Thursday, February 26, 2026

ਈਡੀਅਟ ਕਲੱਬ ਨੇ ਕਰਵਾਇਆ 11ਵਾਂ ਜਸਪਾਲ ਭੱਟੀ ਐਵਾਰਡ ਸਮਾਰੋਹ

ਅੰਮ੍ਰਿਤਸਰ, 25 ਫਰਵਰੀ (ਦੀਪ ਦਵਿੰਦਰ ਸਿੰਘ) – ਈਡੀਅਟ ਕਲੱਬ ਵਲੋਂ ਪੰਜਾਬ ਨਾਟਸ਼ਾਲਾ ਦੇ ਸਹਿਯੋਗ ਨਾਲ 11ਵਾਂ ਜਸਪਾਲ ਭੱਟੀ ਐਵਾਰਡ ਸਮਾਰੋਹ ਕਲੱਬ ਪ੍ਰਧਾਨ ਰਜਿੰਦਰ ਰਿਖੀ ਅਤੇ ਸੀਨੀਅਰ ਮੀਤ ਪ੍ਰਧਾਨ ਧਵਨੀ ਮਹਿਰਾ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ।ਜਿਸ ਦੌਰਾਨ ਅਰਵਿੰਦਰ ਭੱਟੀ ਦੀ ਅਗਵਾਈ ਹੇਠ ਛੋਟੇ-ਛੋਟੇ ਬੱਚਿਆਂ ਨੇ ਡਾਂਸ ਤੇ ਸੰਗੀਤ ਪੇਸ਼ ਕੀਤਾ। ਨਾਟਸ਼ਾਲਾ ਦੇ ਸਿਰਜਕ ਤੇ ਨਾਟਕਕਾਰ ਜਤਿੰਦਰ ਬਰਾੜ ਅਤੇ ਸ਼ੰਮੀ ਚੌਧਰੀ ਨੇ ਪੰਜਾਬੀ ਗਾਇਕ ਅਤੇ ਫਿਲਮੀ ਅਦਾਕਾਰ ਸਰਬਜੀਤ ਸਿੰਘ ਚੀਮਾ ਨੂੰ ਲਾਈਫ ਟਾਈਮ ਅਚੀਵਮੈਂਟ ਐਵਾਰਡ ਨਾਲ ਸਨਮਾਨਿਤ ਕੀਤਾ।ਸਮਾਰੋਹ ਵਿੱਚ ਕਲਾ ਦੇ ਖੇਤਰ ਵਿੱਚ ਆਪਣਾ ਯੋਗਦਾਨ ਪਾਉਣ ਵਾਲੀਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ।
ਇਸ ਸਮਾਰੋਹ ਵਿੱਚ ਖਯਾਤੀ ਮਹਿਰਾ, ਸਵਪਨ ਰਾਣੂ, ਲਤਿਕਾ ਅਰੋੜਾ, ਡਾਂਸ ਅਕਾਦਮੀ ਨਵੀਨ ਬਜਾਜ ਨੇ ਵੀ ਕਲਾ ਦਾ ਬਿਹਤਰੀਨ ਪ੍ਰਦਰਸ਼ਨ ਕੀਤਾ।

Check Also

ਯੂਨੀਵਰਸਿਟੀ ਵੱਲੋਂ ‘ਸੰਗੀਤ ਤੇ ਖੇਤੀਬਾੜੀ ਦਾ ਅੰਤਰਵਿਸ਼ਾ ਦ੍ਰਿਸ਼ਟੀਕੋਣ’ ਵਿਸ਼ੇ ‘ਤੇ ਤਿੰਨ ਦਿਨਾਂ ਵਰਕਸ਼ਾਪ

ਅੰਮ੍ਰਿਤਸਰ, 26 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਜ਼ੂਅਲ ਐਂਡ ਪਰਫਾਰਮਿੰਗ …