰ, 21 ਫਰਵਰੀ (ਜਗਸੀਰ ਲੌਂਗੋਵਾਲ) – ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਤੇ ਇਲਾਕੇ ਦੀ ਨਾਮਵਰ ਸੰਸਥਾ ਆਸ਼ੀਰਵਾਦ ਡੇ ਬੋਰਡਿੰਗ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਝਾੜੋਂ ਵਿਖੇ ਕਵਿਤਾ, ਭਾਸ਼ਣ, ਚਾਰਟ ਮੁਕਾਬਲੇ ਕਰਵਾਏ ਗਏ ਅਤੇ ਪੰਜਾਬੀ ਅਧਿਆਪਕਾ ਮੈਡਮ ਰੁਪਿੰਦਰ ਕੌਰ ਅਤੇ ਵਾਇਸ ਪ੍ਰਿੰਸੀਪਲ ਗੁਰਮੀਤ ਕੌਰ ਵਲੋਂ ਬੱਚਿਆਂ ਨੂੰ ਪੰਜਾਬੀ ਭਾਸ਼ਾ ਬਾਰੇ ਅਤੇ ਇਸ ਦੇ ਇਤਿਹਾਸ ਬਾਰੇ ਜਾਣਕਾਰੀ ਦਿੱਤੀ ਗਈ ਬੱਚਿਆਂ ਨੇ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਤੇ ਵਿਸ਼ੇਸ਼ ਤੌਰ ‘ਤੇ ਕਵਿਤਾਵਾਂ ਗਾਈਆਂ।ਇਸ ਮੁਕਾਬਲੇ ਵਿੱਚ ਪਹਿਲਾ ਅਤੇ ਦੂਸਰਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ।ਇਸ ਮੁਕਾਬਲੇ ਦਾ ਸਿਹਰਾ ਪੰਜਾਬੀ ਅਧਿਆਪਕਾ ਮੈਡਮ ਰੁਪਿੰਦਰ ਕੌਰ ਅਤੇ ਵਾਇਸ ਪ੍ਰਿੰਸੀਪਲ ਮੈਡਮ ਗੁਰਮੀਤ ਕੌਰ ਨੂੰ ਜਾਂਦਾ ਹੈ।ਪ੍ਰਿੰਸੀਪਲ ਜਗਸੀਰ ਸਿੰਘ ਨੇ ਪੰਜਾਬੀ ਭਾਸ਼ਾ ਦੇ ਨਿਕਾਸ ਅਤੇ ਵਿਕਾਸ ਬਾਰੇ ਵਿਦਿਆਰਥੀਆਂ ਨਾਲ ਵਿਚਾਰ ਸਾਂਝੇ ਕੀਤੇ ਅਤੇ ਨਾਲ ਹੀ ਬੱਚਿਆਂ ਨੂੰ ਪ੍ਰੇਰਿਤ ਕੀਤਾ ਕਿ ਪੰਜਾਬੀ ਭਾਸ਼ਾ ਅੰਤਿਮ ਪੜਾਅ ਤੱਕ ਨਾ ਜਾਵੇ।ਇਸ ਮੌਕੇ ਸਮੂਹ ਸਟਾਫ਼ ਮੈਂਬਰ ਮੌਜ਼ੂਦ ਸਨ।

Check Also

ਡਾ. ਓਬਰਾਏ ਦੇ ਯਤਨਾਂ ਸਦਕਾ ਹਰਵਿੰਦਰ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਭਾਰਤ ਪੁੱਜਾ

ਅੰਮ੍ਰਿਤਸਰ, 17 ਅਕਤੂਬਰ (ਜਗਦੀਪ ਸਿੰਘ) – ਖਾੜੀ ਮੁਲਕਾਂ ਅੰਦਰ ਲੋਕਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ …