Wednesday, March 4, 2026

26 ਫਰਵਰੀ ਤੋਂ 12 ਮਾਰਚ 2023 ਤੱਕ ਦੁਸ਼ਹਿਰਾ ਗਰਾਉਂਡ ‘ਚ ਲੱਗੇਗਾ ਨੈਸ਼ਨਲ ਹੈਂਡੀਕਰਾਫਟ ਮੇਲਾ

ਵੱਖ-ਵੱਖ ਰਾਜਾਂ ਦੇ ਕਾਰੀਗਰ ਕਰਨਗੇ ਆਪਣੇ ਹੁਨਰ ਦਾ ਪ੍ਰਦਰਸ਼ਨ- ਵਧੀਕ ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 22 ਫਰਵਰੀ (ਸੁਖਬੀਰ ਸਿੰਘ) – ਸਥਾਨਕ ਦੁਸ਼ਹਿਰਾ ਗਰਾਉਂਡ ਰਣਜੀਤ ਐਵੀਨਿਊ ਵਿਖੇ 26 ਫਰਵਰੀ ਤੋਂ 12 ਮਾਰਚ 2023 ਤੱਕ ਨੈਸ਼ਨਲ ਹੈਂਡੀਕਰਾਫਟ ਮੇਲਾ ਆਯੋਜਿਤ ਕੀਤਾ ਜਾ ਰਿਹਾ ਹੈ।ਜਿਸ ਵਿੱਚ ਵੱਖ-ਵੱਖ ਰਾਜਾਂ ਦੇ ਕਾਰੀਗਰ ਆਪਣੇ ਹੁਨਰ ਦਾ ਪ੍ਰਦਰਸ਼ਨ ਕਰਨਗੇ।
ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ ਰਵਿੰਦਰ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਇਸ ਮੇਲੇ ਵਿੱਚ 300 ਤੋਂ ਵੱਧ ਸਟਾਲ ਲੱਗਣਗੇ ਅਤੇ ਇਸ ਤੋਂ ਇਲਾਵਾ ਖਾਣ ਪੀਣ ਦੇ ਸਟਾਲ ਅਲੱਗ ਹੋਣਗੇ।ਉਨਾਂ ਦੱਸਿਆ ਕਿ ਇਹ ਮੇਲਾ ਸਵੇਰੇ 9:00 ਵਜੇ ਤੋਂ ਰਾਤ 10:00 ਵਜੇ ਤੱਕ ਚੱਲੇਗਾ ਅਤੇ ਮੇਲੇ ਦੌਰਾਨ ਮੈਡੀਕਲ ਟੀਮਾਂ ਤੋਂ ਇਲਾਵਾ ਸੁਰੱਖਿਆ ਦੇ ਪ੍ਰਬੰਧ ਵੀ ਕੀਤੇ ਗਏ ਹਨ।ਉਨਾਂ ਮੀਟਿੰਗ ਵਿੱਚ ਹਾਜ਼ਰ ਅਧਿਕਾਰੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਨਿੱਜੀ ਦਿਲਚਸਪੀ ਲੈ ਕੇ ਇਸ ਮੇਲੇ ਨੂੰ ਸਫ਼ਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਕੰਮ ਕਰਨ।ਉਨਾਂ ਸਮੂਹ ਸ਼ਹਿਰਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਮੇਲੇ ਵਿੱਚ ਵੱਧ ਚੜ੍ਹ ਕੇ ਭਾਗ ਲੈਣ ਤਾਂ ਜੋ ਵੱਖ-ਵੱਖ ਰਾਜਾਂ ਤੋਂ ਆਏ ਕਾਰੀਗਰਾਂ ਨੂੰ ਉਤਸ਼ਾਹਿਤ ਕੀਤਾ ਜਾ ਸਕੇ।
ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ ਗੁਰਦਾਸਪੁਰ ਮਨਮੋਹਨ ਸਿੰਘ, ਡਿਪਟੀ ਸੀ.ਈ.ਓ ਜਿਲ੍ਹਾ ਪ੍ਰੀਸ਼ਦ ਗੁਰਦਰਸ਼ਨ ਪਾਲ ਕੁੰਡਲ, ਜਿਲ੍ਹਾ ਗਾਇਡੈਂਸ ਅਫ਼ਸਰ ਜਸਬੀਰ ਸਿੰਘ, ਡਾ. ਰਾਹੁਲ ਫਾਇਰ ਅਫ਼ਸਰ ਯਸ਼ਪਾਲ, ਪੀ.ਐਸ.ਪੀ.ਸੀ.ਐਲ ਤੋਂ ਇੰਜੀ: ਇਕਬਾਲ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Check Also

ਖ਼ਾਲਸਾ ਕਾਲਜ ਵਿਖੇ ਬੀ.ਏ.ਆਰ.ਸੀ ਆਊਟਰੀਚ ਪ੍ਰੋਗਰਾਮ ਕਰਵਾਇਆ ਗਿਆ

ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਭੌਤਿਕ ਵਿਗਿਆਨ ਵਿਭਾਗ ਵੱਲੋਂ ਵਿਦਿਆਰਥੀਆਂ …