Sunday, January 5, 2025

ਚੇਅਰਮੈਨ ਜਿਲ੍ਹਾ ਯੋਜਨਾ ਬੋਰਡ ਵਲੋਂ ਸਰਕਾਰੀ ਸਕੂਲਾਂ ‘ਚ ਦਾਖਲਾ ਦਰ ਵਧਾਉਣ ਲਈ ਜਾਗਰੂਕਤਾ ਵੈਨ ਰਵਾਨਾ

ਸੰਗਰੁਰ, 23 ਫਰਵਰੀ (ਜਗਸੀਰ ਲੌਂਗੋਵਾਲ) – ਬੀਤੇ ਦਿਨੀਂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵਲੋਂ ਸੰਗਰੂਰ ਤੋਂ ਰਵਾਨਾ ਕੀਤੀ ਜਾਗਰੂਕਤਾ ਵੈਨ ਅੱਜ ਦੂਜੇ ਦਿਨ ਘਰਾਚੋਂ ਅਤੇ ਨੇੜਲੇ ਪਿੰਡਾਂ ਤੇ ਸ਼ਹਿਰੀ ਖੇਤਰਾਂ ਵਿੱਚ ਪ੍ਰਚਾਰ ਵਿਚ ਸਰਗਰਮ ਰਹੀ।ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਦਰ ਵਧਾਉਣ ਦੀ ਮੁਹਿੰਮ ਦੇ ਅੱਜ ਦੂਜੇ ਦਿਨ ਘਰਾਚੋਂ ਤੋਂ ਸੰਜੀਵ ਸ਼ਰਮਾ ਜਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਸੰਗਰੂਰ, ਸਿਵਰਾਜ ਕਪੂਰ ਜਿਲ੍ਹਾ ਸਿੱਖਿਆ ਅਫ਼ਸਰ (ਐ.ਸਿ) ਸੰਗਰੂਰ ਦੀ ਦੇਖ-ਰੇਖ ਵਿੱੱਚ ਦਾਖ਼ਲਾ ਮੋਬਾਇਲ ਵੈਨ ਨੂੰ ਗੁਰਮੇਲ ਸਿੰਘ ਘਰਾਚੋਂ ਚੇਅਰਮੈਨ ਜਿਲ੍ਹਾ ਯੋਜਨਾ ਬੋਰਡ ਸੰਗਰੂਰ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ।ਜਿਸ ਤੋਂ ਬਾਅਦ ਵੈਨ ਰਾਹੀਂ ਪਿੰਡ-ਪਿੰਡ ਅਤੇ ਸ਼ਹਿਰ-ਸ਼ਹਿਰ ਜਾ ਕੇ ਲੋਕਾਂ ਨੂੰ ਸਰਕਾਰੀ ਸਕੂਲਾਂ ਵਿੱਚ ਆਪਣੇ ਬੱਚਿਆਂ ਨੂੰ ਦਾਖ਼ਲ ਕਰਵਾਉਣ ਲਈ ਪ੍ਰੇਰਿਤ ਕੀਤਾ ਗਿਆ।ਗੁਰਮੇਲ ਸਿੰਘ ਘਰਾਚੋਂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸਕੂਲੀ ਸਿੱਖਿਆ ਨੂੰ ਉਤਸ਼ਾਹਿਤ ਕਰਨ ਅਤੇ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।
ਹਰਤੇਜ ਸਿੰਘ ਬੀ.ਪੀ.ਈ.ਓ ਸੁਨਾਮ-2 ਨੇ ਦੱਸਿਆ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਵਿਸ਼ਵ ਪੱਧਰੀ ਸਹੂਲਤਾਂ ਜਿਵੇਂ ਲਿਸਨਿੰਗ ਲੈਬ, ਆਧੁਨਿਕ ਪ੍ਰੋਜੈਕਟਰ, ਸਮਾਰਟ ਐਲ.ਸੀ.ਡੀ ਰਾਹੀਂ ਬੱਚਿਆਂ ਨੂੰ ਪੜ੍ਹਾਈ ਕਰਵਾਈ ਜਾ ਰਹੀ ਹੈ ਜਿਸ ਨਾਲ ਸਰਕਾਰੀ ਸਕੂਲਾਂ ਦੇ ਬੱਚੇ ਪ੍ਰਾਈਵੇਟ ਸਕੂਲਾਂ ਤੋਂ ਆ ਰਹੇ ਹਨ।ਦੀਪਕ ਕਾਂਸਲ ਪ੍ਰਿੰਸੀਪਲ ਘਰਾਚੋੰ ਨੇ ਦੱਸਿਆ ਕਿ ਇਹ ਪ੍ਰਚਾਰ ਵੈਨ ਅਲੱਗ ਅਲੱਗ ਖੇਤਰਾਂ ਵਿੱਚ ਜਾ ਕੇ ਸਰਕਾਰੀ ਸਕੂਲਾਂ ਵਿੱਚ ਮਿਲ ਰਹੀਆਂ ਸਹੂਲਤਾਂ ਬਾਰੇ ਲੋਕਾਂ ਨੂੰ ਜਾਗਰੂਕ ਕਰ ਰਹੀ ਹੈ।
ਇਸ ਮੌਕੇ ਜਸਪ੍ਰੀਤ ਸਿੰਘ ਨਾਗਰਾ ਜਿਲ੍ਹਾ ਕੋਆਰਡੀਨੇਟਰ, ਰਵਿੰਦਰ ਕੋਰ (ਬੀ.ਐਨ.ਓ ਸੁਨਾਮ-2), ਸਤਨਾਮ ਸਿੰਘ ਬੀ.ਐਮ.ਟੀ ਸੁਨਾਮ 2, ਵਿਵੇਕ ਕੌਸ਼ਲ ਬੀ.ਐਮ.ਟੀ, ਜਗਦੇਵ ਸਿੰਘ ਸੀ.ਐਚ.ਟੀ ਘਰਾਚੋਂ ਵੀ ਹਾਜ਼ਰ ਸਨ।

Check Also

ਚੀਫ਼ ਖ਼ਾਲਸਾ ਦੀਵਾਨ ਵਲੋਂ ਪ੍ਰਕਾਸ਼ ਪੁਰਬ ‘ਤੇ ਨਗਰ ਕੀਰਤਨ ਸਜਾਇਆ ਗਿਆ

ਅੰਮ੍ਰਿਤਸਰ, 4 ਜਨਵਰੀ (ਜਗਦੀਪ ਸਿੰਘ) – ਸਿੱਖ ਪੰਥ ਦੀ ਸਿਰਮੌਰ ਸੰਸਥਾ ਚੀਫ਼ ਖ਼ਾਲਸਾ ਦੀਵਾਨ ਵਲੋਂ …