ਅੰਮ੍ਰਿਤਸਰ, 24 ਫਰਵਰੀ (ਜਗਦੀਪ ਸਿੰਘ ਸੱਗੂ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜ਼ਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਭਾਈ ਚਤਰ
ਸਿੰਘ ਜੀਵਨ ਸਿੰਘ ਸ੍ਰੀ ਅੰਮ੍ਰਿਤਸਰ ਦੀ ਪ੍ਰੈਸ ਦੇ ਮਸਲੇ ‘ਤੇ ਪੈਦਾ ਹੋਏ ਵਿਵਾਦ ਦੀ ਜਾਂਚ ਕਰਨ ਲਈ ਪੰਜ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ।ਇਹ ਕਮੇਟੀ ਗੁਟਕਾ ਸਾਹਿਬ, ਧਾਰਮਿਕ ਪੋਥੀਆਂ ਅਤੇ ਹੋਰ ਧਾਰਮਿਕ ਲਿਟਰੇਚਰ ਦੀ ਛਪਾਈ ਕਰਨ ਵਾਲੀਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਗੋਲਡਨ ਆਫਸੈਟ ਪ੍ਰੈਸ ਸਮੇਤ ਸਾਰੀਆਂ ਪ੍ਰੈਸਾਂ ਦੀ ਮੌਕੇ ‘ਤੇ ਜਾ ਕੇ ਸਤਿਕਾਰ ਅਤੇ ਸਾਂਭ-ਸੰਭਾਲ ਸਬੰਧੀ ਹੋ ਰਹੀਆਂ ਤਰੁੱਟੀਆਂ ਬਾਰੇ ਨਿਰੀਖਣ ਕਰਕੇ 10 ਦਿਨਾਂ ਦੇ ਅੰਦਰ-ਅੰਦਰ ਆਪਣੀ ਰਿਪੋਰਟ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭੇਜੇਗੀ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਨੇ ਫੈਂਸਿੰਗ ਚੈਂਪੀਅਨਸ਼ਿਪ ’ਚ ਮੈਡਲ ਪ੍ਰਾਪਤ ਕੀਤੇ
ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ …
Punjab Post Daily Online Newspaper & Print Media