Friday, June 13, 2025
Breaking News

ਸ਼੍ਰੋਮਣੀ ਕਮੇਟੀ ਦੇ ਸੇਵਾਮੁਕਤ ਹੋਏ ਮੁਲਾਜ਼ਮਾਂ ਨੂੰ ਕੀਤਾ ਸਨਮਾਨਿਤ

ਅੰਮ੍ਰਿਤਸਰ, 28 ਫ਼ਰਵਰੀ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਕਮੇਟੀ ਤੋਂ ਸੇਵਾ ਮੁਕਤ ਹੋਏ ਸੁਪਰਵਾਈਜ਼ਰ ਰਮਿੰਦਰਪਾਲ ਸਿੰਘ, ਸਹਾਇਕ ਚੀਫ ਗੁਰਦੁਆਰਾ ਇੰਸਪੈਕਟਰ ਅਮਰਜੀਤ ਸਿੰਘ ਤੇ ਧਰਮ ਪ੍ਰਚਾਰ ਕਮੇਟੀ ਦੇ ਸੇਵਾਦਾਰ ਭਾਈ ਗੁਰਬਿੰਦਰ ਸਿੰਘ ਨੂੰ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਵੱਲੋਂ ਸਨਮਾਨਿਤ ਕੀਤਾ ਗਿਆ।ਇਨ੍ਹਾਂ ਨੂੰ ਸੇਵਾ ਮੁਕਤ ਹੋਣ ’ਤੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਓ.ਐਸ.ਡੀ ਸਤਬੀਰ ਸਿੰਘ ਧਾਮੀ ਤੇ ਹੋਰ ਅਧਿਕਾਰੀਆਂ ਨੇ ਸਿਰੋਪਾਓ, ਸ੍ਰੀ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਓ,ਐਸ,ਡੀ ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਬਿਜੈ ਸਿੰਘ, ਗੁਰਿੰਦਰ ਸਿੰਘ ਮਥਰੇਵਾਲ, ਮੀਤ ਸਕੱਤਰ ਗੁਰਚਰਨ ਸਿੰਘ ਕੁਹਾਲਾ, ਪ੍ਰੋ. ਸੁਖਦੇਵ ਸਿੰਘ, ਸ਼ਾਹਬਾਜ਼ ਸਿੰਘ, ਪ੍ਰਿੰਸੀਪਲ ਸਤਵੰਤ ਕੌਰ ਡਾਇਰੈਕਟਰ, ਇੰਚਾਰਜ ਸੁਖਬੀਰ ਸਿੰਘ, ਗੁਰਨਾਮ ਸਿੰਘ, ਬਲਵਿੰਦਰ ਸਿੰਘ ਖੈਰਾਬਾਦ, ਕਾਰਜ ਸਿੰਘ, ਦਵਿੰਦਰ ਸਿੰਘ ਖੁਸ਼ੀਪੁਰ, ਪਰਮਜੀਤ ਸਿੰਘ ਐਕਸੀਅਨ ਅਤੇ ਅਮਰਜੀਤ ਸਿੰਘ ਮੌਜੂਦ ਸਨ।

Check Also

ਛੇਵੇਂ ਪਾਤਸ਼ਾਹ ਵੱਲੋਂ ਪਹਿਲੀ ਜੰਗ ਫ਼ਤਹਿ ਕਰਨ ਦੀ ਯਾਦ ’ਚ ਸਜਾਇਆ ਨਗਰ ਕੀਰਤਨ

ਅੰਮ੍ਰਿਤਸਰ, 13 ਜੂਨ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਮੁਗਲ …