ਅੰਮ੍ਰਿਤਸਰ, 16 ਦਸੰਬਰ (ਗੁਰਪ੍ਰੀਤ ਸਿੰਘ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਜਾਰੀ ਪ੍ਰੈਸ ਨੋਟ ਵਿੱਚ ਕਿਹਾ ਹੈ ਕਿ ਪੰਜ ਸਿੰਘ ਸਾਹਿਬਾਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਤਹਿਤ ਸੰਗਤਾਂ ਨੂੰ ਗੁਰਬਾਣੀ ਦੇ ਅਦਬ-ਸਤਿਕਾਰ ਨੂੰ ਬਰਕਰਾਰ ਰੱਖਣ ਲਈ ਜਾਗਰੂਕ ਹੋਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਸਾਹਿਬਜਾਦਿਆਂ ਦੀ ਸ਼ਹਾਦਤ ਨਾਲ ਸਬੰਧਤ ਮਨਾਏ ਜਾ ਰਹੇ ਸਮਾਗਮਾਂ ਵਿਚ ਚਮਕੌਰ ਸਾਹਿਬ ਅਤੇ ਫਤਹਿਗੜ੍ਹ ਸਾਹਿਬ ਵਿਖੇ ਕੋਈ ਵੀ ਸਭਾ ਸੁਸਾਇਟੀ, ਸੰਸਥਾ ਫਲੈਕਸ ਬੋਰਡ, ਇਸ਼ਤਿਹਾਰ ਅਤੇ ਬੈਨਰਾਂ ਉਪਰ ਗੁਰਬਾਣੀ ਦੀਆਂ ਪੰਗਤੀਆਂ ਦੇ ਨਾਲ ਆਪਣੀਆਂ ਫੋਟੋਆਂ ਨਾ ਲਗਾਉਣ।ਗੁਰਬਾਣੀ ਦੇ ਸਤਿਕਾਰ ਵਾਸਤੇ ਸਮੂੰਹ ਸਿੱਖ ਸੰਗਤਾਂ ਨੂੰ ਸੁਚੇਤ ਹੋਣ ਦੀ ਜਰੂਰਤ ਹੈ। ਸਮੂੰਹ ਸਿੱਖ ਸੰਗਤਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਹੋਏ ਦਿਸ਼ਾ-ਨਿਰਦੇਸ਼ ਦੀ ਪਾਲਣਾ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਸ਼ਹੀਦੀ ਸਮਾਗਮਾਂ ਨੂੰ ਨਿਰੋਲ ਮੇਲਿਆਂ ਦਾ ਰੂਪ ਨਾ ਦਿੱਤਾ ਜਾਵੇ, ਸਗੋਂ ਸੰਗਤਾਂ ਸਿੱਖ ਭਾਵਨਾ ਨਾਲ ਸਾਹਿਬਜ਼ਾਦਿਆਂ ਦੀ ਅਦੁੱਤੀ ਕੁਰਬਾਨੀ ਨੂੰ ਆਪਣੇ ਮਨਾ ਵਿਚ ਵਸਾ ਕੇ ਇਹਨਾ ਦਿਹਾੜਿਆਂ ਨੂੰ ਮਨਾਉਣ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …