ਅੰਮ੍ਰਿਤਸਰ, 27 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਦੇ ਹੋਣਹਾਰ ਵਿਦਿਆਰਥੀਆਂ ਨੇ
ਚੰਡੀਗੜ੍ਹ ਯੂਨੀਵਰਸਿਟੀ ਵਿਖੇ ਆਯੋਜਿਤ ‘ਸਕਰੀ (ਐਸ.ਕੇ.ਆਰ.ਆਈ) ਨੈਸ਼ਨਲ ਕਰਾਟੇ ਚੈਂਪੀਅਨਸ਼ਿਪ’ ’ਚ ਜਿੱਤ ਹਾਸਲ ਕੀਤੀ ਹੈ।
ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਨੇ ਦੱਸਿਆ ਕਿ ਜੂਨੀਅਰ ਵਰਗ ’ਚ ਖੇਡਦਿਆਂ ਸਚਲੀਨ ਕੌਰ ਨੇ ਦੋ ਸੋਨ ਤਗਮੇ, ਅਜੇ ਪ੍ਰਤਾਪ ਸਿੰਘ ਨੇ ਸੋਨ ਤਗਮਾ, ਕਰਨਦੀਪ ਕੌਰ ਨੇ ਚਾਂਦੀ ਤਗਮਾ ਆਪਣੇ ਨਾਂ ਕੀਤਾ।ਵਿਦਿਆਰਥਣ ਪਾਵਨੀ ਸ਼ਰਮਾ ਨੇ ਬਠਿੰਡਾ ਵਿਖੇ ਆਯੋਜਿਤ ‘ਸਕੂਲ ਪੱਧਰੀ ਪੰਜਾਬ ਸਟੇਟ ਖੇਡਾਂ’ ’ਚ ਭਾਗ ਲੈਂਦਿਆਂ ‘ਬਾਕਸਿੰਗ’ ਮੁਕਾਬਲੇ ’ਚ ਕਾਂਸੀ ਤਗਮਾ ਜਿੱਤਿਆ।ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਨੇ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।ਉਨ੍ਹਾਂ ਅਧਿਆਪਕਾਂ ਅਤੇ ਕੋਚ ਨੂੰ ਵੀ ਵਧਾਈ ਦਿੱਤੀ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media