Thursday, September 17, 2026

ਜਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸੰਧੂ ਦਾ ਬਲਾਕ ਪ੍ਰਧਾਨ ਰਾਣਾ ਨੇਸ਼ਟਾ ਨੇ ਕੀਤਾ ਸਨਮਾਨ

ਅੰਮ੍ਰਿਤਸਰ, 21 ਫਰਵਰੀ (ਸੁਖਬੀਰ ਸਿੰਘ) – ਨਵਨਿਯੁੱਕਤ ਜਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਅਮਨਦੀਪ ਸਿੰਘ ਸੰਧੂ ਨੂੰ ਅਹੁੱਦਾ ਸੰਭਾਲਣ ਤੋ ਬਾਅਦ ਬਲਾਕ ਅਟਾਰੀ ਦੀ ਡਿਪੂ ਹੋਲਡਰ ਐਸ਼ੋਸੀਏਸਨ ਦੇ ਪ੍ਰਧਾਨ ਰਣਜੀਤ ਸਿੰਘ ਰਾਣਾ ਨੇਸ਼ਟਾ ਨੇ ਗੁਲਦਸਤਾ ਦੇ ਕੇ ਸਨਮਾਨਿਤ ਕੀਤਾ ਅਤੇ ਆਪਣੇ ਬਲਾਕ ਅਟਾਰੀ ਵਿੱਚ ਡਿਪੂ ਹੋਲਡਰਾਂ ਨੂੰ ਦਰਪੇਸ਼ ਮੁਸ਼ਕਿਲਾਂ ਤੋ ਜਾਣੂ ਕਰਵਾਇਆ।ਜਿੰਨਾ ਨੂੰ ਹਮਦਰਦੀ ਨਾਲ ਸੁਣ ਕੇ ਸੰਧੂ ਨੇ ਵਿਸ਼ਵਾਸ ਦੁਆਇਆ ਕਿ ਡਿਪੂ ਹੋਲਡਰਾਂ ਨੂੰ ਕਿਸੇ ਕਿਸਮ ਦੀ ਕੋਈ ਮੁਸ਼ਕਿਲ ਨਹੀ ਆਉਣ ਦਿੱਤੀ ਜਾਏਗੀ।ਉਨਾਂ ਨਾਲ ਏ.ਐਫ.ਐਸ.ਓ ਸੌਰਵ ਮਹਾਜਨ, ਇੰਸਪੈਕਟਰ ਮਨਪ੍ਰੀਤ ਸਿੰਘ ਰਾਹੀ, ਇੰਸਪੈਕਟਰ ਗੁਰਪ੍ਰੀਤ ਸਿੰਘ ਤੇ ਗੁਰਨਾਮ ਸਿੰਘ ਅਟਾਰੀ ਆਦਿ ਹਾਜ਼ਰ ਸਨ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਨੇ ਫੈਂਸਿੰਗ ਚੈਂਪੀਅਨਸ਼ਿਪ ’ਚ ਮੈਡਲ ਪ੍ਰਾਪਤ ਕੀਤੇ

ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ …